ਵਿੱਤੀ ਸਾਲ 2023-24 ਦੌਰਾਨ 2121 ਕਿਲੋਮੀਟਰ ਲੰਮੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ : ਹਰਭਜਨ ਸਿੰਘ ਈ. ਟੀ. ਓ.

Wednesday, Feb 14, 2024 - 10:49 AM (IST)

ਵਿੱਤੀ ਸਾਲ 2023-24 ਦੌਰਾਨ 2121 ਕਿਲੋਮੀਟਰ ਲੰਮੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ : ਹਰਭਜਨ ਸਿੰਘ ਈ. ਟੀ. ਓ.

ਜਲੰਧਰ/ਚੰਡੀਗੜ੍ਹ (ਧਵਨ)–ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਹੈ ਕਿ ਵਿੱਤੀ ਸਾਲ 2023-24 ਦੌਰਾਨ ਹੁਣ ਤਕ 2121 ਕਿਲੋਮੀਟਰ ਲੰਮੀਆਂ ਸੜਕਾਂ ਦੇ ਨਿਰਮਾਣ ਕਾਰਜ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਦੌਰਾਨ ਅਪਣਾਈ ਗਈ ਪਾਰਦਰਸ਼ੀ ਆਨਲਾਈਨ ਬੋਲੀ ਪ੍ਰਕਿਰਿਆ ਕਾਰਨ ਕੁਲ 21 ਫ਼ੀਸਦੀ ਦੀ ਬਚਤ ਹੋਈ ਹੈ। ਸਰਦੀ ਅਤੇ ਧੁੰਦ ਦੇ ਮੌਸਮ ਕਾਰਨ ਬੰਦ ਕੀਤੇ ਗਏ ਸੜਕ ਨਿਰਮਾਣ ਦੇ ਕਾਰਜ 15 ਫਰਵਰੀ ਤੋਂ ਸ਼ੁਰੂ ਕਰਨ ਦੇ ਮੱਦੇਨਜ਼ਰ ਪੰਜਾਬ ਸਿਵਲ ਸਕੱਤਰੇਤ-2 ਵਿਚ ਲੋਕ ਨਿਰਮਾਣ ਵਿਭਾਗ ਦੀ ਸਮੀਖਿਆ ਬੈਠਕ ਦੌਰਾਨ ਹਰਭਜਨ ਸਿੰਘ ਈ. ਟੀ. ਓ. ਨੇ ਵਿਭਾਗ ਦੇ ਅਧਿਕਾਰੀਆਂ ਦੀ ਹੁਣ ਤਕ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ।

ਇਸ ਵਿੱਤੀ ਸਾਲ ਦੇ ਬਾਕੀ ਰਹਿੰਦੇ 1954 ਕਿਲੋਮੀਟਰ ਸੜਕਾਂ ਦੇ ਕੰਮ ਮੁਕੰਮਲ ਕਰਨ ਲਈ ਵਿਭਾਗ ਵੱਲੋਂ ਅਪਣਾਈ ਗਈ ਰਣਨੀਤੀ ਦੀ ਸਮੀਖਿਆ ਉਪਰੰਤ ਉਨ੍ਹਾਂ ਭਰੋਸਾ ਪ੍ਰਗਟਾਇਆ ਕਿ 31 ਮਾਰਚ ਤਕ ਸੜਕਾਂ ਦੇ ਬਾਕੀ ਸਾਰੇ ਕੰਮ ਵੀ ਮੁਕੰਮਲ ਕਰ ਲਏ ਜਾਣਗੇ। ਬੈਠਕ ਦੌਰਾਨ ਵਿੱਤੀ ਸਾਲ 2023-24 ਲਈ ਤੈਅ ਟੀਚਿਆਂ ਮੁਤਾਬਕ ਵਿਭਾਗ ਦੀ ਹੁਣ ਤਕ ਦੀ ਕਾਰਵਾਈ ਸਬੰਧੀ ਲੋਕ ਨਿਰਮਾਣ ਮੰਤਰੀ ਨੂੰ ਜਾਣੂ ਕਰਵਾਉਂਦਿਆਂ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਹੁਣ ਤਕ 1089 ਕਰੋੜ ਰੁਪਏ ਦੀ ਲਾਗਤ ਨਾਲ 2121 ਕਿਲੋਮੀਟਰ ਲੰਮੀਆਂ ਸਡ਼ਕਾਂ ਬਣਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ਕੰਮਾਂ ਦੌਰਾਨ ਅਪਣਾਈ ਗਈ ਪਾਰਦਰਸ਼ੀ ਬੋਲੀ ਪ੍ਰਕਿਰਿਆ ਦੇ ਨਤੀਜੇ ਵਜੋਂ 263 ਕਰੋੜ ਰੁਪਏ ਦੀ ਬਚਤ ਹੋਈ, ਜੋ ਕਿ 21 ਫੀਸਦੀ ਬਣਦੀ ਹੈ। ਬਾਕੀ ਰਹਿੰਦੀਆਂ 1954 ਕਿਲੋਮੀਟਰ ਦੀਆਂ ਸੜਕਾਂ ’ਤੇ 1066 ਕਰੋੜ ਰੁਪਏ ਇਸ ਵਿੱਤੀ ਸਾਲ ’ਚ ਖਰਚ ਕਰ ਲਏ ਜਾਣਗੇ।

ਇਹ ਵੀ ਪੜ੍ਹੋ: ਜੇਕਰ ਤੁਸੀਂ ਵੀ ਜਾ ਰਹੇ ਹੋ ਦਿੱਲੀ ਤਾਂ ਪੜ੍ਹੋ ਅਹਿਮ ਖ਼ਬਰ, ਰਸਤੇ ਡਾਇਵਰਟ, ਇਨ੍ਹਾਂ ਰੂਟਾਂ ਤੋਂ ਨਿਕਲ ਸਕਦੀ ਹੈ ਗੱਡੀ

ਲੋਕ ਨਿਰਮਾਣ ਵਿਭਾਗ ਨੂੰ ਸਫਲਤਾ ਲਈ ਵਧਾਈ ਦਿੰਦਿਆਂ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਵਿੱਤੀ ਸਾਲ 2022-23 ’ਚ 1432 ਕਰੋੜ ਰੁਪਏ ਦੀ ਲਾਗਤ ਨਾਲ 4292 ਕਿਲੋਮੀਟਰ ਸੜਕਾਂ ਬਣਾਈਆਂ ਗਈਆਂ ਸਨ ਅਤੇ ਵਿੱਤੀ ਸਾਲ 2023-24 ’ਚ 2155 ਕਰੋੜ ਰੁਪਏ ਦੀ ਲਾਗਤ ਨਾਲ 4075 ਕਿਲੋਮੀਟਰ ਸੜਕਾਂ ਦਾ ਟੀਚਾ ਰੱਖਿਆ ਗਿਆ ਹੈ। ਵਿਭਾਗ ਦੀਆਂ ਇਨ੍ਹਾਂ ਪ੍ਰਾਪਤੀਆਂ ਨੂੰ ਵੇਖਦਿਆਂ ਹੀ ਵਿੱਤੀ ਸਾਲ 2024-25 ਲਈ 2089 ਕਰੋੜ ਰੁਪਏ ਦੀ ਲਾਗਤ ਨਾਲ 2270 ਕਿਲੋਮੀਟਰ ਦੀਆਂ ਸੜਕਾਂ ਦੀ ਟੀਚਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਹੁਣੇ ਜਿਹੇ ਤਰੱਕੀਆਂ ਹਾਸਲ ਕਰਨ ਵਾਲੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿੱਥੇ ਵਿਭਾਗ ਵਿਚ ਸਮੇਂ ’ਤੇ ਤਰੱਕੀਆਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ, ਉੱਥੇ ਹੀ ਕਿਸੇ ਅਧਿਕਾਰੀ ਜਾਂ ਮੁਲਾਜ਼ਮ ਵਲੋਂ ਕੰਮ ਵਿਚ ਲਾਪ੍ਰਵਾਹੀ ਜਾਂ ਬੇਈਮਾਨੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ: ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਮਾਨਸਾ-ਹਰਿਆਣਾ ਬਾਰਡਰ ਸੀਲ, ਲਗਾਇਆ ਚਿਤਾਵਨੀ ਭਰਿਆ ਬੋਰਡ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News