ਕੇਂਦਰ ਵੱਲੋਂ PU ਦੀ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ 'ਤੇ ਮੰਤਰੀ ਖੁੱਡੀਆਂ ਦਾ ਵੱਡਾ ਬਿਆਨ

Sunday, Nov 02, 2025 - 01:43 PM (IST)

ਕੇਂਦਰ ਵੱਲੋਂ PU ਦੀ ਸੈਨੇਟ ਤੇ ਸਿੰਡੀਕੇਟ ਨੂੰ ਭੰਗ ਕਰਨ 'ਤੇ ਮੰਤਰੀ ਖੁੱਡੀਆਂ ਦਾ ਵੱਡਾ ਬਿਆਨ

ਸ੍ਰੀ ਅਨੰਦਪੁਰ ਸਾਹਿਬ (ਸਮਸ਼ੇਰ ਸਿੰਘ ਡੂਮੇਵਾਲ)-ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਕਰੀਬ 6 ਦਹਾਕੇ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਤਾਨਾਸ਼ਾਹੀ ਢੰਗ ਨਾਲ ਭੰਗ ਕਰਨ ਦੇ ਫ਼ੈਸਲੇ ਦੀ ਖੇਤੀਬਾੜੀ ਮੰਤਰੀ ਪੰਜਾਬ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ ਅਤੇ ਕਿਹਾ ਹੈ ਕੇ ਕੇਂਦਰ ਸਰਕਾਰ ਦਾ ਇਹ ਫ਼ੈਸਲਾ ਪੰਜਾਬ ਦੀ ਗੌਰਵਮਈ ਤਹਿਜੀਬ ਲੋਕਤੰਤਰ ਅਤੇ ਬੌਧਿਕਤਾ ਉਪਰ ਸਿੱਧਾ ਹਮਲਾ ਹੈ ਅਤੇ ਇਸ ਤੋਂ ਵੱਡਾ ਰਾਜਸੀ ਵਿਤਕਰੇਬਾਜ਼ੀ ਦਾ ਪ੍ਰਮਾਣ ਇਤਿਹਾਸ ’ਚ ਪਹਿਲੀ ਵਾਰ ਮਿਲਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 4 ਨਵੰਬਰ ਨੂੰ ਸਰਕਾਰੀ ਛੁੱਟੀ ਦੀ ਉੱਠੀ ਮੰਗ

ਪੰਜਾਬ ਦਿਵਸ ਦੇ ਮੌਕੇ ’ਤੇ ਪੰਜਾਬ ਨਾਲ ਕੀਤੇ ਇਸ ਇਤਿਹਾਸਕ ਵਿਤਕਰੇ ਦਾ ਪੰਜਾਬ ਦੇ ਲੋਕ ਮੂੰਹ ਤੋੜਵਾਂ ਜਵਾਬ ਦੇਣਗੇ। ਕੇਂਦਰ ਨੇ ਇਸ ਦਿਹਾੜੇ ’ਤੇ ਆਪਣੀ ਵਿਤਕਰੇਬਾਜ਼ੀ ਭਰਪੂਰ ਸਿਆਸਤ ਦਾ ਮੁਜ਼ਾਹਰਾ ਕਰਕੇ ਪੰਜਾਬ ਵਿਰੋਧੀ ਹੋਣ ਦਾ ਪ੍ਰਤੱਖ ਪ੍ਰਮਾਣ ਦਿੱਤਾ ਹੈ। ਇਸ ਪਿੱਛੇ ਸਾਜਿਸ਼ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਕਰਨ ਦਾ ਲੁਕਵਾਂ ਏਜੰਡਾ ਛੁਪਿਆ ਹੋਇਆ ਹੈ । ਅਜਿਹੀ ਸਥਿਤੀ ’ਚ ਸੂਬੇ ਦੇ ਫੈਡਰਲਿਜ਼ਮ ਅਤੇ ਅਧਿਕਾਰਾਂ ਨੂੰ ਧੱਕੇ ਨਾਲ ਦਵਾਉਣ ਅਤੇ ਕਬਜ਼ਾ ਕਰਨ ਦੀ ਨੀਤੀ ਹੈ।

ਇਹ ਵੀ ਪੜ੍ਹੋ: ਡੌਂਕੀ ਲਾਉਣ ਵਾਲੇ ਸਾਵਧਾਨ! ਨੌਜਵਾਨਾਂ ਨੂੰ ਦਿੱਤੀ ਜਾ ਰਹੀ ਥਰਡ ਡਿਗਰੀ, ਹੋਸ਼ ਉਡਾਉਣ ਵਾਲੀ ਵੀਡੀਓ ਆਈ ਸਾਹਮਣੇ

ਪੰਜਾਬ ਸਰਕਾਰ ਇਸ ਕਦਮ ਨੂੰ ਕਦੇ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਦਾ ਵਿਰੋਧ ਲੀਗਲ ਅਤੇ ਜਨਤਕ ਮੰਚ ਤੇ ਵੱਡੇ ਪੈਮਾਨੇ ’ਤੇ ਕੀਤਾ ਜਾਵੇਗਾ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਨਾ ਤਾਂ ਕੇਂਦਰ ਦੀ ਨਿੱਜੀ ਮਲਕੀਅਤ ਹੈ ਅਤੇ ਨਾ ਹੀ ਇਸ ’ਤੇ ਉਸ ਦਾ ਕੋਈ ਬੁਨਿਆਦੀ ਹੱਕ ਬਣਦਾ ਹੈ। ਪਿਛਲੀਆਂ ਸੈਨੇਟ ਚੋਣਾਂ ਵਿਚ ਗਰੈਜੂਏਟ ਹਲਕੇ ਲਈ ਪੰਜਾਬ ਦੇ ਲੋਕਾਂ ਨੇ ਸਾਰੀਆਂ ਸੀਟਾਂ ਜਿੱਤ ਕੇ ਆਪਣੇ ਨੁਮਾਇੰਦੇ ਚੁਣੇ ਸਨ ਜੋ ਕਿ ਲੋਕਾਂ ਦਾ ਸਪੱਸ਼ਟ ਫਤਵਾ ਸੀ । ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੀ ਲੀਡਰਸ਼ਿਪ ਨੂੰ ਇਸ ਫ਼ੈਸਲੇ ਪ੍ਰਤੀ ਆਪਣਾ ਪੱਖ ਤੁਰੰਤ ਸਪਸ਼ਟ ਕਰਨਾ ਚਾਹੀਦਾ ਹੈ ਕਿ ਉਹ ਇਸ ਮਾਮਲੇ ’ਚ ਕੇਂਦਰ ਨਾਲ ਖੜ੍ਹੇ ਹਨ ਜਾਂ ਪੰਜਾਬ ਨਾਲ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਅਮਰੀਕਾ ਜਾ ਰਹੇ ਪੰਜਾਬੀ ਸਣੇ 2 ਨੌਜਵਾਨਾਂ ਦਾ ਡੌਂਕਰਾਂ ਨੇ ਗੋਲ਼ੀਆਂ ਮਾਰ ਕੀਤਾ ਕਤਲ

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News