ਸਿਹਤ ਮੰਤਰੀ ਨੇ 74 ਲੈਬਾਰਟਰੀ ਟੈਕਨੀਸ਼ੀਅਨਾਂ ਨੂੰ ਸੌਂਪੇ ਨਿਯੁਕਤੀ ਪੱਤਰ
Tuesday, Nov 19, 2019 - 12:32 AM (IST)

ਚੰਡੀਗੜ੍ਹ,(ਸ਼ਰਮਾ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਬਲਬੀਰ ਸਿੱਧੂ ਨੇ 74 ਨਵ- ਨਿਯੁਕਤ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨਾਂ (ਗ੍ਰੇਡ-2) ਨੂੰ ਦਫ਼ਤਰ ਡੀ.ਐੱਚ.ਐੱਸ., ਪੰਜਾਬ, ਸੈਕਟਰ-34, ਚੰਡੀਗੜ੍ਹ 'ਚ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਅਵਨੀਤ ਕੌਰ ਅਤੇ ਪੋਲੀਟੀਕਲ ਸੈਕਟਰੀ ਟੂ ਹੈਲਥ ਮਨਿਸਟਰ ਤੇ ਡਾਇਰੈਕਟਰ ਕੋਆਪਰੇਟਿਵ ਬੈਂਕ ਮੋਹਾਲੀ ਹਰਕੇਸ਼ ਚੰਦ ਸ਼ਰਮਾ ਅਤੇ ਓ.ਐੱਸ.ਡੀ. ਟੂ ਹੈਲਥ ਮਨਿਸਟਰ ਡਾ. ਬਲਵਿੰਦਰ ਸਿੰਘ ਮੌਜੂਦ ਸਨ।
ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਅਧੀਨ ਕੁੱਲ 74 ਐੱਮ.ਐੱਲ.ਟੀ. ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਅਤੇ ਬਾਕੀ ਖਾਲੀ ਅਸਾਮੀਆਂ ਨੂੰ ਵੀ ਜਲਦੀ ਹੀ ਭਰ ਦਿੱਤਾ ਜਾਵੇਗਾ। ਉਨ੍ਹਾਂ ਨੇ ਨਵ-ਨਿਯੁਕਤ ਐੱਮ. ਐੱਲ. ਟੀ. ਦਾ ਸਵਾਗਤ ਕੀਤਾ ਅਤੇ ਕਿਹਾ ਕਿ ਉਹ ਪੂਰੀ ਲਗਨ ਤੇ ਜ਼ਿੰਮੇਵਾਰੀ ਨਾਲ ਡਿਊਟੀ ਕਰਨ ਅਤੇ ਜਨਤਾ ਦੀ ਸੇਵਾ ਕਰਨ 'ਚ ਕੋਈ ਕਸਰ ਨਾ ਛੱਡਣ ਅਤੇ ਮਰੀਜ਼ਾਂ ਦੀ ਸੇਵਾ ਨੂੰ ਪਹਿਲ ਦਿੱਤੀ ਜਾਵੇ।