ਪੰਜਾਬ ਦੇ ਸਿੱਖਿਆ ਮੰਤਰੀ ਦਾ ਸਖ਼ਤ ਹੁਕਮ, ਇਨ੍ਹਾਂ ਅਧਿਆਪਕਾਂ ਦੀ ਆਈ ਸ਼ਾਮਤ

Wednesday, Nov 23, 2022 - 06:35 PM (IST)

ਲੁਧਿਆਣਾ (ਵਿੱਕੀ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀ ਸਕੂਲ ਸਿੱਖਿਆ ਨੂੰ ਮਜ਼ਬੂਤ ਅਤੇ ਤਰਕਸੰਗਤ ਬਣਾਉਣ ਦੇ ਮੰਤਵ ਨਾਲ ਪਿਛਲੇ ਲੰਬੇ ਸਮੇਂ ਤੋਂ ਸਕੂਲਾਂ ਵਿਚ ਪੜ੍ਹਾਉਣ ਦੀ ਥਾਂ ਵੱਖ-ਵੱਖ ਦਫਤਰਾਂ ਵਿਚ ਡਿਊਟੀ ਜਾਂ ਡੈਪੂਟੇਸ਼ਨ ’ਤੇ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਵਾਪਸ ਸਕੂਲਾਂ ਵਿਚ ਲਿਆਉਣ ਲਈ ਯਤਨ ਆਰੰਭ ਦਿੱਤੇ ਹਨ। ਬੈਂਸ ਨੇ ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਫੀਲਡ ਵਿਚੋਂ ਇਹ ਰਿਪੋਰਟਾਂ ਮਿਲੀਆਂ ਹਨ ਕਿ ਸਕੂਲ ਸਿੱਖਿਆ ਵਿਭਾਗ ਦੇ ਕੁਝ ਕਰਮਚਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਪੜ੍ਹਾਉਣ ਦੀ ਥਾਂ ਵੱਖ-ਵੱਖ ਦਫਤਰਾਂ ਵਿਚ ਬੈਠੇ ਹਨ ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ। 

ਇਹ ਵੀ ਪੜ੍ਹੋ : ਜੰਮੂ ਦੇ ਪਵਨ ਦੀ ਕਿਸਮਤ ਨੇ ਲੁਧਿਆਣਾ ਮਾਰਿਆ ਪਲਟਾ, ਰਾਤੋ-ਰਾਤ ਬਣ ਗਿਆ ਕਰੋੜਪਤੀ

ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਅੱਜ ਹੀ ਸ਼ਾਮ ਤੱਕ ਜ਼ਿਲ੍ਹਾ ਸਿੱਖਿਆ ਦਫਤਰਾਂ ਤੋਂ ਮੁਕੰਮਲ ਡਾਟਾ ਮੰਗ ਲਿਆ ਗਿਆ ਹੈ ਜਿਸ ਵਿਚ ਸਕੂਲ ਤੋਂ ਬਾਹਰ ਗਏ ਕਰਮਚਾਰੀ ਦਾ ਨਾਮ ਤੇ ਅਹੁਦਾ, ਸਕੂਲ ਤੋਂ ਕਿੰਨੇ ਸਮੇਂ ਤੋਂ ਬਾਹਰ ਡਿਊਟੀ ਕਰ ਰਿਹਾ ਹੈ ਅਤੇ ਕਿਸਦੇ ਹੁਕਮਾਂ ਨਾਲ ਇਹ ਨਿਯੁਕਤੀ ਕੀਤੀ ਗਈ ਸੀ ਆਦਿ ਸਭ ਦੀ ਜਾਣਕਾਰੀ ਇਕੱਠੀ ਕਰਕੇ ਇਨ੍ਹਾਂ ਨੂੰ ਤੁਰੰਤ ਪ੍ਰਭਾਵ ਤੋਂ ਸਕੂਲ ਵਿਚ ਹਾਜ਼ਰ ਕਰਵਾਇਆ ਜਾਵੇਗਾ। ਸਿੱਖਿਆ ਮੰਤਰੀ ਨੇ ਇਹ ਵੀ ਦੱਸਿਆ ਕਿ ਜੇਕਰ ਇਸ ਸਬੰਧੀ ਕਿਸੇ ਸਕੂਲ ਮੁਖੀ ਜਾਂ ਜ਼ਿਲ੍ਹਾ ਅਧਿਕਾਰੀ ਨੇ ਕਿਸੇ ਮੁਲਾਜ਼ਮ ਦਾ ਡਾਟਾ ਛੁਪਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਵਿਰੁੱਧ ਵੀ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ ।

ਇਹ ਵੀ ਪੜ੍ਹੋ : ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ, ਮਿਲ ਰਹੀਆਂ ਜਾਨੋ ਮਾਰਨ ਦੀਆਂ ਧਮਕੀਆਂ

ਬੈਂਸ ਨੇ ਪੰਜਾਬ ਦੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਦੇਸ਼ ਵਿੱਚੋਂ ਨਮੂਨੇ ਦਾ ਸਿਸਟਮ ਵਿਕਸਿਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਉਂਦਿਆਂ ਕਿਹਾ ਕਿ ਉਹ ਵਿਭਾਗ ਵਿਚ ਸੁਧਾਰ ਲਿਅਉਣ ਅਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਵਾਸਤੇ ਯਤਨਸ਼ੀਲ ਹਨ , ਜਿਸਦੇ ਆਉਣ ਵਾਲੇ ਸਮੇਂ ਵਿੱਚ ਵਧੀਆ ਨਤੀਜੇ ਵੀ ਸਾਹਮਣੇ ਆਉਣਗੇ ।

ਇਹ ਵੀ ਪੜ੍ਹੋ : ਕਿਡਨੀਆਂ ਫੇਲ੍ਹ ਹੋਣ ਦੇ ਬਾਵਜੂਦ ਬੁਲੰਦੀਆਂ ਦੇ ਮੁਕਾਮ ’ਤੇ ਪਹੁੰਚੀ ਟਾਂਡਾ ਦੀ ਧੀ, ਉਹ ਕਰ ਵਿਖਾਇਆ ਜੋ ਸੋਚਿਆ ਨਾ ਸੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News