ਮੰਤਰੀ ਹਰਭਜਨ ਸਿੰਘ ਤੇ ਬ੍ਰਹਮ ਸ਼ੰਕਰ ਜ਼ਿੰਪਾ ਨੇ ਵੇਟ ਖ਼ੇਤਰ ਦੇ ਹੜ੍ਹ ਵਾਲੇ ਇਲਾਕਿਆਂ ਦਾ ਕੀਤਾ ਦੌਰਾ
Wednesday, Aug 16, 2023 - 11:26 AM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪੰਜਾਬ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਿੱਤੀ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਨੇ ਅੱਜ ਵੇਟ ਖੇਤਰ ਦੇ ਹੜ੍ਹ ਮਾਰੇ ਇਲਾਕਿਆਂ ਦਾ ਦੌਰਾ ਕਰਨ ਸਮੇਂ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ, ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਮੈਡਮ ਕੋਮਲ ਮਿੱਤਲ, ਐੱਸ. ਡੀ. ਐੱਮ. ਦਸੂਹਾ ਪਰਦੀਪ ਸਿੰਘ ਬੈਂਸ ਵੀ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਤ ਤੋਂ ਹੀ ਜ਼ਿਲ੍ਹਾ ਹੁਸ਼ਿਆਰਪੁਰ ਦਾ ਪ੍ਰਸ਼ਾਸਨ ਤਾਂ ਹੜ ਮਾਰੇ ਇਲਾਕਿਆਂ ਨਾਲ ਨਜਿੱਠਣ ਲਈ ਤਿਆਰ ਹੈ ਅਤੇ ਦੀ ਐੱਨ. ਡੀ. ਆਰ. ਐੱਫ਼. ਦੀਆਂ ਟੀਮਾਂ ਵੀ ਵਿਸ਼ੇਸ਼ ਤੌਰ 'ਤੇ ਬੁਲਾਇਆਂ ਗਈਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਨੁਕਸਾਨੇ ਗਏ ਧੁੱਸੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਨੁਕਸਾਨ ਹੋਣ ਤੋਂ ਬਚਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਦੇ ਜਾਨ ਮਾਲ ਦੀ ਰਾਖੀ ਕੀਤੀ ਜਾ ਸਕੇ। ਇਸ ਇਸ ਮੌਕੇ ਉਨ੍ਹਾਂ ਟਾਂਡਾ ਸ੍ਰੀ ਹਰਗੋਬਿੰਦ ਪਾਣੀ ਦੇ ਨਿਕਾਸ ਲਈ ਬਣਾਈਆਂ ਗਈਆਂ ਪੁਲੀਆ ਦਾ ਨਿਰੀਖਣ ਵੀ ਕੀਤਾ।
ਇਹ ਵੀ ਪੜ੍ਹੋ- ਜਲੰਧਰ ਦੀਆਂ ਸੜਕਾਂ 'ਤੇ ਨੌਜਵਾਨਾਂ ਦੇ ਕਾਰਨਾਮੇ ਵਾਇਰਲ, ਥਾਰ ਦੀ ਛੱਤ 'ਤੇ ਬੈਠ ਖ਼ਰੂਦ ਕਰਨ 'ਤੇ ਸਖ਼ਤ ਕਾਰਵਾਈ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ