ਮੰਤਰੀ ਤਰੁਨਪ੍ਰੀਤ ਸੌਂਦ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Wednesday, Sep 25, 2024 - 03:04 AM (IST)

ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗ੍ਰਾਮ ਪੰਚਾਇਤ ਦੀਆਂ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਉਪ ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਪ੍ਰੀਸ਼ਦ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ।
ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਦਿਆਂ ਪ੍ਰਸ਼ਾਸਨਿਕ ਸਕੱਤਰ ਦਿਲਰਾਜ ਸਿੰਘ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਲਦ ਤੋਂ ਜਲਦ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਪੰਚਾਇਤੀ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਇਹ ਵੀ ਪੜ੍ਹੋ- ਦੇਖ ਲਓ ਅਨਾੜੀ ਚੋਰ ਦਾ ਹਾਲ ; ਚੋਰੀ ਕਰਨ ਮਗਰੋਂ ਪਤੰਦਰ ਉੱਥੇ ਹੀ ਭੁੱਲ ਆਇਆ ਆਪਣਾ ਆਧਾਰ ਕਾਰਡ
ਮੀਟਿੰਗ ਵਿੱਚ ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ, ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਡਾਇਰੈਕਟਰ ਪਰਮਜੀਤ ਸਿੰਘ, ਜਾਇੰਟ ਡਾਇਰੈਕਟਰ ਜਤਿੰਦਰ ਸਿੰਘ ਬਰਾੜ ਹਾਜ਼ਰ ਸਨ।
ਇਹ ਵੀ ਪੜ੍ਹੋ- ਨੌਜਵਾਨ 'ਤੇ ਜਾਨਲੇਵਾ ਹਮਲਾ ਕਰ ਲੁੱਟਿਆ Medical Store, ਪੁਲਸ ਨੇ ਕਾਬੂ ਕਰ ਚੰਗੀ ਤਰ੍ਹਾਂ ਸਿਖਾਇਆ 'ਸਬਕ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e