ਪੰਜਾਬ ਸਿੱਖਿਆ ਮਹਿਕਮੇ ਦਾ ਵੱਡਾ ਫ਼ੈਸਲਾ, ਸਨਮਾਨਤ ਹੋਣਗੀਆਂ ਇਹ ਹਸਤੀਆਂ

Friday, Sep 11, 2020 - 06:24 PM (IST)

ਪੰਜਾਬ ਸਿੱਖਿਆ ਮਹਿਕਮੇ ਦਾ ਵੱਡਾ ਫ਼ੈਸਲਾ, ਸਨਮਾਨਤ ਹੋਣਗੀਆਂ ਇਹ ਹਸਤੀਆਂ

ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਸ਼ੁਰੂ ਕੀਤੀ ਸਮਾਰਟ ਸਕੂਲ ਨੀਤੀ ਦੇ ਹੇਠ ਸਕੂਲਾਂ ਨੂੰ ਸਮਾਰਟ ਸਕੂਲ ਬਨਾਉਣ ਵਿਚ ਯੋਗਦਾਨ ਪਾਉਣ ਵਾਲੀਆਂ ਸਾਰੀਆਂ ਸੰਸਥਾਵਾਂ ਅਤੇ ਦਾਨੀ ਸੱਜਣਾਂ ਨੂੰ ਸਨਮਾਨਤ ਕਰਨ ਦਾ ਸਕੂਲ ਸਿੱਖਿਆ ਵਿਭਾਗ ਨੇ ਫ਼ੈਸਲਾ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਸਾਰੀਆਂ ਸੰਸਥਾਵਾਂ ਅਤੇ ਦਾਨੀ ਸਜਣਾਂ ਦੀ ਮੁਕੰਮਲ ਸੂਚੀ ਤਿਆਰ ਕਰਨ ਲਈ ਹੁਕਮ ਦਿੱਤੇ ਹਨ ਤਾਂ ਜੋ ਸਕੂਲਾਂ ਦੀ ਬਿਹਤਰੀ ਲਈ ਯੋਗਦਾਨ ਪਾਉਣ ਦੇ ਬਦਲੇ ਇਨ੍ਹਾਂ ਨੂੰ ਸਨਮਾਨਤ ਕੀਤਾ ਜਾ ਸਕੇ। ਇਹ ਸੂਚੀ 15 ਸਤੰਬਰ 2020 ਤੱਕ ਹਰ ਹਾਲਤ ਤਿਆਰ ਕਰਕੇ ਭੇਜਣ ਲਈ ਆਖਿਆ ਗਿਆ ਹੈ।

ਇਹ ਵੀ ਪੜ੍ਹੋ :  ਕੋਰੋਨਾ ਮ੍ਰਿਤਕ ਦਾ ਸਸਕਾਰ ਕਰਨ ਆਈ ਸਿਹਤ ਵਿਭਾਗ ਦੀ ਟੀਮ ਨੂੰ ਪਈਆਂ ਭਾਜੜਾਂ, ਹੈਰਾਨ ਕਰਨ ਵਾਲੀ ਹੈ ਘਟਨਾ

ਬੁਲਾਰੇ ਅਨੁਸਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਸਮਾਰਟ ਸਕੂਲ ਬਨਾਉਣ ਦੀ ਇਸ ਮੁਹਿੰਮ ਵਿਚ ਪਿੰਡ ਪੰਚਾਇਤਾਂ, ਵੱਖ-ਵੱਖ ਆਗੂਆਂ, ਭਾਈਚਾਰਿਆਂ, ਦਾਨੀ ਸੱਜਣਾ, ਸਕੂਲ ਪ੍ਰਬੰਧਕ ਕਮੇਟੀਆਂ, ਪਰਵਾਸੀ ਭਾਰਤੀਆਂ ਅਤੇ ਸਕੂਲਾਂ ਦੇ ਸਟਾਫ ਨੇ ਵਢਮੁੱਲਾ ਯੋਗਦਾਨ ਪਾਇਆ ਹੈ ਅਤੇ ਵਿਭਾਗ ਵੱਲੋਂ ਇਨ੍ਹਾਂ ਨੂੰ ਸਮੇਂ-ਸਮੇਂ ਸਨਮਾਨਿਤ ਵੀ ਕੀਤਾ ਗਿਆ ਹੈ ਪਰ ਅਜੇ ਤੱਕ ਸਭਨਾਂ ਵਿਅਕਤੀਆਂ ਨੂੰ ਸਨਮਾਨਿਤ ਨਹੀਂ ਕੀਤਾ ਜਾ ਸਕਿਆ। ਇਸ ਕਰਕੇ ਹੀ ਵਿਭਾਗ ਨੇ ਦਾਨੀ ਸੱਜਣਾਂ ਅਤੇ ਸੰਸਥਾਵਾਂ ਦੀ ਮੁਕੰਮਲ ਸੂਚੀ ਤਿਆਰ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਸਭਨਾ ਵਿਅਕਤੀਆਂ ਦਾ ਸਨਮਾਣ ਕੀਤਾ ਜਾ ਸਕੇ।

ਇਹ ਵੀ ਪੜ੍ਹੋ :  ਗੁਰਦਾਸਪੁਰ 'ਚ ਅਤਿ ਦੀ ਗੁੰਡਾਗਰਦੀ, ਦੋ ਦਰਜਨ ਤੋਂ ਵੱਧ ਨੌਜਵਾਨਾਂ ਨੇ ਪਿੰਡ 'ਤੇ ਬੋਲਿਆ ਧਾਵਾ (ਤਸਵੀਰਾਂ)


author

Gurminder Singh

Content Editor

Related News