ਸਕੂਲ ਸਿੱਖਿਆ, ਉੱਚ-ਸਿੱਖਿਆ ਤੇ ਤਕਨੀਕੀ ਸਿੱਖਿਆ ਵਿਚਾਲੇ ਕੜੀ ਦਾ ਕੰਮ ਕਰ ਰਹੀ ਸਰਕਾਰ : ਹਰਜੋਤ ਬੈਂਸ
Wednesday, May 10, 2023 - 09:48 AM (IST)
ਕਪੂਰਥਲਾ (ਮਹਾਜਨ)- ਪੰਜਾਬ ਸਰਕਾਰ ਬੀਤੇ ਇਕ ਸਾਲ ਤੋਂ ਸਕੂਲ ਸਿੱਖਿਆ, ਉੱਚ-ਸਿੱਖਿਆ ਅਤੇ ਤਕਨੀਕੀ ਸਿੱਖਿਆ ਵਿਚਾਲੇ ਕੜੀ ਦਾ ਕੰਮ ਕਰ ਰਹੀ, ਇਸ ਦਾ ਨਤੀਜਾ ਹੈ ਕਿ ਇਸ ਬਾਰ ਸਕੂਲਾਂ ਵਿਚ ਦਾਖਲੇ 13 ਫ਼ੀਸਦੀ ਤਕ ਵਧੇ ਹਨ ਅਤੇ ਹੁਣ ਉਮੀਦ ਹੈ ਕਿ ਉੱਚ ਸਿੱਖਿਆ ਦੇ ਅਦਾਰਿਆਂ ਵਿਚ ਵੀ ਇਸ ਬਾਰ ਦਾਖਲਿਆਂ ਦਾ ਗ੍ਰਾਫ਼ ਉੱਚਾ ਹੋਵੇਗਾ। ਇਹ ਕਹਿਣਾ ਹੈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ। ਸਿੱਖਿਆ ਮੰਤਰੀ ਬੈਂਸ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਵਿਖੇ ਚਲਾਏ ਗਏ ਪ੍ਰਾਜੈਕਟ ‘ਘਰ ਦੇ ਨੇੜੇ-ਮੇਰੇ ਨਾਲ, ਉੱਚ ਸਿੱਖਿਆ ਦੇ ਮੌਕੇ ਅਪਾਰ’ ਦਾ ਰਿਵਿਊ ਕਰਨ ਪਹੁੰਚੇ ਸਨ। ਯੂਨੀਵਰਸਿਟੀ ਰਜਿਸਟ੍ਰਾਰ ਡਾ. ਐੱਸ. ਕੇ. ਮਿਸ਼ਰਾ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ Live Update: ਸ਼ੁਰੂ ਹੋਈ ਵੋਟਿੰਗ, 19 ਉਮੀਦਵਾਰ ਚੋਣ ਮੈਦਾਨ 'ਚ
ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਇਸ ਵਿਚ ਮੋਹਰੀ ਯੂਨੀਵਰਸਿਟੀ ਬਣੀ। ਹਜ਼ਾਰਾਂ ਵਿਦਿਆਰਥੀਆਂ ਨੂੰ ਅਤੇ ਫੈਕਲਟੀ ਮੈਂਬਰਾਂ ਨੂੰ ਯੂਨੀਵਰਸਿਟੀ ਵੱਲੋਂ ਅਕਾਦਮਿਕ ਵਿਜ਼ਿਟ ਕਰਵਾਈ ਗਈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਨੂੰ ਪੂਰਨ ਆਸ ਹੈ ਕਿ ‘ਘਰ ਦੇ ਨੇਡ਼ੇ, ਮੇਰੇ ਨਾਲ-ਉੱਚ ਸਿੱਖਿਆ ਦੇ ਮੌਕੇ ਅਪਾਰ’ ਮਿਸ਼ਨ ਦਾ ਲਾਭ ਸਾਲ 2023-24 ਦੇ ਅਕਾਦਮਿਕ ਦਾਖਲਿਆਂ ’ਚ ਮਾਰਕੇ ਦੇ ਮੁਕਾਮ ਹਾਸਲ ਕਰਨ ਵਿਚ ਮਦਦਗਾਰ ਸਾਬਿਤ ਹੋਵੇਗਾ। ਇਸ ਦੌਰਾਨ ਉਨ੍ਹਾਂ ਵੱਲੋਂ ਯੂਨੀਵਰਸਿਟੀ ਦੇ ਐਡਮਿਸ਼ਨ ਸੱਤਰ 2023-24 ਸੰਬੰਧੀ ਆਨਲਾਈਨ ਪੋਰਟਲ ਦੀ ਸ਼ੁਰੂਆਤ ਵੀ ਕੀਤੀ ਗਈ। ਉਪਰੰਤ ਯੂਨੀਵਰਸਿਟੀ ਵਿਖੇ ਪੜ੍ਹਦੇ ਵੱਖੋ-ਵੱਖ ਸੂਬਿਆਂ ਦੇ ਵਿਦਿਆਰਥੀਆਂ ਨਾਲ ਵੀ ਮਿਲਣੀ ਕੀਤੀ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ! ਪ੍ਰੋਗਰਾਮ ਦੌਰਾਨ ਯੂਨੀਵਰਸਿਟੀ ਦੇ ਸਾਰੇ ਡੀਨ ਅਤੇ ਉੱਚ ਅਧਿਕਾਰੀ ਸ਼ਾਮਲ ਰਹੇ। ਧੰਨਵਾਦ ਦਾ ਪ੍ਰਸਤਾਵ ਡੀਨ ਪੀ. ਐਂਡ. ਈ. ਪੀ. ਡਾ. ਆਰ. ਪੀ. ਐੱਸ. ਬੇਦੀ ਵੱਲੋਂ ਰੱਖਿਆ ਗਿਆ। ਮੰਚ ਸੰਚਾਲਨ ਡਿਪਟੀ ਰਜਿਸਟ੍ਰਾਰ ਲੋਕ ਸੰਪਰਕ ਰਜਨੀਸ਼ ਸ਼ਰਮਾ ਵੱਲੋਂ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ