ਸ੍ਰੀ ਕੀਰਤਪੁਰ ਸਾਹਿਬ ਦੇ ਵਿਕਾਸ ਲਈ ਸਪੈਸ਼ਲ ਯੋਜਨਾ ਤਿਆਰ ਕੀਤੀ ਜਾਵੇਗੀ :ਹਰਜੋਤ ਸਿੰਘ ਬੈਂਸ
Monday, May 20, 2024 - 05:45 PM (IST)

ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਧਾਰਮਿਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਦੇ ਸਰਬ ਪੱਖੀ ਵਿਕਾਸ ਲਈ ਸਪੈਸਲ ਯੋਜਨਾ ਤਿਆਰ ਕਰਕੇ ਲਿਆਂਦੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਹਲਕਾ ਵਿਧਾਇਕ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ।
ਹਰਜੋਤ ਬੈਂਸ ਨੇ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਵਿਖੇ ਕਮੇਟੀ ਬਣਨ ਕਾਰਨ ਅਤੇ ਕੁਝ ਏਰੀਏ 'ਚ ਜੰਗਲਾਤ ਵਿਭਾਗ ਦੀ ਦਫਾ ਲੱਗੀ ਹੋਣ ਕਾਰਨ ਲੋਕਾਂ ਨੂੰ ਆਪਣਾ ਘਰ ਬਣਾਉਣ ਲਈ, ਕੰਧ ਬਣਾਉਣ ਲਈ, ਬਾਥਰੂਮ ਬਣਾਉਣ ਲਈ, ਚੁਬਾਰਾ ਪਾਉਣ ਲਈ ਬੜੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਸਮੱਸਿਆ ਤੋਂ ਵੀ ਲੋਕਾਂ ਨੂੰ ਛੁਟਕਾਰਾ ਦਵਾਉਣ ਲਈ ਲੋਕ ਸਭਾ ਵਿੱਚ ਇਹ ਮੁੱਦਾ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਦੇ ਹਸਪਤਾਲ ਦੀ ਇਮਾਰਤ ਦਾ ਕੰਮ ਕਰਵਾਉਣ ਲਈ ਪੌਣੇ ਦੋ ਕਰੋੜ ਰੁਪਏ ਦਾ ਟੈਂਡਰ ਲੱਗ ਚੁੱਕਾ ਹੈ, ਚੋਣ ਜਾਬਤਾ ਖ਼ਤਮ ਹੋਣ ਤੋਂ ਬਾਅਦ ਟੈਂਡਰ ਖੁੱਲ੍ਹੇਗਾ ਅਤੇ ਜਿਸ ਤੋਂ ਬਾਅਦ ਹਸਪਤਾਲ ਦੀ ਇਮਾਰਤ ਦਾ ਕੰਮ ਸੁਰੂ ਕਰਵਾ ਦਿੱਤਾ ਜਾਵੇਗਾ, ਜੋਕਿ ਕਰੀਬ 6 ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਵੇਗੀ, ਜਿਸ ਤੋਂ ਬਾਅਦ ਲੋਕਾਂ ਨੂੰ ਸਿਹਤ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਦੀ ਸਬਜੀ ਮੰਡੀ ਜੋਕਿ ਮੁੱਖ ਸੜਕ ਉਪਰ ਲੱਗਦੀ ਹੈ, ਨੂੰ ਦੂਸਰੀ ਥਾਂ ਉੱਪਰ ਸ਼ਿਫਟ ਕਰਨ ਲਈ ਬੀ. ਬੀ. ਐੱਮ. ਬੀ. ਵੱਲੋਂ ਐੱਨ. ਓ. ਸੀ. ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਜਲੰਧਰ ਤੋਂ ਵੱਡੀ ਖ਼ਬਰ: ਭਿਆਨਕ ਸੜਕ ਹਾਦਸੇ 'ਚ 'ਆਪ' ਆਗੂ ਮਹਿੰਦਰ ਜੀਤ ਸਿੰਘ ਦੀ ਮੌਤ
ਉਨ੍ਹਾਂ ਕਿਹਾ ਕਿ ਬੱਸ ਅੱਡਾ ਬਣਾਉਣ ਲਈ ਦੋ ਥਾਵਾਂ ਦੀ ਚੋਣ ਕੀਤੀ ਗਈ, ਚੋਣ ਜ਼ਾਬਤਾ ਖ਼ਤਮ ਹੋਣ ਤੋਂ ਬਾਅਦ ਇਕ ਥਾਂ ਦੀ ਚੋਣ ਕਰਕੇ ਸ਼ਹਿਰ ਦੇ ਲੋਕਾਂ ਨੂੰ ਨਵਾਂ ਬਸ ਅੱਡਾ ਬਣਾ ਕੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ 20 ਸਾਲ ਦੇ ਵਿੱਚ ਸਤਲੁਜ ਦਰਿਆ ਵਿੱਚ ਡਿੱਗਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਸੀਵਰੇਜ ਟਰੀਟਮੈਂਟ ਪਲਾਂਟ ਨਹੀਂ ਲਗਾ ਸਕੇ, ਜਿਸਦਾ ਕਿ ਆਮ ਆਦਮੀ ਪਾਰਟੀ ਵੱਲੋਂ ਕੰਮ ਸ਼ੁਰੂ ਕਰਵਾਇਆ ਗਿਆ ਅਤੇ ਸੰਤਾਂ ਤੋਂ ਨੀਂਹ ਪੱਥਰ ਰੱਖਵਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਧਾਰਮਿਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਦੇ ਪ੍ਰਵੇਸ਼ ਦੁਆਰ ਪਤਾਲਪੁਰੀ ਸਾਹਿਬ ਚੌਂਕ ਦੇ ਸੁੰਦਰੀਕਰਨ ਲਈ 50 ਲੱਖ ਰੁਪਏ ਦੀ ਲਾਗਤ ਨਾਲ ਕੰਮ ਸੁਰੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ 44 ਹਜ਼ਾਰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਹਰ ਵਰਗ ਦੇ ਪਰਿਵਾਰਾਂ ਦੀ 600 ਯੂਨਿਟ ਬਿਜਲੀ ਮੁਆਫ਼ ਕੀਤੀ ਗਈ ਹੈ, ਜਿਸ ਦਾ 92% ਲੋਕ ਲਾਭ ਲੈ ਰਹੇ ਹਨ।
ਇਹ ਵੀ ਪੜ੍ਹੋ- ਸ਼ਰਮਨਾਕ! ਕੜਾਕੇ ਦੀ ਧੁੱਪ 'ਚ ਫੈਕਟਰੀ ਦੀ ਕੰਧ 'ਤੇ ਛੱਡ ਗਏ ਨਵਜੰਮੀ ਬੱਚੀ, ਹਾਲਤ ਵੇਖ ਹਰ ਕੋਈ ਹੋਇਆ ਹੈਰਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8