ਬਦਲਾਖੋਰੀ ਦੀ ਭਾਵਨਾ ਨਹੀਂ, ਜਿਸ ਨੇ ਭ੍ਰਿਸ਼ਟਾਚਾਰ ਕੀਤਾ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਹਰਪਾਲ ਚੀਮਾ

05/19/2023 10:36:35 AM

ਜਲੰਧਰ (ਧਵਨ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਨਹੀਂ ਕਰ ਰਹੀ, ਸਗੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮਕਸਦ ਭ੍ਰਿਸ਼ਟਾਚਾਰ ਦੀ ਬੀਮਾਰੀ ਦਾ ਇਲਾਜ ਕਰਨਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟੇਗੀ ਅਤੇ ਇਹ ਸਾਡੀ ਜ਼ਿੰਮੇਵਾਰੀ ਵੀ ਹੈ। ਭ੍ਰਿਸ਼ਟਾਚਾਰ ’ਚ ਸ਼ਾਮਲ ਕਿਸੇ ਵੀ ਸਿਆਸਤਦਾਨ ਜਾਂ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ - ਪੜ੍ਹਾਈ ਦੇ ਨਾਲ-ਨਾਲ ਕਰੋ ਕਮਾਈ, 12 ਹਜ਼ਾਰ ਰੁਪਏ ਤੱਕ ਮਿਲੇਗਾ ਪ੍ਰਤੀ ਮਹੀਨਾ ਵਜ਼ੀਫਾ, ਜਾਣੋ ਕਿਵੇਂ

ਚੀਮਾ ਨੇ ਕਿਹਾ ਕਿ ਸਰਕਾਰ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਨਹੀਂ ਕਰ ਰਹੀ, ਸਗੋਂ ਕਾਨੂੰਨ ਇਨ੍ਹਾਂ ਮਾਮਲਿਆਂ ’ਚ ਆਪਣਾ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿਆਸਤਦਾਨਾਂ ਦੀ ਆਮਦਨ 5000 ਗੁਣਾ ਵਧ ਜਾਂਦੀ ਹੈ ਤਾਂ ਕੀ ਇਹ ਭ੍ਰਿਸ਼ਟਾਚਾਰ ਨਹੀਂ ਹੈ? ਜੇਕਰ ਸਿਆਸਤਦਾਨਾਂ ਦੇ ਘਰੋਂ ਨੋਟ ਗਿਣਨ ਦੀਆਂ ਮਸ਼ੀਨਾਂ ਮਿਲ ਜਾਣ ਤਾਂ ਇਸ ਦਾ ਕੀ ਮਤਲਬ ਹੈ? ਉਨ੍ਹਾਂ ਕਿਹਾ ਕਿ ਕਿਸੇ ਵੀ ਉਦਯੋਗ ਦੀ ਆਮਦਨ 5000 ਗੁਣਾ ਨਹੀਂ ਵਧਦੀ, ਫਿਰ ਸਿਆਸਤਦਾਨਾਂ ਦੇ ਸੱਤਾ ’ਚ ਆਉਣ ਤੋਂ ਬਾਅਦ ਉਨ੍ਹਾਂ ਦੀ ਆਮਦਨ ਇੰਨੀ ਕਿਵੇਂ ਵਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਵੱਲੋਂ ਬਣਾਏ ਗਏ ਕਾਨੂੰਨ ਦੀ ਪਾਲਣਾ ਪੰਜਾਬ ਸਰਕਾਰ ਕਰ ਰਹੀ ਹੈ, ਜਿਸ ਦਾ ਮਕਸਦ ਸੂਬੇ ’ਚ ਕਾਨੂੰਨ ਦਾ ਰਾਜ ਲਾਗੂ ਕਰਨਾ ਹੈ।

ਉਨ੍ਹਾਂ ਕਿਹਾ ਕਿ ਸੂਬੇ ’ਚ ਬਦਲਾਅ ਦਾ ਇਕ ਕਾਰਨ ਪੰਜਾਬ ’ਚ ਫੈਲਿਆ ਭ੍ਰਿਸ਼ਟਾਚਾਰ ਵੀ ਹੈ, ਜਿਸ ਨੇ ਸਮਾਜ ਦੀਆਂ ਜੜ੍ਹਾਂ ਨੂੰ ਕਮਜ਼ੋਰ ਬਣਾ ਦਿੱਤਾ ਹੈ। ਹੁਣ ਭਗਵੰਤ ਮਾਨ ਸਰਕਾਰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕ ਰਹੀ ਹੈ ਅਤੇ ਇਹ ਸਮੇਂ ਦੀ ਲੋੜ ਵੀ ਹੈ। ਭ੍ਰਿਸ਼ਟਾਚਾਰ ਨੂੰ ਜਲਦੀ ਹੀ ਪੂਰੀ ਤਰ੍ਹਾਂ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ - ਤੇਜ਼ ਹਵਾਵਾਂ ਚੱਲਣ ਮਗਰੋਂ ਪੰਜਾਬ ਦਾ ਮੌਸਮ ਲਵੇਗਾ ਕਰਵਟ, ਜਾਣੋ ਆਉਣ ਵਾਲੇ ਦਿਨਾਂ ਦੀ ਤਾਜ਼ਾ ਅਪਡੇਟ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News