ਪੰਜਾਬ ਸਰਕਾਰ ਦੇ ਲੋਕ ਹਿਤੈਸ਼ੀ ਫ਼ੈਸਲਿਆਂ ਨੂੰ ਲਾਗੂ ਕਰਨ ਨੂੰ ਪਹਿਲ ਦੇਵਾਂਗੇ : ਮੋਹਿੰਦਰ ਭਗਤ

Wednesday, Sep 25, 2024 - 11:34 AM (IST)

ਪੰਜਾਬ ਸਰਕਾਰ ਦੇ ਲੋਕ ਹਿਤੈਸ਼ੀ ਫ਼ੈਸਲਿਆਂ ਨੂੰ ਲਾਗੂ ਕਰਨ ਨੂੰ ਪਹਿਲ ਦੇਵਾਂਗੇ : ਮੋਹਿੰਦਰ ਭਗਤ

ਜਲੰਧਰ (ਧਵਨ)–ਪੰਜਾਬ ਦੇ ਰੱਖਿਆ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਵਾਨੀ ਮੰਤਰੀ ਮੋਹਿੰਦਰ ਭਗਤ ਦਾ ਸੋਮਵਾਰ ਨੂੰ ਕੈਬਨਿਟ ਮੰਤਰੀ ਦੇ ਰੂਪ ’ਚ ਅਹੁਦਾ ਸੰਭਾਲਣ ਤੋਂ ਬਾਅਦ ਮੰਗਲਵਾਰ ਜਲੰਧਰ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਜਲੰਧਰ ਪ੍ਰਸ਼ਾਸਨ ਜਿਸ ਦੀ ਅਗਵਾਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ। ਪਰਿਵਾਰ ਦੇ ਮੈਂਬਰ, ਸਮਰਥਕ ਅਤੇ ਪਾਰਟੀ ਵਰਕਰ ਵੱਡੀ ਗਿਣਤੀ ’ਚ ਮੰਤਰੀ ਦਾ ਸਵਾਗਤ ਕਰਨ ਲਈ ਇਕੱਠੇ ਹੋਏ ਅਤੇ ਪਿਆਰ ਅਤੇ ਸਨੇਹ ਦਾ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ’ਤੇ ਫੁੱਲਾਂ ਦੀ ਵਰਖਾ ਕੀਤੀ।

PunjabKesari

ਸਰਕਟ ਹਾਊਸ ’ਚ ਮੰਤਰੀ ਭਗਤ ਨੇ ਆਪਣੇ ਪਿਤਾ ਸਾਬਕਾ ਕੈਬਨਿਟ ਮੰਤਰੀ ਚੁੰਨੀ ਲਾਲ ਭਗਤ ਦਾ ਪੈਰ ਛੂਹ ਕੇ ਆਸ਼ੀਰਵਾਦ ਲਿਆ। ਇਸ ਮੌਕੇ ’ਤੇ ਬੋਲਦੇ ਹੋਏ ਭਗਤ ਨੇ ਜਲੰਧਰ ਦੇ ਲੋਕਾਂ, ਮੁੱਖ ਤੌਰ ’ਤੇ ਆਪਣੇ ਜਲੰਧਰ ਪੱਛਮੀ ਚੋਣ ਖੇਤਰ ਤੋਂ ਮਿਲੇ ਜ਼ਬਰਦਸਤ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਨੇ ਇਹ ਜ਼ਿੰਮੇਵਾਰੀ ਸੌਂਪਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਅਾਪ’ ਮੁਖੀ ਅਰਵਿੰਦ ਕੇਜਰੀਵਾਲ ਨੂੰ ਧੰਨਵਾਦ ਦਿੱਤਾ ਅਤੇ ਆਸਾਂ ’ਤੇ ਖਰਾ ਉਤਰਣ ਲਈ ਲਗਨ ਨਾਲ ਕੰਮ ਕਰਨ ਦੀ ਕਮਸ ਖਾਦੀ।

ਇਹ ਵੀ ਪੜ੍ਹੋ- ਪੰਜਾਬ ਕੈਬਨਿਟ 'ਚ ਫੇਰਬਦਲ ਦੌਰਾਨ ਕੁਰਸੀ ਬਚਾਉਣ 'ਚ ਕਾਮਯਾਬ ਰਹੇ ਲੋਕ ਸਭਾ ਚੋਣ ਹਾਰਨ ਵਾਲੇ 4 ਮੰਤਰੀ

PunjabKesari

ਭਗਤ ਨੇ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਭਰੋਸਾ ਦਿਵਾਇਆ ਕਿ ਉਹ ਕਿਸੇ ਵੀ ਜਨਤਕ ਚਿੰਤਾ ਲਈ 24 ਘੰਟੇ ਹਾਜ਼ਰ ਰਹਿਣਗੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਲਾਗੂ ਕਰਨ ਲਈ ਆਪਣੇ ਸਮਰਪਣ ’ਤੇ ਜ਼ੋਰ ਦਿੱਤਾ ਅਤੇ ਜਲੰਧਰ ਨੂੰ ਸੂਬੇ ਦਾ ਮੋਹਰੀ ਜ਼ਿਲ੍ਹਾ ਬਣਾਉਣ ਦਾ ਵਾਅਦਾ ਕੀਤਾ। ਉਨ੍ਹਾਂ ਜਲੰਧਰ ਪੱਛਮੀ ਦੇ ਵੋਟਰਾਂ ਦਾ ਹਾਰਦਿਕ ਧੰਨਵਾਦ ਕਰਦਿਆਂ ਐਲਾਨ ਕੀਤਾ ਕਿ ‘ਅੱਜ ਇਸ ਹਲਕੇ ਦਾ ਹਰ ਵੋਟਰ ਅੱਜ ਮੰਤਰੀ ਬਣ ਗਿਆ ਹੈ।'

ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਆਪਣੇ ਮਸਲਿਆਂ ਸਬੰਧੀ ਉਨ੍ਹਾਂ ਨਾਲ ਖੁੱਲ੍ਹ ਕੇ ਸੰਪਰਕ ਕਰ ਸਕਦਾ ਹੈ ਅਤੇ ਉਹ ਜਨਤਾ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਤੋਂ ਪਹਿਲਾਂ ਉਨ੍ਹਾਂ ਜਲੰਧਰ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਸ਼ੁਰੂਆਤੀ ਮੀਟਿੰਗ ਕੀਤੀ। ਪ੍ਰੋਗਰਾਮ ’ਚ ਵਿਧਾਇਕ ਰਮਨ ਅਰੋੜਾ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਸੀਨੀਅਰ ਨੇਤਾ ਪਵਨ ਕੁਮਾਰ ਟੀਨੂੰ, ਦਿਨੇਸ਼ ਢੱਲ, ਰਾਜਵਿੰਦਰ ਕੌ ਥਿਆਰਾ, ਏ. ਡੀ. ਸੀ. ਅਮਿਤ ਮਹਾਜਨ ਅਤੇ ਐੱਸ. ਡੀ. ਮ. ਬਲਬੀਰ ਰਾਜ ਸਿੰਘ ਹਾਜ਼ਰ ਸਨ।

ਇਹ ਵੀ ਪੜ੍ਹੋ- 8 ਸਾਲ ਪਹਿਲਾਂ ਕਰਵਾਈ 'ਲਵ ਮੈਰਿਜ', ਹੁਣ ਗਰਲਫਰੈਂਡ ਨਾਲ ਭੱਜਿਆ 3 ਬੱਚਿਆਂ ਦਾ ਪਿਓ, ਫਿਰ ਹੋਇਆ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News