ਗੁਰਦਾਸਪੁਰ  'ਚ ਮੰਤਰੀ ਲਾਲਜੀਤ ਭੁੱਲਰ ਨੇ ਲਹਿਰਾਇਆ ਕੌਮੀ ਝੰਡਾ, ਪੰਜਾਬੀਆਂ ਲਈ ਕੀਤੇ ਵੱਡੇ ਐਲਾਨ

Tuesday, Aug 15, 2023 - 11:32 AM (IST)

ਗੁਰਦਾਸਪੁਰ  'ਚ ਮੰਤਰੀ ਲਾਲਜੀਤ ਭੁੱਲਰ ਨੇ ਲਹਿਰਾਇਆ ਕੌਮੀ ਝੰਡਾ, ਪੰਜਾਬੀਆਂ ਲਈ ਕੀਤੇ ਵੱਡੇ ਐਲਾਨ

ਗੁਰਦਾਸਪੁਰ (ਗੁਰਪ੍ਰੀਤ) - 15 ਅਗਸਤ ਅਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਗੁਰਦਾਸਪੁਰ 'ਚ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਗਿਆ। ਉਥੇ ਹੀ ਪੰਜਾਬ ਪੁਲਸ ਦੇ ਜਵਾਨਾ, ਪੰਜਾਬ ਪੁਲਸ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ (ਲੜਕੇ ਤੇ ਲੜਕੀਆਂ), ਪੰਜਾਬ ਪੁਲਸ ਬੈਂਡ ਅਤੇ ਭਾਰਤੀ ਫ਼ੌਜ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਉਥੇ ਹੀ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕਰਦੇ ਪ੍ਰੋਗਰਾਮ ਪੇਸ਼ ਕੀਤੇ ਗਏ। 

ਇਹ ਵੀ ਪੜ੍ਹੋ :  ਰਾਤ ਦੇ ਹਨ੍ਹੇਰੇ 'ਚ ਵੱਡੀ ਵਾਰਦਾਤ, ਕਾਂਗਰਸੀ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਸੰਬੋਧਨ 'ਚ ਜਿਥੇ ਦੇਸ਼ ਦੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ, ਉਥੇ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਅੱਜ ਜੇਕਰ ਅਸੀਂ ਆਜ਼ਾਦ ਹਾਂ ਤਾਂ ਉਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਹਾਂ । ਇਸ ਦੇ ਨਾਲ ਹੀ ਉਨ੍ਹਾਂ ਆਪਣੀਆਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦੱਸੀਆਂ ਅਤੇ ਪੰਜਾਬ ਵਾਸੀਆਂ ਅਤੇ ਗੁਰਦਾਸਪੁਰ ਵਾਸੀਆਂ ਨੂੰ ਅੱਜ ਦੇ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਕਿਹਾ  ਕਿ ਜੋ ਪਿਛਲੇ ਦਿਨੀਂ ਕੁਦਰਤੀ ਆਫ਼ਤ ਨਾਲ ਪੰਜਾਬ 'ਚ ਹੜਾ ਨਾਲ ਇਲਾਕੇ ਪ੍ਰਭਾਵਿਤ ਹੋਏ ਹਨ। ਉਨ੍ਹਾਂ ਪੀੜਤ ਕਿਸਾਨਾਂ ਅਤੇ ਹਰ ਇਕ ਜਿਸ ਦਾ ਘਰ ਜਾਂ ਫ਼ਸਲ ਦਾ ਨੁਕਸਾਨ ਹੋਇਆ ਹੈ, ਉਸਦੀ ਵਿਸ਼ੇਸ ਗਿਰਦਿਵਾਰੀ ਕਰ ਅੱਜ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਵਲੋਂ ਮੁਆਵਜ਼ਾ ਦੇਣ ਦੀ ਸ਼ੁਰੂਆਤ ਕਰ ਰਹੇ ਹਨ। ਹਰ ਇਕ ਉਸ ਪੰਜਾਬੀ ਜਿਸ ਦਾ ਨੁਕਸਾਨ ਹੋਇਆ ਹੈ, ਉਸ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਉਥੇ ਹੀ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਨਾਲ ਜੁੜੇ ਰਹਿਣ ਅਤੇ ਜੇਕਰ ਕੋਈ ਗ਼ਲਤ ਰਸਤੇ 'ਚ ਪੈ ਗਿਆ ਹੈ ਉਹ ਵੀ ਆਪਣੀ ਜ਼ਿੰਦਗੀ ਨੂੰ ਸੁਧਾਰੇ। 

ਇਹ ਵੀ ਪੜ੍ਹੋ : ਚਿੱਟਾ ਪੀਣ ਦੀ ਵਾਇਰਲ ਵੀਡੀਓ ਵਾਲੀ ਕੁੜੀ ਦੀ ਹੋਈ ਪਛਾਣ, ਹਿਰਾਸਤ 'ਚ ਲੈਣ 'ਤੇ ਕੀਤੇ ਵੱਡੇ ਖ਼ੁਲਾਸੇ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News