ਮੰਤਰੀ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਲਈ ਹੈਲਪਲਾਈਨ ਨੰਬਰ ਤੇ ਈਮੇਲ ਕੀਤੀ ਸ਼ੁਰੂ

02/10/2023 3:27:29 AM

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਦਿਲੋਂ ਸਤਿਕਾਰ ਭੇਟ ਕਰਨ ਦਾ ਪ੍ਰਗਟਾਵਾ ਉਨ੍ਹਾਂ ਦੀ ਆਜ਼ਾਦੀ ਸੰਗਰਾਮ ’ਚ ਲਾਸਾਨੀ ਕੁਰਬਾਨੀਆਂ ਦੇਣ ਵਾਲੇ ਸੂਰਬੀਰਾਂ ਪ੍ਰਤੀ ਸੁਹਿਰਦ ਭਾਵਨਾ ਨੂੰ ਦਰਸਾਉਂਦਾ ਹੈ । ਆਜ਼ਾਦੀ ਘੁਲਾਟੀਆਂ ਦੀ ਭਲਾਈ ਬਾਰੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੁਤੰਤਰਤਾ ਸੰਗਰਾਮ ’ਚ ਪਾਏ ਵਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਇਨ੍ਹਾਂ ਵਤਨਪ੍ਰਸਤਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ‘ਆਪ੍ਰੇਸ਼ਨ ਦੋਸਤ’ : ਤੁਰਕੀ ’ਚ ਭਾਰਤੀ ਫ਼ੌਜ ਦੇ ‘ਫੀਲਡ’ ਹਸਪਤਾਲ ਨੇ ਕੰਮ ਕਰਨਾ ਕੀਤਾ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਜੌੜਾਮਾਜਰਾ ਵੱਲੋਂ ਇਕ ਹੈਲਪਲਾਈਨ ਨੰਬਰ 0172-2740788 ਅਤੇ ਈਮੇਲ  pbfoodprocessingminister@gmail.com. ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਆਜ਼ਾਦੀ ਘੁਲਾਟੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਜਾਂ ਅਸੁਵਿਧਾ ਦਾ ਸਾਹਮਣਾ ਕਰਨ ’ਤੇ ਸੁਚੱਜੇ ਤੇ ਸੁਖਾਲ਼ੇ ਢੰਗ ਨਾਲ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਸ ਨੰਬਰ ਅਤੇ ਈਮੇਲ ਦੇ ਸ਼ੁਰੂ ਹੋਣ ਨਾਲ ਆਜ਼ਾਦੀ ਘੁਲਾਟੀਆਂ ਨੂੰ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕਿਸੇ ਵੀ ਸਰਕਾਰੀ ਦਫ਼ਤਰ ’ਚ ਜਾਣ ਦੀ ਲੋੜ ਨਹੀਂ ਪਵੇਗੀ, ਸਗੋਂ ਇਸ ਹੈਲਪਲਾਈਨ ’ਤੇ ਕੋਈ ਵੀ ਸ਼ਿਕਾਇਤ ਮਿਲਣ ’ਤੇ ਸਰਕਾਰੀ ਅਧਿਕਾਰੀ ਖੁਦ ਉਨ੍ਹਾਂ ਦੇ ਘਰ ਜਾ ਕੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਨਿਪਟਾਰਾ ਕਰਨਗੇ।

ਇਹ ਖ਼ਬਰ ਵੀ ਪੜ੍ਹੋ : ਟਾਂਡਾ ਉੜਮੁੜ ਵਿਖੇ ਪੁਲਸ ਮੁਲਾਜ਼ਮ ਦੇ ਸਿਰ 'ਚ ਲੱਗੀ ਗੋਲ਼ੀ, ਗੰਭੀਰ ਹਾਲਤ 'ਚ ਹਸਪਤਾਲ ਦਾਖ਼ਲ

ਜ਼ਿਕਰਯੋਗ ਹੈ ਕਿ ਪੰਜਾਬ ਦੇ ਸ਼ਾਸਨ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਮੰਤਰੀ ਜੌੜਾਮਾਜਰਾ ਨੇ ਖੁਦ ਆਜ਼ਾਦੀ ਘੁਲਾਟੀਆਂ ਦੇ ਘਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ। ਉਨਾਂ ਕਿਹਾ ਕਿ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦ ਫ਼ਿਜ਼ਾ ’ਚ ਸਾਹ ਲੈ ਰਹੇ ਹਾਂ।

Manoj

This news is Content Editor Manoj