ਝੋਨੇ ਦੀ ਬੀਜਾਈ ਦੌਰਾਨ ਬਿਜਲੀ ਸਪਲਾਈ ਨੂੰ ਲੈ ਕੇ ਮੰਤਰੀ ਹਰਭਜਨ ਸਿੰਘ ਨੇ ਦਿੱਤਾ ਅਹਿਮ ਬਿਆਨ

Friday, May 19, 2023 - 11:26 PM (IST)

ਝੋਨੇ ਦੀ ਬੀਜਾਈ ਦੌਰਾਨ ਬਿਜਲੀ ਸਪਲਾਈ ਨੂੰ ਲੈ ਕੇ ਮੰਤਰੀ ਹਰਭਜਨ ਸਿੰਘ ਨੇ ਦਿੱਤਾ ਅਹਿਮ ਬਿਆਨ

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਗਾਮੀ ਸਾਉਣੀ ਸੀਜ਼ਨ ਦੌਰਾਨ ਸੂਬੇ ਭਰ ਵਿਚ ਝੋਨੇ ਦੀ ਨਿਰਵਿਘਨ ਬੀਜਾਈ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਆਗਾਮੀ ਸੀਜ਼ਨ ਲਈ ਬਿਜਲੀ ਸਪਲਾਈ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਿਭਾਗ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਸਬੰਧਤ ਖੇਤਰ ਵਿਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਫੀਲਡ ਵਿਚ ਦੌਰੇ ਕਰਕੇ ਟਰਾਂਸਫਾਰਮਰਾਂ ਤੇ ਲਾਈਨਾਂ ਤੇ ਹੋਰ ਲੋੜੀਂਦਾ ਨਿਰੀਖਣ ਕਰਕੇ ਹਰ ਤਰ੍ਹਾਂ ਦੀ ਕਮੀ ਪੇਸ਼ੀ ਨੂੰ ਸਮੇਂ ਸਿਰ ਦੂਰ ਕਰ ਲਿਆ ਜਾਵੇ।

ਇਹ ਖ਼ਬਰ ਵੀ ਪੜ੍ਹੋ : ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਭੇਤਭਰੇ ਹਾਲਾਤ ’ਚ ਮੌਤ, 7 ਮਹੀਨੇ ਪਹਿਲਾਂ ਕਰਵਾਈ ਸੀ ਲਵ-ਮੈਰਿਜ (ਵੀਡੀਓ)

ਕੈਬਨਿਟ ਮੰਤਰੀ ਨੇ ਦੱਸਿਆ ਕਿ ਝੋਨੇ ਦੀ ਬੀਜਾਈ ਦੀ ਪੜਾਅਵਾਰ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ’ਚ ਝੋਨੇ ਦੀ ਬੀਜਾਈ 10 ਜੂਨ, 16 ਜੂਨ, 19 ਜੂਨ ਅਤੇ 21 ਜੂਨ ਆਦਿ 4 ਵੱਖ-ਵੱਖ ਪੜਾਵਾਂ ਵਿਚ ਸ਼ੁਰੂ ਹੋਵੇਗੀ ਅਤੇ ਇਸ ਤਹਿਤ ਲਗਾਤਾਰ 8 ਘੰਟੇ ਬਿਜਲੀ ਸਪਲਾਈ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ : ਸੁਲਤਾਨਪੁਰ ਲੋਧੀ ’ਚ ਵੱਡੀ ਵਾਰਦਾਤ, ਔਰਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਮੌਤ ਦੇ ਘਾਟ ਉਤਾਰਿਆ

 ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਸਰਹੱਦ ਤੋਂ ਪਾਰ ਦੇ ਖੇਤਰਾਂ ਵਿਚ ਝੋਨੇ ਦੀ ਬੀਜਾਈ 10 ਜੂਨ ਤੋਂ ਸ਼ੁਰੂ ਹੋਵੇਗੀ, ਜਿਸ ਲਈ ਲਗਾਤਾਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿਚ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਐੱਸ. ਬੀ. ਐੱਸ. ਨਗਰ ਅਤੇ ਤਰਨਤਾਰਨ ਵਿਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹਿਆਂ ਰੂਪਨਗਰ, ਐੱਸ. ਏ. ਐੱਸ. ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿਚ 19 ਜੂਨ ਤੋਂ ਝੋਨਾ ਲਾਉਣਾ ਯਕੀਨੀ ਬਣਾਇਆ ਜਾਵੇਗਾ, ਜਦਕਿ ਬਾਕੀ ਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ, ਜਿਸ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।
 


author

Manoj

Content Editor

Related News