ਮੰਤਰੀ ਹਰਭਜਨ ਸਿੰਘ ਈਟੀਓ ਨੇ ਖ਼ਾਲਸਾ ਕਾਲਜ ਆਫ ਲਾਅ ਤੋਂ ਪ੍ਰਾਪਤ ਕੀਤੀ ਲਾਅ ਦੀ ਡਿਗਰੀ

04/27/2024 8:13:57 PM

ਅੰਮ੍ਰਿਤਸਰ - ਖ਼ਾਲਸਾ ਕਾਲਜ ਆਫ ਲਾਅ ਵਲੋਂ ਕਰਵਾਈ ਗਈ ਅੱਜ ਪਹਿਲੀ ਕਨਵੋਕੇਸ਼ਨ ਵਿਚ ਮੰਤਰੀ ਹਰਭਜਨ ਸਿੰਘ ਈਟੀਓ ਆਪਣੀ ਲਾਅ ਦੀ ਡਿਗਰੀ ਲੈਣ ਪਹੁੰਚੇ। ਕਨਵੋਕੇਸ਼ਨ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਮਾਣਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ ਵਿਦਿਆਰਥੀਆਂ ਨੂੰ ਡਿਗਰੀਆਂ ਦੇਣ ਲਈ ਪਹੁੰਚੇ। ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ ਨੇ ਕੁੱਲ 351 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ। 

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਿਚ ਬਤੌਰ ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਾਲ 2018-2021 ਵਿੱਚ ਖ਼ਾਲਸਾ ਕਾਲਜ ਆਫ ਲਾਅ ਵਿਖੇ ਐੱਲ.ਐੱਲ.ਬੀ. ਦੀ ਪੜ੍ਹਾਈ ਪਹਿਲੇ ਦਰਜੇ ਵਿੱਚ ਪਾਸ ਕੀਤੀ। ਇਸ ਮੌਕੇ ਗੱਲਬਾਤ ਦੌਰਾਨ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਉਹ ਇਸ ਕਾਲਜ ਦੀ ਪਹਿਲੀ ਕਨਵੋਕੇਸ਼ਨ ਦਾ ਹਿੱਸਾ ਬਣੇ ਅਤੇ ਨਾਲ ਹੀ ਉਨ੍ਹਾਂ ਨੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਕਾਲਜ ਦਾ ਸਾਰਾ ਸਟਾਫ਼ ਬਹੁਤ ਹੀ ਮਿਹਨਤੀ ਹੈ।

ਮੰਤਰੀ ਈਟੀਓ ਨੇ ਡਿਗਰੀ ਪ੍ਰਾਪਤ ਕਰਨ ਵਾਲੇ ਸਾਰੇ ਹੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਹ ਕਾਲਜ ਹੋਰ ਤਰੱਕੀ ਕਰੇ। ਇਸ ਮੌਕੇ ਖ਼ਾਲਸਾ ਕਾਲਜ ਸੋਸਾਇਟੀ ਦੇ ਸੈਕਟਰੀ ਰਜਿੰਦਰ ਮੋਹਨ ਸਿੰਘ, ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਮਹਿਲ ਸਿੰਘ, ਖ਼ਾਲਸਾ ਕਾਲਜ ਵੂਮੈਨ ਦੀ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਪ੍ਰਿੰਸੀਪਲ ਦਲਜੀਤ ਸਿੰਘ, ਪ੍ਰਿੰਸੀਪਲ ਕਵਲਜੀਤ ਸਿੰਘ, ਐਡੀਸ਼ਨਲ ਐਡਵੋਕੇਟ ਜਰਨਲ ਕਰਮਜੀਤ ਸਿੰਘ, ਕਾਲਜ ਦਾ ਸਟਾਫ਼ ਮੌਜੂਦ ਰਹੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Inder Prajapati

Content Editor

Related News