ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਪੰਜਾਬੀਆਂ ਨਾਲ ਮਿਲੇ ਮੰਤਰੀ ਧਾਲੀਵਾਲ, ਦਿੱਤਾ ਵੱਡਾ ਬਿਆਨ

Wednesday, Feb 05, 2025 - 07:14 PM (IST)

ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਪੰਜਾਬੀਆਂ ਨਾਲ ਮਿਲੇ ਮੰਤਰੀ ਧਾਲੀਵਾਲ, ਦਿੱਤਾ ਵੱਡਾ ਬਿਆਨ

ਅੰਮ੍ਰਿਤਸਰ (ਵੈੱਬ ਡੈਸਕ)- ਅਮਰੀਕਾ ਤੋਂ ਡਿਪੋਰਟ ਹੋ ਕੇ ਆਏ 30 ਪੰਜਾਬੀਆਂ ਨਾਲ ਐੱਨ. ਆਰ. ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁਲਾਕਾਤ ਕੀਤੀ। ਅੰਮ੍ਰਿਤਸਰ ਏਅਰਪੋਰਟ ਵਿਖੇ ਪੰਜਾਬੀਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਧਾਲੀਵਾਲ ਨੇ ਕਿਹਾ ਕਿ ਡਿਪੋਰਟ ਹੋ ਕੇ ਆਏ ਸਾਰੇ ਪੰਜਾਬੀ ਠੀਕ ਅਤੇ ਤੰਦਰੁਸਤ ਹਨ। ਏਅਰਪੋਰਟ ਦੇ ਅੰਦਰ ਡਿਪੋਰਟ ਹੋ ਕੇ ਆਏ ਪੰਜਾਬੀਆਂ ਦੀ ਇੰਮੀਗ੍ਰੇਸ਼ਨ ਵੱਲੋਂ ਕਾਗਜ਼ੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਇਕ ਬਹੁਤ ਹੀ ਗੰਭੀਰ ਅਤੇ ਇੰਟਰਨੈਸ਼ਨਲ ਮੁੱਦਾ ਹੈ, ਜੋਕਿ ਭਾਰਤ ਅਤੇ ਅਮਰੀਕਾ ਵਿਚਾਲੇ ਚੱਲ ਰਿਹਾ ਹੈ। 

PunjabKesari

ਉਨ੍ਹਾਂ ਕੇਂਦਰ ਸਰਕਾਰ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਨਾਲ ਬੈਠ ਕੇ ਜੋ ਕੁਝ ਵੀ ਹੋਇਆ ਹੈ, ਜਾਂ ਫਿਰ ਅੱਗੇ ਹੋਣ ਜਾ ਰਿਹਾ ਹੈ, ਉਸ ਬਾਰੇ ਹੱਲ ਕੱਢਣ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਕਹਿੰਦੇ ਹਨ ਕਿ ਡੋਨਾਲਡ ਟਰੰਪ ਮੇਰੇ ਮਿੱਤਰ ਹਨ ਅਤੇ ਸਤੰਬਰ 2019 ਵਿਚ ਚੋਣਾਂ ਦੌਰਾਨ ਨਰਿੰਦਰ ਮੋਦੀ ਅਮਰੀਕਾ ਵਿਚ ਟਰੰਪ ਦੇ ਹੱਕ ਲਈ ਕੰਪੇਨ ਕਰਨ ਵੀ ਗਏ ਸਨ। ਇਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸਮੱਸਿਆ ਦਾ ਹੱਲ ਕੱਢਣਾ ਚਾਹੀਦਾ ਹੈ।

PunjabKesari

ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਭਾਰਤੀਆਂ 'ਚ ਦੋ ਵਿਅਕਤੀ ਹੁਸ਼ਿਆਰਪੁਰ ਦੇ ਵੀ ਸ਼ਾਮਲ

ਉਨ੍ਹਾਂ ਕਿਹਾ ਕਿ ਮੇਰੀ ਗੱਲਬਾਤ ਪੰਜਾਬੀ ਨੌਜਵਾਨਾਂ ਨਾਲ ਹੋਈ ਹੈ ਅਤੇ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਿਹੜੇ ਏਜੰਟ ਜ਼ਰੀਏ ਵਿਦੇਸ਼ ਗਏ ਸਨ ਤਾਂ ਜ਼ਿਆਦਾਤਰ ਪੰਜਾਬੀਆਂ ਦਾ ਇਹੀ ਕਹਿਣਾ ਸੀ ਕਿ ਉਹ ਦੁਬਈ ਦੇ ਏਜੰਟਾਂ ਜ਼ਰੀਏ ਉਥੇ ਗਏ ਸਨ।  ਇਸ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪੰਜਾਬੀਆਂ ਨੂੰ ਕਿਹਾ ਕਿ ਕਿਸੇ ਨੇ ਵੀ ਨੈਗੇਟਿਵ ਨਹੀਂ ਸੋਚਣਾ ਹਮੇਸ਼ਾ ਪਾਜ਼ੀਟਿਵ ਹੀ ਸੋਚਣਾ ਹੈ। 

PunjabKesari

ਇਹ ਵੀ ਪੜ੍ਹੋ : Alert 'ਤੇ ਪੰਜਾਬ, ਥਾਣਿਆਂ ਦੀਆਂ ਕੰਧਾਂ ਕਰ 'ਤੀਆਂ ਉੱਚੀਆਂ, ਰਾਤ ਸਮੇਂ ਇਹ ਰਸਤੇ ਰਹਿਣਗੇ ਬੰਦ
ਜ਼ਿਕਰਯੋਗ ਹੈ ਕਿ ਅਮਰੀਕੀ ਫ਼ੌਜ ਦਾ ਜ਼ਹਾਜ ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਨੂੰ ਲੈ ਕੇ ਅੱਜ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ 'ਤੇ ਲੈਂਡ ਹੋਇਆ, ਜਿਸ ਤੋਂ ਬਾਅਦ ਅਮਰੀਕੀ ਅਧਿਕਾਰੀਆਂ ਵੱਲੋਂ 104 ਲੋਕਾਂ ਨੂੰ ਕਾਗਜ਼ੀ ਕਾਰਵਾਈ ਕਰਨ ਤੋਂ ਬਾਅਦ ਭਾਰਤੀ ਅਫ਼ਸਰਾਂ ਦੇ ਹਵਾਲੇ ਕੀਤਾ ਜਾਵੇਗਾ। ਜਿਸ ਤੋਂ ਬਾਅਦ ਭਾਰਤੀ ਏਜੰਸੀਆਂ ਇਹਨਾਂ ਲੋਕਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਇਥੇ ਦੱਸਣਯੋਗ ਹੈ ਕਿ ਅਮਰੀਕਾ ਵਿੱਚ ਨਵੀਂ ਸਰਕਾਰ ਚੁਣੀ ਜਾ ਚੁੱਕੀ ਹੈ ਅਤੇ ਡੋਨਾਲਡ ਟਰੰਪ ਨੇ ਰਾਸ਼ਟਰਪਤੀ ਬਣਨ ਮਗਰੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਆਏ ਲੋਕਾਂ ਨੂੰ ਦੇਸ਼ ਵਿੱਚੋਂ ਕੱਢਣਾ ਸ਼ੁਰੂ ਕਰ ਦਿੱਤਾ ਹੈ। ਅਮਰੀਕੀ ਫ਼ੌਜ ਇਸ ਦੇ ਲਈ ਸਪੈਸ਼ਲ ਅਭਿਆਨ ਚਲਾ ਰਹੀ ਹੈ। ਰਿਪੋਰਟਾਂ ਅਨੁਸਾਰ ਕੁੱਲ੍ਹ 18,000 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦਿੱਤਾ ਜਾਵੇਗਾ। ਹਾਲਾਂਕਿ ਫਿਲਹਾਲ 205 ਨੂੰ ਡਿਪੋਰਟ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਕਰੀਬ 104 ਭਾਰਤੀ ਅੱਜ ਅੰਮ੍ਰਿਤਸਰ ਪਹੁੰਚੇ ਹਨ। 
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News