ਸਕੂਲ 'ਚ ਬੱਚਿਆਂ ਦੇ ਬੀਮਾਰ ਹੋਣ 'ਤੇ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਕਸ਼ਨ, ਖ਼ੁਦ ਹੋਏ Live (ਵੀਡੀਓ)

12/02/2023 12:43:54 PM

ਸੰਗਰੂਰ/ਚੰਡੀਗੜ੍ਹ : ਭਵਾਨੀਗੜ੍ਹ ਨੇੜੇ ਸਥਿਤ ਘਾਬਦਾ 'ਚ ਬਣੇ ਮੈਰੀਟੋਰੀਅਸ ਸਕੂਲ 'ਚ ਖਾਣਾ ਖਾਣ ਮਗਰੋਂ ਬੀਮਾਰ ਹੋਏ ਬੱਚਿਆਂ ਦੇ ਮਾਮਲੇ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਸਕੂਲ ਦੀ ਕੰਟੀਨ ਦੇ ਠੇਕੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਬਾਰੇ ਖ਼ੁਦ ਲਾਈਵ ਹੋ ਕੇ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਸਕੂਲ ਦੇ ਹੋਸਟਲ ਦੀ ਕੰਟੀਨ ਦਾ ਠੇਕਾ ਵੀ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਜਾਂਚ ਕਮੇਟੀ ਬਣਾਈ ਗਈ ਹੈ। ਸਿੱਖਿਆ ਮੰਤਰੀ ਵੱਲੋਂ 24 ਘੰਟਿਆਂ ਅੰਦਰ ਇਸ ਮਾਮਲੇ ਦੀ ਰਿਪੋਰਟ ਮੰਗੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਕਿਸੇ ਵੀ ਕਸੂਰਵਾਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਕਾਂਬਾ ਛੇੜਨ ਵਾਲੀ ਠੰਡ ਨੂੰ ਲੈ ਕੇ ਨਵੀਂ Update, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਹੋਰ ਮੈਰੀਟੋਰੀਅਸ ਸਕੂਲਾਂ 'ਚ ਵੀ ਸਿਹਤ ਵਿਭਾਗ ਦੀਆਂ ਟੀਮਾਂ ਜਾ ਚੁੱਕੀਆਂ ਹਨ ਅਤੇ ਉੱਥੇ ਵੀ ਫੂਡ ਸੈਂਪਲ ਲਏ ਜਾ ਰਹੇ ਹਨ ਤਾਂ ਜੋ ਕਿਤੇ ਵੀ ਕੋਈ ਕੋਤਾਹੀ ਨਾ ਵਰਤੀ ਜਾਵੇ ਕਿਉਂਕਿ ਇਹ ਬੱਚਿਆਂ ਦੀ ਸਿਹਤ ਦਾ ਮਸਲਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਰਜੋਤ ਬੈਂਸ ਨੇ ਦੱਸਿਆ ਕਿ 20 ਬੱਚਿਆਂ ਨੂੰ ਸਿਹਤ ਵਿਗੜਨ ਮਗਰੋਂ ਹਸਪਤਾਲ ਦਾਖ਼ਲ ਕਰਾਇਆ ਗਿਆ ਸੀ, ਜਿਨ੍ਹਾਂ 'ਚੋਂ 16 ਬੱਚਿਆਂ ਦੀ ਛੁੱਟੀ ਹੋ ਚੁੱਕੀ ਹੈ, ਜਦੋਂ ਕਿ 4 ਬੱਚੇ ਜੇਰੇ ਇਲਾਜ ਹਨ। ਸ਼ਾਮ ਤੱਕ ਇਨ੍ਹਾਂ ਬੱਚਿਆਂ ਦੀ ਵੀ ਛੁੱਟੀ ਹੋ ਜਾਵੇਗੀ।

ਇਹ ਵੀ ਪੜ੍ਹੋ : AAP ਵਿਧਾਇਕ ਵੱਲੋਂ 60 ਲੱਖ ਰੁਪਏ ਦੇ ਘਪਲੇ ਦਾ ਪਰਦਾਫਾਸ਼, ਜਾਣੋ ਕੀ ਹੈ ਪੂਰਾ ਮਾਮਲਾ

ਸਾਵਧਾਨੀ ਦੇ ਤੌਰ 'ਤੇ ਇਕ ਮੈਡੀਕਲ ਟੀਮ ਨੂੰ ਸਕੂਲ 'ਚ ਹੀ ਬਿਠਾ ਦਿੱਤਾ ਗਿਆ ਹੈ ਤਾਂ ਜੋ ਜੇਕਰ ਕੋਈ ਬੱਚਾ ਸ਼ਿਕਾਇਤ ਕਰੇ ਤਾਂ ਇਸ 'ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸਾਰੇ ਬੱਚੇ ਠੀਕ-ਠਾਕ ਹਨ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਦੱਸਣਯੋਗ ਹੈ ਕਿ ਭਵਾਨੀਗੜ੍ਹ ਨੇੜੇ ਸਥਿਤ ਘਾਬਦਾ 'ਚ ਬਣੇ ਮੈਰੀਟੋਰੀਅਸ ਸਕੂਲ 'ਚ ਖਾਣ ਖਾਣ ਤੋਂ ਬਾਅਦ ਬੱਚਿਆਂ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਫਿਲਹਾਲ ਬੱਚਿਆਂ ਦੀ ਸਿਹਤ 'ਚ ਕਾਫ਼ੀ ਸੁਧਾਰ ਦੱਸਿਆ ਜਾ ਰਿਹਾ ਹੈ।

PunjabKesari

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


 


Babita

Content Editor

Related News