ਮੰਤਰੀ ETO ਨੇ ਹਾਦਸੇ ''ਚ ਜ਼ਖ਼ਮੀ ਪਰਿਵਾਰ ਦੇ ਜੀਆਂ ਨੂੰ ਆਪਣੀ ਐਸਕਾਰਟ ਪਾਇਲਟ ਰਾਹੀਂ ਹਸਪਤਾਲ ਪਹੁੰਚਾਇਆ

Friday, Dec 06, 2024 - 01:56 PM (IST)

ਮੰਤਰੀ ETO ਨੇ ਹਾਦਸੇ ''ਚ ਜ਼ਖ਼ਮੀ ਪਰਿਵਾਰ ਦੇ ਜੀਆਂ ਨੂੰ ਆਪਣੀ ਐਸਕਾਰਟ ਪਾਇਲਟ ਰਾਹੀਂ ਹਸਪਤਾਲ ਪਹੁੰਚਾਇਆ

ਤਰਨਤਾਰਨ (ਰਮਨ)-ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ.ਓ ਨੇ ਜ਼ਿਲਾ ਤਰਨਤਾਰਨ ਦੇ ਉਸਮਾਂ ਟੋਲ ਪਲਾਜ਼ੇ ’ਤੇ ਹੋਏ ਐਕਸੀਡੈਂਟ ਨੂੰ ਦੇਖ ਤੁਰੰਤ ਆਪਣਾ ਕਾਫਲਾ ਰੋਕਦਿਆਂ, ਐਕਸੀਡੈਂਟ ਵਿਚ ਜ਼ਖ਼ਮੀ ਪਰਿਵਾਰ ਦੇ ਜੀਆਂ ਨੂੰ ਆਪਣੀ ਐਸਕਾਰਟ ਪਾਇਲਟ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਇਸ ਮੌਕੇ ਉਨ੍ਹਾਂ ਸਬੰਧਤ ਅਥਾਰਿਟੀ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਹਰ ਇਕ ਟੋਲ ਪਲਾਜ਼ੇ ’ਤੇ ਐਂਬੂਲੈਂਸ ਦਾ ਹੋਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਅਣ-ਸੁਖਾਵੀਂ ਘਟਨਾ ਹੋਣ ’ਤੇ ਜਲਦੀ ਤੋਂ ਜਲਦੀ ਮੁੱਢਲੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ

ਇਸ ਮੌਕੇ ਉਨ੍ਹਾਂ ਇਸ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਦੀ ਜਲਦ ਤੰਦਰੁਸਤੀ ਦੀ ਕਾਮਨਾ ਕੀਤੀ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਵਾਹਨ ਨੁੰ ਸਾਵਧਾਨੀ ਨਾਲ ਚਲਾਇਆ ਜਾਵੇ ਅਤੇ ਆਵਜਾਈ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਕਿਉਂਕਿ ਜ਼ਿੰਦਗੀ ਤੋਂ ਵਧਕੇ ਕੋਈ ਚੀਜ਼ ਨਹੀਂ ਹੈ।

ਇਹ ਵੀ ਪੜ੍ਹੋ- ਪੰਜਾਬ ਤੇ ਚੰਡੀਗੜ੍ਹ 'ਚ ਮੀਂਹ ਦੀ ਸੰਭਾਵਨਾ, ਇਹ ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ ਜਾਰੀ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਭਰ ਵਿਚ ਆਪਣੀ ਕਿਸਮ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ ਕਾਇਮ ਕੀਤੀ ਹੈ ਤਾਂ ਕਿ ਸੂਬਾਈ ਤੇ ਕੌਮੀ ਸ਼ਾਹਰਾਹਾਂ ਉਤੇ ਵਾਪਰਨ ਵਾਲੇ ਸੜਕ ਹਾਦਸਿਆਂ ਵਿਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ ਅਤੇ ਸੁਰੱਖਿਆ ਵਧਾਈ ਜਾ ਸਕੇ। ਉਨ੍ਹਾਂ ਕਿਹਾ ਕਿ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਹ ਫੋਰਸ ਪਿਛਲੇ ਸਾਲ ਦੇ ਮੁਕਾਬਲੇ ਸੜਕ ਹਾਦਸਿਆਂ ਵਿਚ ਸੈਂਕੜੇ ਕੀਮਤੀ ਜਾਨਾਂ ਬਚਾਅ ਚੁੱਕੀ ਹੈ।

ਇਹ ਵੀ ਪੜ੍ਹੋ- ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News