ਮਨੋਰੰਜਨ ਕਾਲੀਆ ਨੂੰ ਮਿਲਣ ਮਗਰੋਂ ਮੰਤਰੀ ਮਹਿੰਦਰ ਭਗਤ ਦਾ ਵੱਡਾ ਬਿਆਨ, ਜਾਣੋ ਕੀ ਬੋਲੇ
Tuesday, Apr 08, 2025 - 12:31 PM (IST)

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ, ਅੰਕੁਰ) : ਜਲੰਧਰ 'ਚ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੇ ਘਰ ਬੀਤੀ ਦੇਰ ਰਾਤ ਗ੍ਰੇਨੇਡ ਹਮਲੇ ਦੇ ਮਾਮਲੇ 'ਚ ਕੈਬਨਿਟ ਮੰਤਰੀ ਮਹਿੰਦਰ ਭਗਤ ਉਨ੍ਹਾਂ ਦੇ ਘਰ ਪੁੱਜੇ। ਮਨੋਰੰਜਨ ਕਾਲੀਆ ਦਾ ਹਾਲ ਜਾਨਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਮਹਿੰਦਰ ਭਗਤ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਹੁਣੇ ਮਨੋਰੰਜਨ ਕਾਲੀਆ ਜੀ ਦਾ ਹਾਲ-ਚਾਲ ਪੁੱਛ ਕੇ ਆਏ ਹਾਂ ਅਤੇ ਚੰਗੇ ਮਾਹੌਲ 'ਚ ਗੱਲਬਾਤ ਹੋਈ ਹੈ।
ਇਹ ਵੀ ਪੜ੍ਹੋ : ਜਦੋਂ ਸਕੂਲਾਂ ਨੂੰ ਜਲਦਬਾਜ਼ੀ 'ਚ ਕਰਨਾ ਪਿਆ ਛੁੱਟੀ ਦਾ ਐਲਾਨ...
ਪੁਲਸ ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਪੰਜਾਬ 'ਚ ਇਸ ਤਰ੍ਹਾਂ ਦੀਆਂ ਹਰਕਤਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਪਾਕਿਸਤਾਨ ਨਾਲ ਮਿਲ ਕੇ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ 'ਚ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੂਰੀ ਸੁਰੱਖਿਆ ਦਿੱਤੀ ਜਾ ਰਹੀ ਹੈ। ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਇਹ ਕਿਸੇ ਤੋਂ ਲੁਕਿਆ ਨਹੀਂ ਹੈ ਕਿ ਲਾਰੈਂਸ ਦੇ ਪਾਕਿਸਤਾਨ ਨਾਲ ਕਿਸ ਤਰ੍ਹਾਂ ਦੇ ਸੰਬਧ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 9-10 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਪੜ੍ਹੋ ਪੂਰੀ ਖ਼ਬਰ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ ਅਤੇ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਯਕੀਨ ਹੈ ਕਿ ਪੰਜਾਬ ਪੁਲਸ ਇਸ ਘਟਨਾ ਦੇ ਸਾਰੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8