ਕੈਬਨਿਟ ਮੰਤਰੀ ਜੌੜਾਮਾਜਰਾ ਨੇ ਜ਼ਖ਼ਮੀ ਕਿਸਾਨਾਂ ਦਾ ਪਾਤੜਾਂ ਹਸਪਤਾਲ ਪੁੱਜ ਕੇ ਜਾਣਿਆ ਹਾਲ-ਚਾਲ

02/22/2024 7:03:33 PM

ਪਾਤੜਾਂ/ਜਲੰਧਰ (ਮਾਨ, ਜ. ਬ., ਧਵਨ)- ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌਡ਼ਾਮਾਜਰਾ ਨੇ ਜ਼ਖ਼ਮੀ ਕਿਸਾਨਾਂ ਦਾ ਪਾਤਡ਼ਾਂ ਹਸਪਤਾਲ ਪੁੱਜ ਕੇ ਹਾਲ-ਚਾਲ ਜਾਣਿਆ ਹੈ। ਉਨ੍ਹਾਂ ਨਾਲ ਹਲਕਾ ਵਿਧਾਇਕ ਕੁਲਵੰਤ ਸਿੰਘ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਅੱਤਵਾਦੀ ਨਹੀਂ, ਦੇਸ਼ ਦਾ ਅੰਨ ਭੰਡਾਰ ਭਰਨ ਵਾਲੇ ਹਨ। ਹਰਿਆਣਾ ਪੁਲਸ ਵੱਲੋਂ ਕਿਸਾਨਾਂ ਉੱਪਰ ਗੋਲ਼ੀਆਂ ਅਤੇ ਹੰਝੂ ਗੈਸ ਦੇ ਗੋਲ਼ੇ ਚਲਾ ਕੇ ਬੇਰਹਿਮੀ ਨਾਲ ਹਮਲਾ ਕਰਕੇ ਇੰਨੀ ਹਿੰਸਕ ਕਾਰਵਾਈ ਕੀਤੀ ਜਾ ਰਹੀ ਹੈ, ਜਿਵੇਂ ਉਹ ਅੱਤਵਾਦੀ ਹੋਣ।

ਜੌੜਾਮਾਜਰਾ ਨੇ ਕਿਹਾ ਕਿ ਢਾਬੀ ਗੁੱਜਰਾਂ/ਖਨੌਰੀ ਬਾਰਡਰ ਵਿਖੇ ਨੌਜਵਾਨ ਕਿਸਾਨ ਦੀ ਹੋਈ ਮੌਤ ਮੰਦਭਾਗੀ ਹੈ। ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਇਸ ਦੁੱਖ ਦੀ ਘਡ਼ੀ ’ਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਦਿੱਲੀ ਦੀਆਂ ਬਰੂਹਾਂ 'ਤੇ ਐੱਮ. ਐੱਸ. ਪੀ. ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ 9 ਦਿਨਾਂ ਤੋਂ ਦਿੱਲੀ ਕੂਚ ਲਏ ਡਟੇ ਹੋਏ ਹਨ। ਬੀਤੇ ਦਿਨ ਜਿਵੇਂ ਹੀ ਸਵੇਰੇ ਕਿਸਾਨਾਂ ਨੇ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕੀਤਾ ਤਾਂ ਹਰਿਆਣਾ ਪੁਲਸ ਵੱਲੋਂ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲ਼ੇ ਛੱਡੇ ਗਏ ਸਨ, ਜਿਸ ਵਿਚ ਬਠਿੰਡਾ ਦੇ ਪਿੰਡ ਬੱਲੋ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਸ਼ੁਭਕਰਨ ਦੀ ਮੌਤ ਤੋਂ ਬਾਅਦ ਿਫਲਹਾਲ ਕਿਸਾਨਾਂ ਨੇ ਦਿੱਲੀ ਕੂਚ ਦਾ ਪ੍ਰੋਗਰਾਮ ਦੋ ਦਿਨਾਂ ਲਈ ਰੱਦ ਕਰ ਦਿੱਤਾ ਹੈ। ਉਥੇ ਹੀ ਦੂਜੇ ਪਾਸੇ ਖੇਤਾਬਾੜੀ ਮੰਤਰੀ ਅਰਜੁਨ ਮੁੰਡਾ ਵੱਲੋਂ ਪੰਜਵੇਂ ਦੌਰ ਦੀ ਮੀਟਿੰਗ ਦਾ ਕਿਸਾਨਾਂ ਨੂੰ ਸੱਦਾ ਵੀ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ 'ਤੇ ਭੜਕੇ ਕਿਸਾਨ, ਜਾਮ ਕਰ 'ਤਾ ਪੰਜਾਬ ਦਾ ਸਭ ਤੋਂ ਵੱਡਾ Highway, ਰਸਤੇ ਡਾਇਵਰਟ

ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਹਰਿਆਣਾ ਦੇ ਸੁਰੱਖਿਆ ਕਰਮਚਾਰੀਆਂ ਨੇ ਹੰਝੂ ਗੈਸ ਦੇ ਗੋਲ਼ੋ ਅਤੇ ਜਲ ਤੋਪਾਂ ਦਾ ਇਸਤੇਮਾਲ ਕੀਤਾ ਿਗਆ ਹੈ। ਇਸ ਦੌਰਾਨ ਕਈ ਕਿਸਾਨਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਖਨੌਰੀ ਬਾਰਡਰ 'ਤੇ ਵੀ ਪੰਜਾਬ ਵਾਲੇ ਪਾਸੇ ਹਜ਼ਾਰਾਂ ਕਿਸਾਨ ਇਕੱਠੇ ਹੋਏ ਹਨ। ਉਹ ਦਿੱਲੀ ਵੱਲ ਮਾਰਚ ਕਰਨ 'ਤੇ ਅੜੇ ਹੋਏ ਹਨ। ਦੂਜੇ ਪਾਸੇ ਹਰਿਆਣਾ ਵੱਲ ਬਾਰਡਰ 'ਤੇ ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਉਥੇ ਹੀ ਪੰਜਾਬ-ਹਰਿਆਣਾ ਬਾਰਡਰ ਨੂੰ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚ 23 ਤੇ 24 ਫਰਵਰੀ ਨੂੰ ਇਹ ਦੁਕਾਨਾਂ ਰਹਿਣਗੀਆਂ ਬੰਦ, ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

shivani attri

This news is Content Editor shivani attri