ਜਲੰਧਰ ਪੁੱਜੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ, ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

Sunday, Nov 14, 2021 - 12:21 PM (IST)

ਜਲੰਧਰ ਪੁੱਜੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ, ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਜਲੰਧਰ (ਸੋਨੂੰ)— ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਅੱਜ ‘ਬਾਲ ਦਿਵਸ’ ਦੇ ਮੌਕੇ ’ਤੇ ਜਲੰਧਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਹਿਲਾਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੇ ਪ੍ਰਤੀ ਜਾਗਰੂਕ ਕੀਤਾ ਅਤੇ ਫਿਰ ਹੈਲਮੇਟ ਦੇ ਬਿਨਾਂ ਘੁੰਮ ਰਹੇ ਲੋਕਾਂ ਨੂੰ ਹੈਲਮੇਟ ਵੀ ਪਹਿਨਾਏ। ਇਸ ਦੌਰਾਨ ਜਿਹੜੇ ਲੋਕਾਂ ਕੋਲ ਹੈਲਮੇਟ ਨਹੀਂ ਸਨ, ਉਨ੍ਹਾਂ ਨੂੰ ਹੈਲਮੇਟ ਵੀ ਵੰਡੇ ਗਏ। 

PunjabKesari

ਦਰਅਸਲ ਪੰਜਾਬ ਵਿਚ ਅੱਜ ਬਾਲ ਦਿਵਸ ਦੇ ਮੌਕੇ ’ਤੇ ‘ਨੋ ਚਲਾਨ ਡੇਅ’ ਮਨਾਇਆ ਜਾ ਰਿਹਾ ਹੈ। ਅੱਜ ਪੰਜਾਬ ’ਚ ਚਲਾਨ ਨਹੀਂ ਕੱਟੇ ਜਾਣਗੇ। ‘ਨੋ ਚਲਾਨ ਡੇਅ’ ਦੇ ਮੌਕੇ ’ਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਸਵੇਰੇ ਬੀ. ਐੱਮ. ਸੀ. ਚੌਂਕ ਜਲੰਧਰ ’ਚ ਰੋਡ ਸੇਫਟੀ ਮੁਹਿੰਮ ( ਨੋ ਚਲਾਨ ਡੇਅ) ਲਾਂਚ ਕੀਤੀ। ਡੀ. ਜੀ. ਪੀ. ਦੇ ਨਿਰਦੇਸ਼ਾਂ ’ਤੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਅਤੇ ਸੰਦੀਪ ਕੁਮਾਰ ਮਲਿਕ ਜੁਆਇੰਟ ਕਮਿਸ਼ਨਰ ਦੀ ਅਗਵਾਈ ’ਚ ਟ੍ਰੈਫਿਕ ਪੁਲਸ ਕਮਿਸ਼ਨਰ ਜਲੰਧਰ ਵੱਲੋਂ 14 ਨਵੰਬਰ ਨੂੰ ਨੋ ਚਲਾਨ ਡੇਅ ਮਨਾਇਆ ਗਿਆ।

ਇਹ ਵੀ ਪੜ੍ਹੋ: ਐਕਸ਼ਨ 'ਚ ਜਲੰਧਰ ਦੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ, ਅਧਿਕਾਰੀਆਂ ਨੂੰ ਦਿੱਤੀ ਇਹ ਸਖ਼ਤ ਚਿਤਾਵਨੀ

PunjabKesari

ਇਸ ਦੌਰਾਨ ਸ਼ਹਿਰ ਦੇ ਪੀ. ਏ. ਪੀ. ਚੌਂਕ, ਬੀ. ਐੱਮ. ਸੀ. ਚੌਂਕ, ਨਕੋਦਰ ਚੌਂਕ, ਸ੍ਰੀ ਗੁਰੂ ਰਵਿਦਾਸ ਚੌਂਕ, ਸਿਟੀ ਰੇਲਵੇ ਸਟੇਸ਼ਨ ਜਲੰਧਰ ’ਚ ਸਵੇਰੇ 10.30 ਤੋਂ ਲੈ ਕੇ 12 ਵਜੇ ਤੱਕ ਟ੍ਰੈਫਿਕ ਜਾਗਰੂਕਤਾ ਮੁਹਿੰਮ ਚਲਾਈ ਗਈ ਅਤੇ ਵਾਹਨ ਚਾਲਕਾਂ, ਰਾਹਗੀਰਾਂ, ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਮਹੱਤਤਾ ਅਤੇ ਪਾਲਣ ਕਰਵਾਉਣ ਦੇ ਪ੍ਰਤੀ ਜਾਗਰੂਕ ਕੀਤਾ ਗਿਆ। 

ਇਹ ਵੀ ਪੜ੍ਹੋ: ਜਲੰਧਰ ਦੇ ਇਕ ਹੋਟਲ ’ਚ ਪੁਲਸ ਵੱਲੋਂ ਛਾਪੇਮਾਰੀ, ਇਤਰਾਜ਼ਯੋਗ ਹਾਲਤ ’ਚ ਮਿਲੇ ਕੁੜੀਆਂ-ਮੁੰਡੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News