ਮਾਲ ਵਿਭਾਗ ਦੀ ਕਾਰਗੁਜ਼ਾਰੀ ''ਚ ਆਵੇਗਾ ਹੋਰ ਨਿਖਾਰ, ਸਰਕਾਰ ਵੱਲੋਂ ਚੁੱਕੇ ਜਾ ਰਹੇ ਪੁਖਤਾ ਕਦਮ : ਮੰਤਰੀ ਜਿੰਪਾ

Tuesday, Dec 13, 2022 - 05:59 PM (IST)

ਚੰਡੀਗੜ੍ਹ : ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮਾਲ ਵਿਭਾਗ ਦੀ ਕਾਰਗੁਜ਼ਾਰੀ ਵਿਚ ਦਿਨੋਂ-ਦਿਨ ਸੁਧਾਰ ਹੋ ਰਿਹਾ ਹੈ। ਪਿਛਲੀਆਂ ਸਰਕਾਰਾਂ ਦੌਰਾਨ ਮਾਲ ਵਿਭਾਗ ਦੇ ਕੰਮਕਾਰ ਦੇ ਤਰੀਕਿਆਂ ਤੋਂ ਆਮ ਜਨਤਾ ਬਹੁਤ ਦੁਖੀ ਸੀ ਪਰ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਸੇਵਾ ਸੰਭਾਲੀ ਹੈ, ਲੋਕਾਂ ਦੇ ਕੰਮ ਬਿਨਾਂ ਸਿਫਾਰਸ਼ ਅਤੇ ਬਿਨਾਂ ਰਿਸ਼ਵਤ ਤੋਂ ਹੋ ਰਹੇ ਹਨ। ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ ਪਟਵਾਰੀਆਂ ਦੀ ਬਹੁਤ ਘਾਟ ਮਹਿਸੂਸ ਕੀਤੀ ਜਾ ਰਹੀ ਸੀ ਜਿਸ ਕਰਕੇ ਕਈ ਕੰਮ ਕਰਵਾਉਣ ਲਈ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਰ ਬੀਤੇ ਦਿਨੀਂ ਪੰਜਾਬ ਮੰਤਰੀ ਮੰਡਲ ਵੱਲੋਂ ਪਟਵਾਰੀਆਂ ਦੀਆਂ 710 ਨਵੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ 1090 ਪਟਵਾਰੀਆਂ ਦੀ ਭਰਤੀ ਮੁਕੰਮਲ ਕੀਤੀ ਜਾ ਚੁੱਕੀ ਹੈ। 

ਇਹ ਵੀ ਪੜ੍ਹੋ- ਪੰਜਾਬ ਦੀ ਸਿਆਸਤ ਵਿਚ ਵੱਡਾ ਨਾਂ ਸਨ ਰਣਜੀਤ ਸਿੰਘ ਬ੍ਰਹਮਪੁਰਾ, ਅਜਿਹਾ ਰਿਹਾ ਸਿਆਸੀ ਸਫ਼ਰ

ਜਿੰਪਾ ਨੇ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਮਾਲ ਰਿਕਾਰਡ ਤਿਆਰ ਕਰਨ, ਰੱਖ-ਰਖਾਵ ਅਤੇ ਪੁਰਾਣੇ ਰਿਕਾਰਡ ਦੀ ਸਾਂਭ-ਸੰਭਾਲ ਹੋਰ ਸੁਚਾਰੂ ਤਰੀਕੇ ਨਾਲ ਕੀਤੀ ਜਾ ਸਕੇਗੀ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਸਮੇਂ ਸਿਰ ਮੁਹੱਈਆ ਹੋ ਸਕਣਗੀਆਂ। ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਦੀ ਕਾਇਆ ਕਲਪ ਲਈ ਮਾਨ ਸਰਕਾਰ ਵੱਲੋਂ ਹੋਰ ਵੀ ਕਈ ਪੁਖਤਾ ਕਦਮ ਚੁੱਕੇ ਗਏ ਹਨ, ਜਿਸ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲਿਆ ਹੈ।

ਇਹ ਵੀ ਪੜ੍ਹੋ- ਗੁੜ-ਸ਼ੱਕਰ ਖਾਣ ਵਾਲੇ ਹੋ ਜਾਣ ਸਾਵਧਾਨ!

ਜਿੰਪਾ ਨੇ ਦੱਸਿਆ ਕਿ ਸਟੈਂਪ ਪੇਪਰਾਂ ਦੀ ਖਰੀਦ ਨੂੰ ਸਰਲ ਬਣਾਉਣ ਲਈ ਈ-ਸਟੈਂਪ ਪੇਪਰ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਹਰ ਕੀਮਤ ਦੇ ਸਟੈਂਪ ਪੇਪਰ ਜਾਰੀ ਕੀਤੇ ਜਾ ਰਹੇ ਹਨ।  ਇਸ ਤੋਂ ਇਲਾਵਾ ਖਾਨਗੀ ਤਕਸੀਮ ਦੀ ਪ੍ਰਕਿਰਿਆ ਨੂੰ ਅਸਰਦਾਰ ਅਤੇ ਪ੍ਰਭਾਵੀ ਬਣਾਉਣ ਲਈ ਇਕ ਵੈਬਸਾਈਟ https://eservices.punjab.gov.in ਸ਼ੁਰੂ ਕੀਤੀ ਗਈ ਹੈ। ਮਾਲ ਮੰਤਰੀ ਅਨੁਸਾਰ ਪੰਜਾਬ ਦੇ 7520 ਪਿੰਡਾਂ ਦੇ ਨਕਸ਼ਿਆਂ ਅਤੇ 46861 ਮੁਸਾਵੀ ਸ਼ੀਟਾਂ ਨੂੰ ਡਿਜੀਟਾਈਜ਼ਡ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਨੂੰ ਹੋਰ ਲੋਕ ਪੱਖੀਂ ਤੇ ਸਰਲ ਬਣਾਉਣ ਦੇ ਯਤਨ ਜਾਰੀ ਹਨ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ। 


Anuradha

Content Editor

Related News