ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਤੇ ਰਾਜ ਸਭਾ ਮੈਂਬਰ ਢੀਂਡਸਾ ਨੇ ਲਗਵਾਇਆ ਕੋਰੋਨਾ ਦਾ ਟੀਕਾ

03/04/2021 5:04:25 PM

ਚੰਡੀਗੜ੍ਹ— ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਵੀਰਵਾਰ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਇਆ। ਇਥੇ ਦੱਸ ਦੇਈਏ ਕਿ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਰਕਾਰੀ ਹਸਪਤਾਲ ਫੇਜ਼-6 ਐੱਸ. ਏ. ਐੱਸ.ਨਗਰ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ ਜਦਕਿ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਚੰਡੀਗੜ੍ਹ ਵਿਖੇ ਪੀ.ਜੀ. ਆਈ. ਐੱਮ. ਈ. ਆਰ ’ਚ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਲਈ। 

ਇਹ ਵੀ ਪੜ੍ਹੋ: ਜਲੰਧਰ ’ਚ ਹੋਟਲਾਂ ਤੇ ਰੈਸਟੋਰੈਂਟਾਂ ਲਈ ਜਾਰੀ ਕੀਤੇ ਗਏ ਨਵੇਂ ਹੁਕਮ, ਰਾਤ 11 ਵਜੇ ਤੋਂ ਬਾਅਦ ਨਹੀਂ ਹੋਵੇਗੀ ਐਂਟਰੀ

PunjabKesari

ਵੈਕਸੀਨ ਲੈਣ ਮਗਰੋਂ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਨੇ ਹੈਲਥ ਵਾਰੀਅਰਜ਼ ਅਤੇ ਵਿਗਿਆਨੀਆਂ ਦੀ ਪਿੱਠ ਥਾਪੜਦਿਆਂ ਕਿਹਾ ਕਿ ਉਨ੍ਹਾਂ ਦੀਆਂ ਫੌਰੀ ਕੋਸ਼ਿਸ਼ਾਂ ਨਾਲ ਕੋਵਿਡ 19 ਵਿਰੁੱਧ ਆਲਮਾਂ ਜੰਗ ਨੂੰ ਮਜਬੂਤੀ ਮਿਲੀ ਹੈ। ਉਨ੍ਹਾਂ ਹੋਰਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੋਵਿਡ ਵੈਕਸੀਨ ਦਾ ਟੀਕਾ ਜ਼ਰੂਰ ਲਗਵਾਉਣ। ਉਨ੍ਹਾਂ ਕਿਹਾ, “ਚਲੋ ਮਿਲ ਕੇ ਪੰਜਾਬ ਨੂੰ ਕੋਵਿਡ ਮੁਕਤ ਬਣਾਈਏ।”

ਇਹ ਵੀ ਪੜ੍ਹੋ: ਦੋਹਰੇ ਕਤਲ ਕਾਂਡ ’ਚ ਗ੍ਰਿਫ਼ਤਾਰ ਭਾਣਜੇ ਨੇ ਪੁੱਛਗਿੱਛ ਦੌਰਾਨ ਸਾਹਮਣੇ ਲਿਆਂਦਾ ਹੈਰਾਨ ਕਰਦਾ ਸੱਚ

PunjabKesari

ਇਥੇ ਦੱਸਣਯੋਗ ਹੈ ਕਿ ਪੂਰੇ ਦੇਸ਼ਭਰ ਵਿਚ ਦੂਜੇ ਪੜਾਅ ਦੌਰਾਨ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਸਰਕਾਰ ਵਲੋਂ ਦਰਸਾਏ ਅਨੁਸਾਰ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤਕ ਦੀ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਸਹਿ-ਰੋਗਾਂ ਬਾਰੇ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਤੋਂ ਪ੍ਰਮਾਣੀਕਰਨ ਦੇਣਾ ਲਾਜ਼ਮੀ ਹੋਵੇਗਾ। ਟੀਕਾਕਰਨ ਦੇ ਇਸ ਪੜਾਅ ਵਿਚ ਟੀਕਾਕਰਨ ਲਈ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਨਹੀਂ ਹੈ ਅਤੇ ਟੀਕਾ ਲਗਵਾਉਣ ਦੇ ਚਾਹਵਾਨ ਵਿਅਕਤੀ ਇਸ ਲਈ ਪ੍ਰੀ-ਰਜਿਸਟਰ ਕਰ ਸਕਦੇ ਹਨ ਜਾਂ ਟੀਕਾਕਰਨ ਲਈ ਸਿੱਧੇ ਪਹੁੰਚ ਕਰ ਸਕਦੇ ਹਨ। ਹਾਲਾਂਕਿ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਸੀਨੀਅਰ ਸਿਟੀਜ਼ਨ ਟੀਕਾਕਰਨ ਲਈ ਸਿਹਤ ਸੰਸਥਾ ਵਿਖੇ ਉਡੀਕ ਦੇ ਸਮੇਂ ਤੋਂ ਬਚਣ ਵਾਸਤੇ ਪਹਿਲਾਂ ਰਜਿਸਟਰ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ: ਪ੍ਰਧਾਨਗੀ ਦੀ ਲੜਾਈ ‘ਚ ਸੋਸਾਇਟੀ ਦੇ ਸੈਕਟਰੀ ਨੇ ਕੀਤੀ ਖ਼ੁਦਕੁਸ਼ੀ, ਸਦਮੇ ‘ਚ ਡੁੱਬਾ ਪਰਿਵਾਰ

ਸਰਕਾਰੀ ਹਸਪਤਾਲਾਂ ਵਿਚ ਟੀਕਾ ਮੁਫ਼ਤ ਲਾਇਆ ਜਾ ਰਿਹਾ ਹੈ ਜਦੋਂ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਟੀਕੇ ਦੀ ਪ੍ਰਤੀ ਖੁਰਾਕ ਪਿੱਛੇ 150 ਰੁਪਏ ਵਸੂਲਣ ਲਈ ਅਧਿਕਾਰਤ ਕੀਤਾ ਗਿਆ ਹੈ ਅਤੇ ਉਹ ਸੇਵਾ ਪ੍ਰਬੰਧਨ ਖਰਚੇ ਵਜੋਂ 100 ਰੁਪਏ ਵਾਧੂ ਵਸੂਲ ਸਕਦੇ ਹਨ। ਇਸ ਦੌਰਾਨ, ਸਿਹਤ ਸੰਭਾਲ ਕਰਮਚਾਰੀਆਂ ਅਤੇ ਫਰੰਟਲਾਈਨ ਕਰਮਚਾਰੀਆਂ ਲਈ ਟੀਕਾਕਰਨ ਇਸ ਦੌਰ ਦੇ ਨਾਲ-ਨਾਲ ਜਾਰੀ ਰਹੇਗਾ।

ਇਹ ਵੀ ਪੜ੍ਹੋ: ਭੈਣਾਂ ਨੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਇਕਲੌਤੇ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਭੁੱਬਾਂ ਮਾਰ ਰੋਇਆ ਪਰਿਵਾਰ


shivani attri

Content Editor

Related News