ਪੰਜਾਬ ਦਾ ਬਜਟ ਸੜਕਾਂ ਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ : ਹਰਭਜਨ ਸਿੰਘ

Wednesday, Mar 06, 2024 - 11:07 AM (IST)

ਪੰਜਾਬ ਦਾ ਬਜਟ ਸੜਕਾਂ ਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ : ਹਰਭਜਨ ਸਿੰਘ

ਜਲੰਧਰ/ਚੰਡੀਗੜ੍ਹ (ਧਵਨ)–ਪੰਜਾਬ ਦੇ ਵਿੱਤੀ ਸਾਲ 2024-25 ਦੇ ਬਜਟ ਨੂੰ ਜਨ-ਹਿਤੈਸ਼ੀ ਅਤੇ ਵਿਕਾਸ ਮੁਖੀ ਦੱਸਦੇ ਹੋਏ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੂਬੇ ਵਿਚ ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਖਾਸ ਧਿਆਨ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਮਾਨ ਸਰਕਾਰ ਦੀ ਮੁਫ਼ਤ ਬਿਜਲੀ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਮਾਰਚ 2022 ’ਚ ਮੌਜੂਦਾ ਸਰਕਾਰ ਵੱਲੋਂ ਅਹੁਦਾ ਸੰਭਾਲਣ ਦੇ 3 ਮਹੀਨਿਆਂ ਅੰਦਰ ਹੀ ਇਸ ਗਾਰੰਟੀ ਨੂੰ ਪੂਰਾ ਕੀਤਾ ਗਿਆ ਹੈ। ਸੂਬੇ ਦੇ 90 ਫੀਸਦੀ ਤੋਂ ਵੱਧ ਘਰੇਲੂ ਖਪਤਕਾਰ ਜ਼ੀਰੋ ਬਿਜਲੀ ਬਿੱਲਾਂ ਦੀ ਸਹੂਲਤ ਲੈ ਰਹੇ ਹਨ ਅਤੇ ਬਜਟ ਵਿਚ ਇਸ ਸਹੂਲਤ ਨੂੰ ਬਰਕਰਾਰ ਰੱਖਣ ਲਈ 7,780 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਮਾਨ ਸਰਕਾਰ ਨੇ ਕਿਸਾਨ ਭਰਾਵਾਂ ਦੇ ਖੇਤੀ ਟਿਊਬਵੈੱਲਾਂ ਨੂੰ ਮੁਫਤ ਬਿਜਲੀ ਸਹੂਲਤ ਦੇਣ ਅਧੀਨ ਸਬਸਿਡੀ ਲਈ 9,330 ਕਰੋੜ ਰੁਪਏ ਰੱਖੇ ਹਨ।

ਇਹ ਵੀ ਪੜ੍ਹੋ: ਅਹਿਮ ਖ਼ਬਰ: ਬੰਦ ਹੋ ਸਕਦੀ ਹੈ ਵੇਰਕਾ ਦੁੱਧ ਦੀ ਸਪਲਾਈ, ਜਾਣੋ ਕੀ ਹੈ ਕਾਰਨ

ਬਿਜਲੀ ਮੰਤਰੀ ਨੇ ਰੋਪੜ ਵਿਚ ਬਣ ਰਹੇ 400 ਕੇ. ਵੀ. ਸਬ-ਸਟੇਸ਼ਨ, ਧਨਾਂਸੂ, ਬਹਿਮਣ ਜੱਸਾ ਸਿੰਘ ਵਿਚ ਸਬ-ਸਟੇਸ਼ਨਾਂ ਦੀ ਮਜ਼ਬੂਤੀ ਅਤੇ ਸ਼ੇਰਪੁਰ (ਲੁਧਿਆਣਾ) ’ਚ 220 ਕੇ. ਵੀ. ਸਬ-ਸਟੇਸ਼ਨ ਦਾ ਜ਼ਿਕਰ ਕਰਦਿਆਂ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕੀਤਾ। ਉਨ੍ਹਾਂ ਪੀ. ਐੱਮ. ਜੀ. ਐੱਸ. ਵਾਈ.-3 ਅਧੀਨ 400 ਕਰੋੜ ਰੁਪਏ ਦੀ ਲਾਗਤ ਨਾਲ 805 ਕਿਲੋਮੀਟਰ ਸੜਕਾਂ ਅਤੇ 4 ਪੁਲਾਂ ਦੇ ਮੁਕੰਮਲ ਹੋਣ ਨਾਲ ਸੜਕਾਂ ਦੇ ਵਿਕਾਸ ’ਚ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਬਜਟ ਵਿਚ ਵਿੱਤੀ ਸਾਲ 2024-25 ’ਚ ਪੀ. ਐੱਮ. ਜੀ. ਐੱਸ. ਵਾਈ.-3 ਲਈ 600 ਕਰੋੜ ਰੁਪਏ ਰੱਖੇ ਗਏ ਹਨ।

ਇਸ ਤੋਂ ਇਲਾਵਾ ਲੋਕ ਨਿਰਮਾਣ ਮੰਤਰੀ ਨੇ ਸੀ. ਆਰ. ਆਈ. ਐੱਫ. ਸਕੀਮ ਅਧੀਨ 40 ਕਰੋੜ ਰੁਪਏ ਦੀ ਲਾਗਤ ਨਾਲ 31 ਕਿਲੋਮੀਟਰ ਨੈਸ਼ਨਲ ਹਾਈਵੇ ਤੇ 22 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਸਕੀਮ ਅਧੀਨ 199 ਕਰੋੜ ਰੁਪਏ ਦੀ ਲਾਗਤ ਨਾਲ 176 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤੇ ਜਾਣ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਬਜਟ 2024-25 ’ਚ ਸੜਕਾਂ ਤੇ ਪੁਲਾਂ ਲਈ 2,695 ਕਰੋੜ ਰੁਪਏ ਰੱਖੇ ਗਏ ਹਨ। ਇਤਿਹਾਸਕ ਤੇ ਅਧਿਆਤਮਕ ਨਗਰੀ ਅਨੰਦਪੁਰ ਸਾਹਿਬ ਹਲਕੇ ’ਚ ਲੋੜੀਂਦੇ ਸੰਪਰਕ ਦੀ ਕਮੀ ’ਤੇ ਚਿੰਤਾ ਜ਼ਾਹਰ ਕਰਦਿਆਂ ਹਰਭਜਨ ਸਿੰਘ ਈ. ਟੀ. ਓ. ਨੇ ਖੇੜਾ ਕਲਮੋਟ ਅਤੇ ਭੱਲਾੜੀ ਅਤੇ ਬੇਲਾ ਧਿਆਨੀ ਅਤੇ ਅਜੌਲੀ ਵਿਚਾਲੇ ਪੁਲਾਂ ਦੇ ਨਿਰਮਾਣ ਲਈ 30 ਕਰੋੜ ਰੁਪਏ ਰੱਖੇ ਜਾਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕਾ ਵਾਸੀਆਂ ਲਈ ਯਾਤਰਾ ਤੇ ਸੰਪਰਕ ਨੂੰ ਬਿਹਤਰ ਬਣਾਇਆ ਜਾ ਸਕੇਗਾ ਅਤੇ ਇਹ ਖੇਤਰ ਦੇ ਵਿਕਾਸ ਵੱਲ ਅਹਿਮ ਕਦਮ ਹੋਵੇਗਾ।

ਇਹ ਵੀ ਪੜ੍ਹੋ: ਕਹਿਰ ਬਣ ਕੇ ਵਰ੍ਹੀ ਅਸਮਾਨੀ ਬਿਜਲੀ, ਫਗਵਾੜਾ 'ਚ ਇਕੋ ਪਰਿਵਾਰ ਦੇ 3 ਮੈਂਬਰਾਂ ਨਾਲ ਵਾਪਰੀ ਅਣਹੋਣੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News