ਮੰਤਰੀ ਕਟਾਰੂਚੱਕ ਨੇ ਪਿੰਡ ਬਹਿਦੋਚੱਕ, ਲਾਡੋਵਾਲ ਤੇ ਪਹਾੜੋਚੱਕ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
Saturday, May 17, 2025 - 05:38 PM (IST)

ਭੋਆ/ਦੀਨਾਨਗਰ (ਗੋਰਾਇਆ)– ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਅੰਦਰ ਇੱਕ ਭਾਰੀ ਬਦਲਾਅ ਲਿਆਂਦਾ ਹੈ, ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਵੀ ਵਿਧਾਨ ਸਭਾ ਹਲਕਾ ਭੋਆ ਦੇ ਤਿੰਨ ਵੱਖ-ਵੱਖ ਪਿੰਡਾਂ ਅੰਦਰ ਸਿੱਖਿਆ ਖੇਤਰ ਅੰਦਰ ਕੀਤੇ ਵਿਕਾਸ ਕਾਰਜਾਂ ਨੂੰ ਪੂਰਾ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਅੰਦਰ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮਗਰੋਂ ਕੀਤਾ ਗਿਆ।
ਇਹ ਵੀ ਪੜ੍ਹੋ- ਹਾਈਕੋਰਟ ਦੇ ਸਖ਼ਤ ਫਰਮਾਨ, ਪੰਜਾਬ DGP ਨੂੰ 90 ਦਿਨਾਂ ’ਚ ਰਿਪੋਰਟ ਪੇਸ਼ ਕਰਨ ਦੇ ਹੁਕਮ
ਜ਼ਿਕਰਯੋਗ ਹੈ ਕਿ ਅੱਜ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਬਹਿਦੋਚੱਕ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਬਹਿਦੋਚੱਕ ਵਿਖੇ 2.2 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਢੋਲੋਵਾਲ ਵਿਖੇ 8.0 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ , ਸਰਕਾਰੀ ਮਿਡਲ ਸਕੂਲ ਢੋਲੋਵਾਲ ਵਿਖੇ 5.0 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪਹਾੜੋਚੱਕ ਵਿਖੇ 6.5 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦੇ ਕੀਤੇ ਨਿਰਮਾਣ ਦੇ ਉਦਘਾਟਣ ਕੀਤਾ।
ਇਹ ਵੀ ਪੜ੍ਹੋ- ਵੱਡੀ ਖ਼ਬਰ: NIA ਦੀ ਪੰਜਾਬ 'ਚ ਵੱਡੀ ਕਾਰਵਾਈ, 15 ਥਾਵਾਂ 'ਤੇ ਕੀਤੀ ਛਾਪੇਮਾਰੀ
ਇਸ ਮੌਕੇ 'ਤੇ ਸੰਬੋਧਤ ਕਰਦਿਆਂ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਪੂਰੇ ਪੰਜਾਬ ਅੰਦਰ ਸਿੱਖਿਆ ਕ੍ਰਾਂਤੀ ਅਧੀਨ ਵੱਖ-ਵੱਖ ਸਕੂਲਾਂ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ। ਅੱਜ ਵੀ ਵਿਧਾਨ ਸਭ ਹਲਕਾ ਭੋਆ ਦੇ ਪਿੰਡ ਬਹਿਦੋਚੱਕ, ਢੋਲੋਵਾਲ ਅਤੇ ਪਿੰਡ ਪਹਾੜੋਚੱਕ ਅੰਦਰ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਕਰੀਬ 21 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਪ੍ਰੋਜੈਕਟਾਂ ਦਾ ਉਦਘਾਟਣ ਕਰਨ ਮਗਰੋਂ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੀ ਮਸ਼ਹੂਰ ਕੱਪੜਾ ਮਾਰਕੀਟ ਬਾਜ਼ਾਰ 3 ਦਿਨ ਲਈ ਬੰਦ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਅੰਦਰ ਬਹੁਤ ਵੱਡੇ ਕਾਰਜ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਵਿਦੇਸ਼ਾਂ ਅੰਦਰ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਅਧਿਆਪਕ ਉੱਥੋਂ ਦੇ ਦੇਸ਼ਾਂ ਦੀ ਸਿੱਖਿਆ ਪ੍ਰਣਾਲੀ ਬਾਰੇ ਗਿਆਨ ਹਾਸਲ ਕਰਕੇ ਇੱਧਰ ਆ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ ਵੀ ਲਾਗੂ ਕਰਨ ਤਾਂ ਜੋ ਪੰਜਾਬ ਸਿੱਖਿਆ ਪ੍ਰਣਾਲੀ ਅੰਦਰ ਭਾਰੀ ਬਦਲਾਅ ਲਿਆਂਦੇ ਜਾ ਸਕਣ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8