ਮਾਈਨਿੰਗ ਸੰਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਪਰਵਿੰਦਰ ਗੋਇਲ ਨੇ ਸਰਹੱਦੀ ਖੇਤਰ ਦਾ ਕੀਤਾ ਦੌਰਾ
Thursday, Oct 10, 2024 - 10:57 PM (IST)
ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਪੰਜਾਬ ਸਰਕਾਰ ਦੇ ਵਿੱਚ ਮੰਤਰੀ ਮੰਡਲ ਦੇ ਫੇਰਬਦਲ ਹੋਣ ਤੋਂ ਬਾਅਦ ਨਵ-ਨਿਯੁਕਤ ਹੋਏ ਮਾਈਨਿੰਗ ਵਿਭਾਗ ਦੇ ਕੈਬਨਿਟ ਮੰਤਰੀ ਪਰਵਿੰਦਰ ਕੁਮਾਰ ਗੋਇਲ ਵੱਲੋਂ ਅੱਜ ਮਾਈਨਿੰਗ ਸੰਬੰਧੀ ਸਥਿਤੀ ਦਾ ਜਾਇਜ਼ਾ ਲੈਣ ਦੇ ਸੰਬੰਧ ਵਿੱਚ ਭਾਰਤ ਪਾਕਿਸਤਾਨ ਦੇ ਨਜ਼ਦੀਕੀ ਖੇਤਰ ਰੋਡ ਜੈਮਲ ਸਿੰਘ ਦੇ ਅਧੀਨ ਪੈਂਦੀ ਰਾਵੀ ਦਰਿਆ ਦੇ ਕਿਨਾਰਿਆਂ ਤੇ ਇੱਕ ਵਿਸ਼ੇਸ਼ ਵਿਜ਼ਿਟ ਕੀਤੀ ਗਈ।
ਇਸ ਮੌਕੇ ਉਨ੍ਹਾਂ ਵੱਲੋਂ ਜਿੰਨੀਆਂ ਵੀ ਮਾਈਨਿੰਗ ਨੂੰ ਲੈ ਕੇ ਸਾਈਟਾਂ ਪੰਜਾਬ ਸਰਕਾਰ ਵੱਲੋਂ ਅਲਾਟ ਕੀਤੀਆਂ ਗਈਆਂ ਹਨ ਉਨ੍ਹਾਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਰੇਨੇਜ ਵਿਭਾਗ ਮਾਈਨਿੰਗ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਸ਼ਾਮਿਲ ਸਨ। ਉਨ੍ਹਾਂ ਨੇ ਵਿਸ਼ੇਸ਼ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੱਜ ਦੀ ਵਿਜਿਟ ਸਰਹੱਦੀ ਖੇਤਰ ਦੇ ਰਾਵੀ ਦਰਿਆ ਵਿੱਚ ਹੋਣ ਵਾਲੀ ਮਾਈਨਿੰਗ ਨੂੰ ਲੈ ਕੇ ਸੀ। ਉਨ੍ਹਾਂ ਕਿਹਾ ਕਿ ਇਸ ਵਿਸ਼ੇ ਦਾ ਮਕਸਦ ਰਾਵੀ ਦਰਿਆ ਵਿੱਚ ਹੋ ਰਹੀ ਮਾਈਨਿੰਗ ਦਾ ਜਾਇਜ਼ਾ ਲੈਣਾ ਹੈ ਅਤੇ ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਤੋਂ ਜੋ ਪੰਜਾਬ ਦੇ ਵਿੱਚ ਨਜਾਇਜ਼ ਤੌਰ 'ਤੇ ਮਟੀਰੀਅਲ ਆ ਰਿਹਾ ਹੈ ਉਸ ਦੇ ਪ੍ਰਤੀਬੰਧ ਲਗਾਉਣ ਦੇ ਲਈ ਯਤਨ ਕਰਨਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਤੋਂ ਹੀ ਲੋਕਾਂ ਨੂੰ ਸਸਤਾ ਰੇਤ ਬੱਜਰੀ ਉਪਲਬਧ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੇ ਚਲਦੇ ਜਲਦੀ ਹੀ ਪੰਜਾਬ ਸਰਕਾਰ ਇਸ ਪ੍ਰੋਜੈਕਟ 'ਤੇ ਕੰਮ ਕਰੇਗੀ ਅਤੇ ਅਤੇ ਜਲਦ ਹੀ ਲੋਕਾਂ ਨੂੰ ਵਧੀਆ ਰੇਟਾਂ 'ਤੇ ਰੇਤ ਬੱਜਰੀ ਉਪਲਬਧ ਕਰਵਾਇਆ ਜਾਵੇਗਾ। ਇਸ ਮੌਕੇ ਰਾਵੀ ਦਰਿਆ ਵਿੱਚ ਚੱਲ ਰਹੀ ਕਰੈਸ਼ਰ ਇੰਡਸਟਰੀ ਦੇ ਮਾਲਕਾਂ ਵੱਲੋਂ ਕੈਬਨਿਟ ਮੰਤਰੀ ਨੂੰ ਮਿਲ ਕੇ ਆਪਣੀਆਂ ਸਮੱਸਿਆਵਾਂ ਦੇ ਪ੍ਰਤੀ ਜਾਗਰੂਕ ਕਰਵਾਇਆ ਜਿਸ ਦੇ ਚਲਦੇ ਕੈਬਨਿਟ ਮੰਤਰੀ ਵੱਲੋਂ ਕਰੈਸ਼ਰ ਮਾਲਕਾਂ ਨੂੰ ਵਿਸ਼ਵਾਸ ਦਿੱਤਾ ਗਿਆ ਕਿ ਜਲਦੀ ਹੀ ਵਧੀਆ ਪਾਲਿਸੀ ਬਣਾ ਕੇ ਕਰੈਸ਼ਰ ਇੰਡਸਟਰੀ ਨੂੰ ਸਹੀ ਢੰਗ ਨਾਲ ਚਲਾਇਆ ਜਾਵੇਗਾ ਤਾਂ ਕਿ ਇਲਾਕੇ ਦੇ ਲੋਕਾਂ ਨੂੰ ਰੁਜ਼ਗਾਰ ਮਿਲ ਸਕੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਸ਼ਾਸਨ ਦੇ ਅਧਿਕਾਰੀ ਹਾਜਰ ਸਨ।