ਮੰਤਰੀ ਹਰਜੋਤ ਬੈਂਸ ਵੱਲੋਂ ਗੁ. ਬਾਬਾ ਗੁਰਦਿੱਤਾ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ, ਕੀਤੀ ਲੰਗਰ ਦੀ ਸੇਵਾ
Wednesday, Jan 03, 2024 - 06:45 PM (IST)
ਸ੍ਰੀ ਕੀਰਤਪੁਰ ਸਾਹਿਬ (ਰਾਜਬੀਰ ਸਿੰਘ ਰਾਣਾ, ਚੋਵੇਸ਼ ਲਟਾਵਾ)- ਪੰਜਾਬ ਸਰਕਾਰ ਸੂਬੇ ਦੀ ਖ਼ੁਸ਼ਹਾਲੀ ਅਤੇ ਤਰੱਕੀ ਦੇ ਨਾਲ-ਨਾਲ ਸਮੁੱਚੀ ਲੋਕਾਈ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ, ਜਿਸ ਵਿੱਚ ਵੱਡੀਆਂ ਸਫ਼ਲਤਾਵਾਂ ਮਿਲ ਰਹੀਆਂ ਹਨ, ਅਸੀਂ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਦੇ ਹਾਂ, ਜਿਨ੍ਹਾਂ ਨੇ ਗੁਰੂਆਂ ਦੀ ਧਰਤੀ ਦੀ ਸੇਵਾ ਦਾ ਮਾਣ ਬਖ਼ਸ਼ਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਕੀਰਤਪੁਰ ਸਾਹਿਬ ਵਿਖੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਅਸਥਾਨ ’ਤੇ ਬੈਂਸ ਪਰਿਵਾਰ ਵੱਲੋਂ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਰਧਾਲੂਆਂ ਅਤੇ ਸੰਗਤਾਂ ਨੂੰ ਲੰਗਰ ਸੇਵਾ ਕਰਨ ਮੌਕੇ ਕੀਤਾ।
ਦੱਸਣਯੋਗ ਹੈ ਕਿ ਪ੍ਰਸਿੱਧ ਇਤਿਹਾਸਕ ਧਾਰਮਿਕ ਅਸਥਾਨ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਕੀਰਤਪੁਰ ਸਾਹਿਬ ਵਿਖੇ ਹਲਕਾ ਵਿਧਾਇਕ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਮੁੱਚੀ ਲੋਕਾਈ ਦੀ ਚੜ੍ਹਦੀ ਕਲਾ ਅਤੇ ਸੁੱਖ ਸ਼ਾਂਤੀ ਲਈ ਸ਼੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ, ਜਿਸ ਦੀ ਸੰਪੂਰਨਤਾ ਦੇ ਅੱਜ ਭੋਗ ਪਾਏ ਗਏ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਗੁਰੂ ਦੇ ਨਿਮਾਣੇ ਸਿੱਖ ਵੱਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਚੋਰ ਸਾਹਿਬ ਦੀ ਸੇਵਾ ਕੀਤੀ ਗਈ। ਗ੍ਰੰਥੀ ਸਿੰਘ ਵੱਲੋਂ ਅਰਦਾਸ ਕੀਤੀ ਗਈ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ, ਉਨ੍ਹਾਂ ਦੀ ਧਰਮ ਪਤਨੀ ਡਾ. ਜੋਤੀ ਯਾਦਵ ਆਈ. ਪੀ. ਐੱਸ, ਮਾਤਾ ਬਲਵਿੰਦਰ ਕੌਰ ਬੈਂਸ ਅਤੇ ਪਿਤਾ ਸੋਹਣ ਸਿੰਘ ਬੈਂਸ ਨੂੰ ਸਿਰੋਪਾਓ ਸਾਹਿਬ ਦੀ ਬਖ਼ਸ਼ਿਸ਼ ਕੀਤੀ ਗਈ। ਇਸ ਤੋਂ ਬਾਅਦ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਵਿਚ ਹਾਜ਼ਰੀ ਭਰਨ ਪੁੱਜੀ ਸਮੂਹ ਇਲਾਕੇ ਦੀ ਸੰਗਤ ਵੱਲੋਂ ਲੰਗਰ ਪ੍ਰਸਾਦ ਲਿਆ ਗਿਆ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸੰਗਤ ਨੂੰ ਬਰਤਨ ਅਤੇ ਪਰਸ਼ਾਦਾ ਵੰਡਣ ਦੀ ਸੇਵਾ ਵੀ ਕੀਤੀ ਗਈ।
ਇਹ ਵੀ ਪੜ੍ਹੋ : ਜਲੰਧਰ ’ਚ DSP ਦਲਬੀਰ ਸਿੰਘ ਦੇ ਹੋਏ ਕਤਲ ਕਾਂਡ ’ਚ ਸਨਸਨੀਖੇਜ਼ ਖ਼ੁਲਾਸਾ, ਕਾਤਲ ਗ੍ਰਿਫ਼ਤਾਰ
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵੱਡੇ ਸਪੁੱਤਰ ਬਾਬਾ ਗੁਰਦਿੱਤਾ ਜੀ ਜਿਨ੍ਹਾਂ ਨੂੰ ਗੁਰੂ ਜੀ ਨੇ ਵਰ ਦਿੱਤਾ ਸੀ “ਧੰਨ ਧੰਨ ਬਾਬਾ ਗੁਰਦਿੱਤਾ ਜੀ, ਦੀਨ ਦੁਨੀ ਦਾ ਟਿੱਕਾ ਜੀ, ਜੋ ਵਰ ਮੰਗਿਆ ਸੋ ਵਰ ਦਿੱਤਾ ਜੀ”, ਜੀ ਦੇ ਅਸਥਾਨ ਤੇ ਸੰਸਾਰ ਦੀ, ਪੰਜਾਬ ਦੀ ਅਤੇ ਇਲਾਕੇ ਦੀ ਸੁੱਖ ਸ਼ਾਂਤੀ ਤੇ ਚਡ਼੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਅਸਥਾਨ ’ਤੇ ਆ ਕੇ ਉਹਨਾਂ ਨੂੰ ਬਹੁਤ ਸਕੂਨ ਮਿਲਦਾ ਹੈ, ਜੋ ਵੀ ਉਹਨਾਂ ਨੇ ਗੁਰੂ ਦੇ ਨਿਮਾਣੇ ਸਿੱਖ ਵਜੋਂ ਇੱਥੋਂ ਕੁੱਝ ਮੰਗਿਆ ਹੈ, ਉਹ ਉਨ੍ਹਾਂ ਨੂੰ ਜ਼ਰੂਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜਿਸ ਮੁਕਾਮ ’ਤੇ ਉਹ ਅੱਜ ਪੁੱਜੇ ਹਨ ਉਹ ਬਾਬਾ ਜੀ ਦੀ ਹੀ ਦੇਣ ਹੈ।
ਇਸ ਮੌਕੇ ਹਰਮਿੰਦਰ ਸਿੰਘ ਢਾਹੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਡਾ. ਸੰਜੀਵ ਗੌਤਮ, ਕਮਿੱਕਰ ਸਿੰਘ ਡਾਢੀ ਜਿਲ੍ਹਾ ਪ੍ਰਧਾਨ ਯੂਥ ਵਿੰਗ, ਸਰਬਜੀਤ ਭਟੋਲੀ ਪ੍ਰਧਾਨ ਟਰੱਕ ਯੂਨੀਅਨ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਜਸਵੀਰ ਸਿੰਘ ਅਰੋਡ਼ਾ ਜਿਲ੍ਹਾ ਪ੍ਰਧਾਨ ਵਪਾਰ ਮੰਡਲ, ਉਸ਼ਾ ਰਾਣੀ ਜਿਲ੍ਹਾ ਪ੍ਰਧਾਨ ਇਸਤਰੀ ਵਿੰਗ, ਜਸਵੀਰ ਰਾਣਾ ਬਲਾਕ ਪ੍ਰਧਾਨ, ਠੇਕੇਦਾਰ ਜਗਜੀਤ ਸਿੰਘ, ਕੇਸਰ ਸੰਧੂ, ਜਸਪਾਲ ਸਿੰਘ ਢਾਹੇ, ਪੱਮੂ ਢਿੱਲੋਂ, ਬਲਵੰਤ ਸਿੰਘ ਮੰਡੇਰ, ਰੋਕੀ ਸੁਖਸਾਲ, ਓਕਾਰ ਸਿੰਘ, ਮੁਕੇਸ਼ ਵਰਮਾ, ਸੋਹਣ ਸਿੰਘ ਨਿੱਕੂਵਾਲ (ਸਾਰੇ ਬਲਾਕ ਪ੍ਰਧਾਨ), ਕਮਲੇਸ਼ ਨੱਡਾ, ਰਣਜੀਤ ਕੌਰ, ਜਿੰਮੀ ਡਾਢੀ ਯੂਥ ਆਗੂ, ਸਤੀਸ਼ ਚੋਪਡ਼ਾ ਸੀਨੀਅਰ ਲੀਡਰ, ਗੁਰਪ੍ਰੀਤ ਅਰੋਡ਼ਾ, ਸੱਮੀ ਬਰਾਰੀ, ਸੰਨੀ ਬਾਵਾ, ਡਾ.ਜਰਨੈਲ ਸਿੰਘ ਦਬੂਡ਼, ਇੰਦਰ ਸਿੰਘ ਦਬੂਡ਼, ਪ੍ਰਿੰਸੀਪਲ ਸ਼ਰਨਜੀਤ ਸਿੰਘ ਰਾਣਾ, ਦਵਿੰਦਰ ਸਿੰਘ ਸੰਮੀ, ਸੁੱਚਾ ਸਿੰਘ ਜੇ.ਈ ਬਰੂਵਾਲ ਹਾਜ਼ਰ ਸਨ।
ਇਹ ਵੀ ਪੜ੍ਹੋ : ਇਕੱਠਿਆਂ ਹੋਇਆ ਸਸਕਾਰ, ਪੋਸਟਮਾਸਟਰ ਵੱਲੋਂ ਪਰਿਵਾਰ ਨੂੰ ਖ਼ਤਮ ਕਰਨ ਦੇ ਮਾਮਲੇ ’ਚ ਹੈਰਾਨੀਜਨਕ ਗੱਲ ਆਈ ਸਾਹਮਣੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।