ਮੰਤਰੀ ਲਾਲਜੀਤ ਭੁੱਲਰ ਵੱਲੋਂ ਨਾਜਾਇਜ਼ ਕਬਜ਼ੇ ਹਟਵਾਉਣ ਤੇ ਸਰਕਾਰੀ ਇਮਾਰਤਾਂ ਦੀ ਸਾਂਭ-ਸੰਭਾਲ ਦੇ ਨਿਰਦੇਸ਼

06/30/2024 3:17:09 PM

ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰੀ ਇਮਾਰਤਾਂ ਉਸਾਰਨ ਲਈ ਛੱਡੀਆਂ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਵਿਭਾਗ ਦੇ ਖੇਤਰੀ ਦਫ਼ਤਰਾਂ ਨੂੰ ਪੰਚਾਇਤਾਂ ਅਤੇ ਗ੍ਰਾਮ ਸਭਾਵਾਂ ਦੇ ਸਹਿਯੋਗ ਨਾਲ ਇਨ੍ਹਾਂ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਤੁਰੰਤ ਮੁਕਤ ਕਰਵਾਉਣ ਅਤੇ ਨਿਯਮਤ ਜਾਂਚ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਹੈ।

 ਇਹ ਵੀ ਪੜ੍ਹੋ- ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੀ ਸੰਗਤ ਲਈ ਖ਼ਾਸ ਖ਼ਬਰ, SGPC ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਅਰਸੇ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਪਿੰਡਾਂ ਦੇ ਦੌਰਿਆਂ ਦੌਰਾਨ ਲੋਕਾਂ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪਿੰਡਾਂ ਦੀਆਂ ਫਿਰਨੀਆਂ, ਲਿੰਕ ਸੜਕਾਂ, ਛੱਪੜਾਂ, ਸ਼ਮਸ਼ਾਨਘਾਟਾਂ ਦੇ ਰਸਤਿਆਂ, ਪਿੰਡਾਂ ਵਿੱਚ ਸਕੂਲ, ਡਿਪਸਪੈਂਸਰੀਆਂ, ਪਸ਼ੂ ਡਿਸਪੈਂਸਰੀਆਂ, ਪੰਚਾਇਤ ਘਰਾਂ ਅਤੇ ਹੋਰ ਰਸਤਿਆਂ ਆਦਿ ਦੀ ਉਸਾਰੀ ਲਈ ਛੱਡੀਆਂ ਗਈਆਂ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਅਜਿਹੇ ਕਬਜ਼ਿਆਂ ਕਾਰਨ ਇਨ੍ਹਾਂ ਥਾਵਾਂ ਨੂੰ ਲੋਕ ਹਿੱਤ ਲਈ ਵਰਤਣ ਵੇਲੇ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

 ਇਹ ਵੀ ਪੜ੍ਹੋ-SGPC ਵੱਲੋਂ ਯੋਗਾ ਵਾਲੀ ਕੁੜੀ ਦੇ ਝੂਠ ਦਾ ਪਰਦਾਫਾਸ਼, ਪਿਛਲੇ 6 ਦਿਨਾਂ ਦਾ ਬਲੂਪ੍ਰਿੰਟ ਪੇਸ਼ ਕਰ ਕੀਤਾ ਵੱਡਾ ਖੁਲਾਸਾ

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਵੀ ਆਇਆ ਹੈ ਕਿ ਪਿੰਡਾਂ ਵਿੱਚ ਵਿਭਾਗ ਵੱਲੋਂ ਉਸਾਰੀਆਂ ਹੋਈਆਂ ਵੱਖ-ਵੱਖ ਸਰਕਾਰੀ ਇਮਾਰਤਾਂ ਜਿਵੇਂ ਪੰਚਾਇਤ ਘਰ, ਧਰਮਸ਼ਾਲਾਵਾਂ, ਪਸ਼ੂ ਡਿਸਪੈਂਸਰੀਆਂ ਆਦਿ ਦੀ ਸਹੀ ਢੰਗ ਨਾਲ ਸੰਭਾਲ ਨਹੀਂ ਕੀਤੀ ਜਾ ਰਹੀ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਕਈ ਵਾਰ ਲੋਕਾਂ ਵੱਲੋਂ ਇਨ੍ਹਾਂ ਸਰਕਾਰੀ ਇਮਾਰਤਾਂ ਵਿੱਚ ਆਪਣੇ ਘਰਾਂ ਦਾ ਗੰਦਾ ਪਾਣੀ ਛੱਡਿਆ ਜਾਂਦਾ ਹੈ ਅਤੇ ਕੂੜਾ-ਕਰਕਟ ਸੁੱਟਿਆ ਜਾਂਦਾ ਹੈ ਜਿਸ ਕਾਰਨ ਇਹ ਇਮਾਰਤਾਂ ਲੋਕਾਂ ਦੇ ਵਰਤਣਯੋਗ ਨਹੀਂ ਰਹਿ ਜਾਂਦੀਆਂ।

ਇਨ੍ਹਾਂ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਮੰਤਰੀ ਸ. ਭੁੱਲਰ ਨੇ ਅਧਿਕਾਰੀਆਂ ਨੂੰ ਸਰਕਾਰੀ ਇਮਾਰਤਾਂ ਤੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਸਖ਼ਤ ਕਦਮ ਚੁੱਕਣ, ਭਵਿੱਖ ਵਿੱਚ ਹੋਣ ਵਾਲੇ ਅਣ-ਅਧਿਕਾਰਤ ਕਬਜ਼ਿਆਂ ਨੂੰ ਰੋਕਣ ਲਈ ਨਿਯਮਤ ਨਿਰੀਖਣ ਕਰਨ ਅਤੇ ਮੌਜੂਦਾ ਸਰਕਾਰੀ ਇਮਾਰਤਾਂ ਦੀ ਸਹੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

 ਇਹ ਵੀ ਪੜ੍ਹੋ- ਯੋਗਾ ਕੁੜੀ ਵੱਲੋਂ FIR ਵਾਪਸ ਲੈਣ ਦੀ ਨਵੀਂ ਵੀਡੀਓ ’ਤੇ SGPC ਮੈਂਬਰ ਦਾ ਵੱਡਾ ਬਿਆਨ

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਜਨਤਕ ਸਹੂਲਤਾਂ ਦੀ ਦੁਰਵਰਤੋਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ ਤਾਂ ਜੋ ਪੰਜਾਬ ਭਰ ਵਿੱਚ ਲੋਕ ਭਲਾਈ ਅਤੇ ਪਿੰਡਾਂ ਦੇ ਵਿਕਾਸ ਲਈ ਇਨ੍ਹਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਨੂੰ ਯਕੀਨੀ ਬਣਾਇਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News