ਰਤਨ ਟਾਟਾ ਦੇ ਦਿਹਾਂਤ 'ਤੇ ਮੰਤਰੀ ਤਰੁਨਪ੍ਰੀਤ ਸਿੰਘ ਵੱਲੋਂ ਦੁੱਖ਼ ਦਾ ਪ੍ਰਗਟਾਵਾ

Thursday, Oct 10, 2024 - 06:02 PM (IST)

ਰਤਨ ਟਾਟਾ ਦੇ ਦਿਹਾਂਤ 'ਤੇ ਮੰਤਰੀ ਤਰੁਨਪ੍ਰੀਤ ਸਿੰਘ ਵੱਲੋਂ ਦੁੱਖ਼ ਦਾ ਪ੍ਰਗਟਾਵਾ

ਚੰਡੀਗੜ੍ਹ- ਪੰਜਾਬ ਦੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੇਸ਼ ਦੇ ਨਾਮੀਂ ਉਦਯੋਗਪਤੀ ਰਤਨ ਟਾਟਾ ਦੇ ਦਿਹਾਂਤ ਉੱਤੇ ਦੁੱਖ਼ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੇ ਇਕ "ਕੀਮਤੀ ਰਤਨ" ਖੋ ਲਿਆ ਹੈ, ਜਿਸ ਦੀ ਭਰਪਾਈ ਕਰਨੀ ਮੁਸ਼ਕਿਲ ਹੈ। ਇਥੋਂ ਜਾਰੀ ਸੋਗ ਸੰਦੇਸ਼ ਵਿੱਚ ਸੌਂਦ ਨੇ ਕਿਹਾ ਕਿ ਰਤਨ ਟਾਟਾ ਨੇ ਦੇਸ਼ ਦੇ ਅਰਥਚਾਰੇ ਦੀ ਮਜ਼ਬੂਤੀ ਵਿੱਚ ਵਿਸ਼ੇਸ਼ ਯੋਗਦਾਨ ਪਾਇਆ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਵੱਲੋਂ ਕੀਤੇ ਕੰਮ ਨੌਜਵਾਨ ਪੀੜ੍ਹੀ ਨੂੰ ਹਮੇਸ਼ਾਂ ਪ੍ਰੇਰਨਾ ਦਿੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਰਤਨ ਟਾਟਾ ਆਪਣੀ ਸਾਦਗੀ, ਮਿਹਨਤ ਅਤੇ ਇਮਾਨਦਾਰੀ ਲਈ ਲੋਕ ਮਨਾਂ ਵਿੱਚ ਹਮੇਸ਼ਾ ਵਸੇ ਰਹਿਣਗੇ। ਉਨ੍ਹਾਂ ਕਿਹਾ ਕਿ ਜਾਨਵਰਾਂ ਪ੍ਰਤੀ ਰਤਨ ਟਾਟਾ ਦੇ ਪਿਆਰ ਅਤੇ ਹਮਦਰਦੀ ਨੂੰ ਵੀ ਸਦਾ ਯਾਦ ਕੀਤਾ ਜਾਂਦਾ ਰਹੇਗਾ। 

ਇਹ ਵੀ ਪੜ੍ਹੋ- ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਭਰੇ ਬਾਜ਼ਾਰ 'ਚ ਵੈਂਡਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਉਦਯੋਗ ਮੰਤਰੀ ਨੇ ਕਿਹਾ ਕਿ ਆਧੁਨਿਕ ਭਾਰਤ ਦੇ ਸਨਅਤੀ ਖੇਤਰ ਦੀ ਇਸ ਨਾਮੀਂ ਸਖਸ਼ੀਅਤ ਦੇ ਤੁਰ ਜਾਣ ਨਾਲ ਇੱਕ ਯੁੱਗ ਦਾ ਅੰਤ ਹੋ ਗਿਆ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਟਾਟਾ ਪਰਿਵਾਰ ਦੇ ਸਾਰੇ ਮੈਂਬਰਾਂ ਅਤੇ ਸਾਕ-ਸਨੇਹੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਰੱਬ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਇਹ ਵੀ ਪੜ੍ਹੋ- ਮੁੜ ਦਹਿਲਿਆ ਪੰਜਾਬ, ਧਾਰਮਿਕ ਸਥਾਨ ਨੇੜੇ ਬੈਠੇ ਲੋਕਾਂ 'ਤੇ ਅੰਨ੍ਹੇਵਾਹ ਵਰ੍ਹਾਈਆਂ ਗੋਲ਼ੀਆਂ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News