ਹਲਕਾ ਸਨੌਰ ਦੇ ਵਿਕਾਸ ''ਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਪ੍ਰਨੀਤ ਕੌਰ

11/19/2017 12:24:30 PM

ਦੇਵੀਗੜ੍ਹ (ਭੁਪਿੰਦਰ)-ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਵਿਕਾਸ ਦੇ ਕੰਮ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਹੀ ਸ਼ੁਰੂ ਕਰਵਾ ਕੇ ਵਿਕਾਸ ਦਾ ਵੱਡਾ ਝਾਂਸਾ ਦੇ ਕੇ ਲੋਕਾਂ ਨੂੰ ਗੁੰਮਰਾਹ ਕਰਦੇ ਸਨ ਪਰ ਕਾਂਗਰਸ ਨੇ ਸਰਕਾਰ ਬਣਨ ਤੋਂ ਕੁਝ ਮਹੀਨੇ ਬਾਅਦ ਹੀ ਵਿਕਾਸ ਦੇ ਵੱਡੇ ਕੰਮ ਸ਼ੁਰੂ ਕਰਵਾ ਕੇ ਅਸਲ ਵਿਚ ਵਿਕਾਸ ਦਾ ਨਾਅਰਾ ਬੁਲੰਦ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਦੀ ਅਗਵਾਈ ਹੇਠ ਦੇਵੀਗੜ੍ਹ ਰੋਡ, ਟੁਰਨਾ ਪੈਲੇਸ ਵਿਖੇ ਲੋਕਾਂ ਦੇ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਅਕਾਲੀ ਸਰਕਾਰਾਂ ਸਮੇਂ ਹਲਕਾ ਸਨੌਰ ਬੁਰੀ ਤਰ੍ਹਾਂ ਪੱਛੜ ਗਿਆ ਸੀ ਪਰ ਹਲਕੇ ਨੂੰ ਮੁੜ ਵਿਕਾਸ ਦੀਆਂ ਲੀਹਾਂ 'ਤੇ ਪਾਉਣ ਲਈ ਹੈਰੀਮਾਨ ਨੇ ਜੋ ਬੀੜਾ ਚੁੱਕਿਆ ਹੈ ਉਸ ਨੂੰ ਕਾਂਗਰਸ ਸਰਕਾਰ ਪੂਰਾ ਸਹਿਯੋਗ ਹੀ ਨਹੀਂ ਦੇਵੇਗੀ ਸਗੋਂ ਹਲਕੇ ਨੂੰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 
ਇਸ ਮੌਕੇ ਹੈਰੀਮਾਨ ਨੇ ਕਿਹਾ ਕਿ ਹਲਕਾ ਸਨੌਰ 'ਚ ਕੈਪਟਨ ਅਮਰਿੰਦਰ ਸਿੰਘ ਦੇ ਸਹਿਯੋਗ ਨਾਲ ਇਕ ਵੱਡੀ ਇੰਡਸਟਰੀ ਲਾਉਣ ਦਾ ਵੀ ਲੋਕਾਂ ਨੂੰ ਭਰੋਸਾ ਦਿੱਤਾ, ਜਿਸ ਦੇ ਲੱਗਣ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।
ਇਸ ਸਮੇਂ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਮਹਾਰਾਣੀ ਪ੍ਰਨੀਤ ਕੌਰ ਨੂੰ 'ਝਾਂਸੀ ਕੀ ਰਾਣੀ' ਐਵਾਰਡ ਨਾਲ ਅਤੇ ਰਤਿੰਦਰਪਾਲ ਸਿੰਘ ਰਿੱਕੀ ਮਾਨ ਨੇ ਸਿਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ।


Related News