31 ਮਾਰਚ ਦੀ ਰੈਲੀ ਨੂੰ ਲੈ ਕੇ ਮੰਤਰੀ ਹਰਜੋਤ ਬੈਂਸ ਦਾ ਵੱਡਾ ਬਿਆਨ, ਜਾਣੋ ਕੀ ਬੋਲੇ (ਵੀਡੀਓ)

Saturday, Mar 30, 2024 - 06:33 PM (IST)

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 31 ਮਾਰਚ ਨੂੰ ਦਿੱਲੀ 'ਚ ਹੋਣ ਵਾਲੀ ਮੈਗਾ ਰੈਲੀ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਾਰਟੀ ਦੇ ਬਹੁਤ ਸਾਰੇ ਆਗੂਆਂ ਖ਼ਿਲਾਫ਼ ਝੂਠੀ ਜਾਂਚ ਰਹੀ ਹੈ ਅਤੇ ਉਨ੍ਹਾਂ ਨੂੰ ਜੇਲ੍ਹਾਂ 'ਚ ਬੰਦ ਕੀਤਾ ਗਿਆ ਹੈ। ਇਨ੍ਹਾਂ ਸਭ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ ਬਹੁਤ ਵੱਡੀ ਰੈਲੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ, 2 ਟੋਲ ਪਲਾਜ਼ੇ ਹੋਣ ਜਾ ਰਹੇ ਬੰਦ

ਇਸ ਰੈਲੀ 'ਚ ਪੂਰੇ ਦੇਸ਼ 'ਚੋਂ ਪਾਰਟੀ ਦੇ ਕਾਰਕੁੰਨ ਅਤੇ ਹੋਰ ਆਗੂ ਆ ਰਹੇ ਹਨ। ਉਨ੍ਹਾਂ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਇਹ ਰੈਲੀ ਭਾਜਪਾ ਦੀ ਬੁਨਿਆਦ ਹਿਲਾ ਦੇਵੇਗੀ ਅਤੇ ਇਹ ਬਹੁਤ ਜ਼ਿਆਦਾ ਵੱਡੀ ਰੈਲੀ ਹੋਵੇਗੀ। ਉਨ੍ਹਾਂ ਇੱਥੋਂ ਤੱਕ ਕਹਿ ਦਿੱਤਾ ਕਿ ਭਾਜਪਾ ਦਾ ਬਹੁਤੇ ਕਾਰਕੁੰਨ ਵੀ ਇਸ ਗੱਲ ਤੋਂ ਨਾਰਾਜ਼ ਹਨ ਕਿ ਸਿਆਸਤ 'ਚ ਇੰਨੀ ਜ਼ਿਆਦਾ ਧੱਕੇਸ਼ਾਹੀ ਨਹੀਂ ਹੋਣੀ ਚਾਹੀਦੀ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਅਹਿਮ ਖ਼ਬਰ, ਚੈਕਿੰਗ ਦੇ ਲਈ ਜਾਰੀ ਹੋਏ ਸਖ਼ਤ ਹੁਕਮ

ਉਨ੍ਹਾਂ ਕਿਹਾ ਕਿ ਅੱਜ ਪੇਂਡੂ ਇਲਾਕਿਆਂ 'ਚ ਵੀ ਇਕ-ਇਕ ਸ਼ਖ਼ਸ ਨੂੰ ਈ. ਡੀ. ਬਾਰੇ ਪਤਾ ਲੱਗ ਚੁੱਕਾ ਹੈ ਕਿ ਕਿਸ ਤਰੀਕੇ ਨਾਲ ਇਸ ਦਾ ਗਲਤ ਇਸਤੇਮਾਲ ਕਰਕੇ ਇਸ ਦੇਸ਼ 'ਚੋਂ ਵਿਰੋਧੀ ਧਿਰ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਭਾਜਪਾ ਜਿਸ ਤੋਂ ਡਰਦੀ ਸੀ, ਉਸ ਆਵਾਜ਼ ਨੂੰ ਦਬਾਉਣ ਦੀ ਇਹ ਕੋਸ਼ਿਸ਼ ਹੈ। ਹਰਜੋਤ ਬੈਂਸ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਨੂੰ ਚਾਹੁਣ ਵਾਲੇ ਦੇਸ਼ ਦੇ ਹਰ ਕੋਨੇ 'ਚ ਬੈਠੇ ਹੋਏ ਹਨ ਅਤੇ ਅਸੀਂ 'ਕੇਜਰੀਵਾਲ ਕੋ ਆਸ਼ੀਰਵਾਦ' ਮੁਹਿੰਮ ਵੀ ਸ਼ੁਰੂ ਕੀਤੀ ਹੋਈ ਹੈ, ਜਿਸ 'ਤੇ ਲੋਕ ਮੈਸਜ ਭੇਜ ਸਕਦੇ ਹਨ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੀ ਚੰਗੀ ਸਿਹਤ ਦੀ ਅਰਦਾਸ ਕੀਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


Babita

Content Editor

Related News