ਪੰਜਾਬ ’ਚ ਅਕਾਲੀ-ਭਾਜਪਾ ਦੇ ਗਠਜੋੜ ਨੂੰ ਲੈ ਕੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਇਹ ਬਿਆਨ

Saturday, Apr 29, 2023 - 05:19 PM (IST)

ਪੰਜਾਬ ’ਚ ਅਕਾਲੀ-ਭਾਜਪਾ ਦੇ ਗਠਜੋੜ ਨੂੰ ਲੈ ਕੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਇਹ ਬਿਆਨ

ਜਲੰਧਰ (ਗੁਲਸ਼ਨ)–ਕੇਂਦਰ ਦੀ ਮੋਦੀ ਸਰਕਾਰ ਵਿਚ ਸ਼ਹਿਰੀ ਮਾਮਲਿਆਂ ਅਤੇ ਪੈਟਰੋਲਿੰਗ ਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਜਲੰਧਰ ਵਿਚ ਭਾਜਪਾ ਦੇ ਚੋਣ ਦਫ਼ਤਰ ਵਿਚ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਦੁਬਾਰਾ ਗਠਜੋੜ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦੌਰਾਨ ਪੰਜਾਬ ਦੀਆਂ 117 ਸੀਟਾਂ ਵਿਚੋਂ ਭਾਜਪਾ ਸਿਰਫ਼ 23 ’ਤੇ ਚੋਣ ਲੜ ਕੇ ਜੂਨੀਅਰ ਪਾਰਟਨਰ ਵਜੋਂ ਕੰਮ ਕਰਦੀ ਰਹੀ ਹੈ ਪਰ ਹੁਣ ਅਜਿਹਾ ਨਹੀਂ ਹੋਵੇਗਾ। ਗਠਜੋੜ ਦੌਰਾਨ ਲਏ ਫ਼ੈਸਲੇ ਭਾਜਪਾ ਦੇ ਨਹੀਂ ਹੁੰਦੇ ਸਨ। ਹੁਣ ਭਾਜਪਾ ਸਭ ਦਾ ਸਾਥ, ਸਭ ਦਾ ਵਿਕਾਸ ਅਤੇ ਸਭ ਦਾ ਵਿਸ਼ਵਾਸ ਲੈ ਕੇ ਕੰਮ ਕਰ ਰਹੀ ਹੈ ਅਤੇ ਭਾਜਪਾ ਦਾ ਆਪਣਾ ਵਰਕਿੰਗ ਸਟਾਈਲ ਹੈ।

ਹਰਦੀਪ ਪੁਰੀ ਨੇ ਕਿਹਾ ਕਿ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਵੀ ਭਾਜਪਾ ਦੀ ਸਥਿਤੀ ਕਾਫ਼ੀ ਮਜ਼ਬੂਤ ਹੈ। ਮੇਰਾ ਮੰਨਣਾ ਹੈ ਕਿ ਇਹ ਜਿੱਤਣ ਵਾਲੀ ਲੜਾਈ ਹੈ। ਇਸ ਜ਼ਿਮਨੀ ਚੋਣ ਵਿਚ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਭਾਜਪਾ ਨੂੰ ਕਾਫੀ ਲਾਭ ਹੋਵੇਗਾ। ਇਸ ਮੌਕੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸੂਬਾਈ ਬੁਲਾਰਾ ਅਨਿਲ ਸਰੀਨ, ਨੀਲਕੰਠ ਬਖਸ਼ੀ, ਸੂਬਾਈ ਮੀਡੀਆ ਇੰਚਾਰਜ ਜਨਾਰਦਨ ਸ਼ਰਮਾ, ਅਮਿਤ ਭਾਟੀਆ, ਤਰੁਣ ਕੁਮਾਰ ਆਦਿ ਮੌਜੂਦ ਸਨ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰੀਆਂ 'ਤੇ ਨਕੇਲ ਕੱਸਣ ਲਈ ਵੱਡੇ ਐਕਸ਼ਨ ਦੀ ਤਿਆਰੀ 'ਚ ਮਾਨ ਸਰਕਾਰ

ਭਾਜਪਾ ਸ਼ਾਸਿਤ ਸੂਬਿਆਂ ’ਚ ਪੈਟਰੋਲ-ਡੀਜ਼ਲ ’ਤੇ ਵੈਟ ਕੀਤਾ ਘੱਟ
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਦੇਸ਼ ਵਿਚ ਪਿਛਲੇ ਇਕ ਸਾਲ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਆਉਣ ਵਾਲੇ ਸਮੇਂ ਵਿਚ ਪੈਟਰੋਲਿੰਗ ਪਦਾਰਥਾਂ ਦੀਆਂ ਕੀਮਤਾਂ ਘਟਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਿਤ ਸੂਬਿਆਂ ਨੇ ਪੈਟਰੋਲ-ਡੀਜ਼ਲ ’ਤੇ ਵੈਟ ਘੱਟ ਕੀਤਾ ਹੈ, ਜਿਸ ਕਾਰਨ ਉਥੇ ਦੂਜੇ ਸੂਬਿਆਂ ਦੇ ਮੁਕਾਬਲੇ ਕੀਮਤਾਂ ਕਾਫ਼ੀ ਘੱਟ ਹਨ। ਉਨ੍ਹਾਂ ਕਿਹਾ ਕਿ ਪੈਟਰੋਲ ਵਿਚ ਐਥੇਨੋਲ ਬਲੈਂਡਿੰਗ ਦਾ ਟਾਰਗੈੱਟ ਵੀ ਵਧਾ ਦਿੱਤਾ ਗਿਆ ਹੈ, ਜਿਸ ਨਾਲ 42 ਹਜ਼ਾਰ ਕਰੋੜ ਰੁਪਏ ਦੀ ਬੱਚਤ ਹੋਈ ਹੈ। ਇਨ੍ਹਾਂ ਪੈਸਿਆਂ ਨਾਲ ਕਿਸਾਨ ਭਰਾਵਾਂ ਨੂੰ ਕਾਫੀ ਫਾਇਦਾ ਪਹੁੰਚਾਇਆ ਗਿਆ ਹੈ। ਇਸ ਤੋਂ ਇਲਾਵਾ ਦੇਸ਼ ਵਿਚ 5 ਹਜ਼ਾਰ ਕੰਪ੍ਰੈਸ ਬਾਇਓ-ਗੈਸ ਪਲਾਂਟ ਵੀ ਲਾਏ ਜਾਣਗੇ।

ਇਹ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਗੈਰ-ਹਾਜ਼ਰੀ ਪੰਜਾਬ ਤੇ ਅਕਾਲੀ ਦਲ ਦੇ ਭਵਿੱਖ ਨੂੰ ਕਰੇਗੀ ਪ੍ਰਭਾਵਿਤ

‘ਆਪ’ ਨੇ ਔਰਤਾਂ ਨੂੰ ਦਿੱਤਾ 1000 ਰੁਪਏ ਦੇਣ ਦਾ ਲਾਲਚ
ਕੇਂਦਰੀ ਮੰਤਰੀ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਜਨਤਾ ਵਿਚ ਸਾਰੀਆਂ ਸਿਆਸੀ ਪਾਰਟੀਆਂ ਖਿਲਾਫ ਗੁੱਸਾ ਸੀ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਕਿਉਂਕਿ ਇਸ ਨੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਲਾਲਚ ਦਿੱਤਾ ਸੀ ਅਤੇ ਪੰਜਾਬ ਵਿਚੋਂ ਨਸ਼ਾ ਖਤਮ ਕਰਨ ਵਰਗੇ ਵਾਅਦੇ ਕੀਤੇ ਸਨ। ਉਨ੍ਹਾਂ ਆਪਣਾ ਸਾਫ਼-ਸੁਥਰਾ ਅਕਸ ਪੇਸ਼ ਕਰਨ ਦੀ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਪਰ ਪੰਜਾਬ ਦੀ ਜਨਤਾ ਹੁਣ ਉਨ੍ਹਾਂ ਦੀ ਕਾਰਗੁਜ਼ਾਰੀ ਵੇਖ ਕੇ 13 ਮਹੀਨਿਆਂ ਵਿਚ ਸਭ ਕੁਝ ਸਮਝ ਚੁੱਕੀ ਹੈ। 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ 300 ਤੋਂ ਵੱਧ ਸੀਟਾਂ ਜਿੱਤੇਗੀ।

ਇਹ ਵੀ ਪੜ੍ਹੋ : ਵ੍ਹੀਲ ਚੇਅਰ 'ਤੇ ਰਹਿਦੀ ਹੈ ਦਿਵਿਆਂਗ ਦਿਵਿਆ, ਮੁਸ਼ਕਿਲ ਨਾਲ ਫੜਦੀ ਹੈ ਪੈੱਨ, ਹਾਸਲ ਕੀਤਾ ਵੱਡਾ ਮੁਕਾਮ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ


author

shivani attri

Content Editor

Related News