ਸਿਹਤ ਮੰਤਰੀ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਜਾਰੀ ਕੀਤੀਆਂ ਹਦਾਇਤਾਂ

Thursday, Jul 11, 2024 - 05:42 PM (IST)

ਸਿਹਤ ਮੰਤਰੀ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਜਾਰੀ ਕੀਤੀਆਂ ਹਦਾਇਤਾਂ

ਫਤਹਿਗੜ੍ਹ (ਵਿਪਨ ਬੀਜਾ) : ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਵੱਲੋਂ ਅੱਜ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਬੀਮਾਰੀਆਂ ਦੇ ਬਚਾਅ ਲਈ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਬਚਾਉਣ ਲਈ ਬੀਡੀਪੀਓ ਦਫਤਰ, ਨਗਰ ਕੌਂਸਲ, ਸਿਹਤ ਵਿਭਾਗ ਅਤੇ ਇਸ ਦੇ ਨਾਲ ਸਿੱਖਿਆ ਵਿਭਾਗ ਕੰਮ ਕਰੇਗਾ। ਮੰਤਰੀ ਨੇ ਕਿਹਾ ਕਿ ਜੋ ਬੱਚਾ ਪਿੰਡ ਜਾਂ ਸ਼ਹਿਰ ਦੇ ਵਿਚ ਡੇਂਗੂ ਦੇ ਲਾਰਵੇ ਦਾ ਪਤਾ ਕਰੇਗਾ ਉਸ ਨੂੰ ਵਿਸ਼ੇਸ਼ ਅੰਕ ਦਿੱਤੇ ਜਾਣਗੇ।

ਉੱਥੇ ਉਨ੍ਹਾਂ ਨੇ ਕਿਹਾ ਕਿ ਡਰੱਗ ਐਡੀਸ਼ਨ ਕੇਂਦਰਾਂ ਨੂੰ ਪੰਜਾਬ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲਿਆਂ ਨੂੰ ਭਰਤੀ ਕਰਕੇ ਨਸ਼ਾ ਛੁਡਵਾਇਆ ਜਾਵੇਗਾ। ਨਸ਼ਾ ਛੱਡਣ ਵਾਲੇ ਵਿਅਕਤੀ ਨੂੰ ਉਥੇ ਹੀ ਕੰਮ ਸਿਖਾਇਆ ਜਾਵੇਗਾ ਤਾਂ ਜੋ ਉਹ ਨਸ਼ਾ ਛੱਡ ਕੇ ਆਪਣਾ ਕੰਮਕਾਰ ਕਰ ਸਕੇ। ਉੱਥੇ ਹੀ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਵੈਂਟੀਲੇਟਰ ਨਾ ਹੋਣ ਦੇ ਸਵਾਲ 'ਤੇ ਮੰਤਰੀ ਨੇ ਕਿਹਾ ਕਿ ਕੋਡ ਆਫ ਕੰਡਕਟ ਲੱਗਣ ਦੇ ਕਾਰਨ ਵੈਂਟੀਲੇਟਰ ਵਿਚ ਥੋੜੀ ਦੇਰੀ ਹੋਈ ਹੈ। ਉਨ੍ਹਾਂ ਕਿਹਾ ਕਿ ਵੈਂਟੀਲੇਟਰ ਚਲਾਉਣ ਵਾਲੇ ਸਟਾਫ ਦੀ ਵੀ ਕਮੀ ਹੈ। ਹੁਣ ਨਵੀਂ ਭਰਤੀ ਕੀਤੀ ਜਾ ਰਹੀ ਹੈ ਅਤੇ ਵੈਂਟੀਲੇਟਰ ਤੇ ਹੋਰ ਮਸ਼ੀਨਾਂ ਚਲਾਉਣ ਲਈ ਸਿਖਲਾਈ ਦਿੱਤੀ ਜਾ ਰਹੀ ਹੈ। ਜਲਦੀ ਹੀ ਵੈਂਟੀਲੇਟਰ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਆ ਜਾਵੇਗਾ।


author

Gurminder Singh

Content Editor

Related News