ਮੰਤਰੀ ਕਟਾਰੂਚੱਕ ਨੇ ਦਰਜਨ ਪਿੰਡਾਂ ਦੇ ਵਿਕਾਸ ਕਾਰਜਾਂ ਲਈ 1 ਕਰੋੜ 80 ਲੱਖ ਰੁਪਏ ਦੇ ਵੰਡੇ ਚੈੱਕ
Monday, Jul 15, 2024 - 05:55 PM (IST)
ਭੋਆ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਅੰਦਰ ਵਿਕਾਸ ਕਾਰਜਾਂ ਲਈ ਵੱਖ-ਵੱਖ ਸਕੀਮਾਂ ਰਾਹੀਂ ਵਿਕਾਸ ਕਾਰਜਾਂ ਦੇ ਕੰਮ ਪੂਰੀ ਤੇਜ਼ੀ ਨਾਲ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਵਿਧਾਨ ਸਭਾ ਹਲਕਾ ਭੋਆ ਅਧੀਨ ਆਉਂਦੇ ਦਰਜਨਾਂ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਲਈ ਪ੍ਰਬੰਧਕਾਂ ਅਤੇ ਪੰਚਾਇਤ ਸੈਕਟਰੀਆਂ ਨੂੰ ਚੈੱਕ ਵੰਡੇ ਗਏ।
ਇਹ ਵੀ ਪੜ੍ਹੋ-ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਬਾਗੀ ਧੜੇ ਦਾ ਵੱਡਾ ਐਲਾਨ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱ ਨੇ ਦੱਸਿਆ ਕਿ ਹਲਕੇ ਅੰਦਰ ਪਿੰਡ ਪਠਾਨਚੱਕ, ਨਿਵਾਲਾ, ਅਲੀ ਖਾਨ, ਭਗਵਾਨਸਰ, ਨਰ ਚੌਹਾਨ ਸਮੇਤ ਇਨ੍ਹਾਂ ਪੰਜ ਪਿੰਡਾਂ ਵਿੱਚ ਸ਼ਹੀਦੀ ਯਾਦਗਾਰੀ ਗੇਟ ਬਣਾਉਣ ਲਈ 10-10 ਲੱਖ ਰੁਪਏ ਦੀਆ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਕੈਬਨਿਟ ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਪੂਰੇ ਪੰਜਾਬ ਦੇ ਸ਼ਹੀਦ ਜੋ ਸਾਡੇ ਦੇਸ਼ ਦੀ ਰਾਖੀ ਕਰਦਿਆਂ ਸਰਹੱਦਾਂ ਉਪਰ ਸ਼ਹੀਦੀਆਂ ਪਾ ਗਏ ਸਨ ਉਹਨਾਂ ਦੀਆਂ ਯਾਦਗਰੀਆਂ ਲਈ ਗੇਟਾਂ ਦੀਆਂ ਉਸਾਰੀਆਂ ਕਰਵਾਇਆ ਜਾਣਗੀਆਂ ਜਿਸ ਤਹਿਤ ਅੱਜ ਹਲਕੇ ਅੰਦਰ ਇਹ ਪੰਜ ਪਿੰਡਾਂ ਵਿੱਚ ਜਲਦ ਹੀ ਸ਼ਹੀਦ ਯਾਦਗਾਰੀ ਗੇਟ ਬਣਾਏ ਜਾਣਗੇ।
ਇਹ ਵੀ ਪੜ੍ਹੋ-ਪੰਜਾਬ ਦੇ ਇਸ ਜ਼ਿਲ੍ਹੇ 'ਚ 17 ਜੁਲਾਈ ਨੂੰ ਛੁੱਟੀ ਦਾ ਐਲਾਨ
ਇਸ ਤੋਂ ਇਲਾਵਾ ਹਲਕੇ ਦੇ ਪਿੰਡਾਂ ਵਿੱਚ ਸੋਲਰ ਲਾਈਟਾਂ ਲਗਾਉਣ ਲਈ ਲੱਗੇ ਪੰਚਾਇਤ ਸੈਕਟਰੀ ਤੇ ਪ੍ਰਬੰਧਕਾਂ ਨੂੰ ਚੈੱਕ ਵੰਡੇ ਗਏ ਹਨ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਵਿਕਾਸ ਕਾਰਜਾਂ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ ਤਾਂ ਕਿ ਪੰਜਾਬ ਇੱਕ ਖੁਸ਼ਹਾਲ ਸੂਬਾ ਬਣ ਸਕੇ ਅਤੇ ਪਿੰਡਾਂ ਅੰਦਰ ਬਿਨਾਂ ਪੱਖਪਾਤ ਤੋਂ ਵਿਕਾਸ ਕਾਰਜਾਂ ਦੇ ਕੰਮ ਲਗਾਤਾਰ ਜਾਰੀ ਰਹਿਣਗੇ। ਹਰ ਇੱਕ ਪਿੰਡ ਵਿੱਚ ਵਿਕਾਸ ਕਾਰਜਾ ਨੂੰ ਪੂਰੇ ਜ਼ੋਰਾਂ ਸ਼ੋਰਾਂ ਨਾਲ ਕਰਵਾਇਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ-ਪੰਜਾਬ ਪੁਲਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, ਲਖਬੀਰ ਲੰਡਾ ਦੇ ਦੋ ਕਾਰਕੁੰਨ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8