ਪੰਜਾਬ 'ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਮੰਤਰੀ ਵਰਿੰਦਰ ਗੋਇਲ ਨੇ ਦਿੱਤਾ ਵੱਡਾ ਬਿਆਨ
Wednesday, Feb 26, 2025 - 06:45 PM (IST)

ਟਾਂਡਾ ਉੜਮੁੜ (ਮੋਮੀ)- ਮੁੱਖ ਮੰਤਰੀ ਭਗਵੰਤ ਮਾਨ ਵਾਲੀ ਆਮ ਆਦਮੀ ਪਾਰਟੀ ਪਾਰਟੀ ਦੀ ਸੂਬਾ ਸਰਕਾਰ ਨੇ ਪੰਜਾਬ ਵਿੱਚ ਸੱਤਾ ਸੰਭਾਲਦਿਆਂ ਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਵਿਸ਼ੇਸ਼ ਪਾਲਸੀਆਂ ਬਣਾਈਆਂ ਸਨ ਜਿਸ ਕਾਰਨ ਅੱਜ ਪੰਜਾਬ ਵਿੱਚ ਵੱਡੇ ਪੱਧਰ 'ਤੇ ਨਜਾਇਜ਼ ਮਾਈਨਿੰਗ 'ਤੇ ਰੋਕ ਲੱਗੀ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਜਲ ਸਰੋਤ ਅਤੇ ਮਾਈਨਿੰਗ ਵਿਭਾਗ ਦੇ ਮੰਤਰੀ ਵਰਿੰਦਰ ਗੋਇਲ ਨੇ ਆਮ ਆਦਮੀ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਅਤੇ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਦੇ ਗ੍ਰਹਿ ਵਿਖੇ ਪ੍ਰੈੱਸ ਵਾਰਤਾ ਦੌਰਾਨ ਗੱਲਬਾਤ ਕਰਦੇ ਹੋਏ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪੌਂਗ ਡੈਮ ਦਾ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ ਅਤੇ ਖੇਤੀਬਾੜੀ ਵਾਸਤੇ ਨਹਿਰਾਂ ਨੂੰ ਪਾਣੀ ਦੇਣ ਦੀ ਤਜਵੀਜ 'ਤੇ ਵੀ ਵਿਚਾਰ ਕੀਤਾ। ਇਸ ਮੌਕੇ ਗੋਇਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ 'ਤੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ 'ਤੇ ਸ਼ਿੰਕੰਜਾ ਕਸਦੇ ਹੋਏ ਜਿੱਥੇ ਮਾਮਲੇ ਦਰਜ ਕੀਤੇ, ਉੱਥੇ ਹੀ ਉਨ੍ਹਾਂ ਦੀ ਮਸ਼ੀਨਰੀ ਜ਼ਬਤ ਕਰਨ ਤੋਂ ਇਲਾਵਾ ਕਰੀਬ 60 ਕਰੋੜ ਰੁਪਏ ਦਾ ਜੁਰਮਾਨਾ ਵੀ ਵਸੂਲ ਕੀਤਾ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਨਾਜਾਇਜ਼ ਮਾਈਨਿੰਗ ਦਾ ਨਜਾਇਜ਼ ਹੀ ਰੌਲਾ ਪਾਇਆ ਜਾ ਰਿਹਾ ਹੈ ਜਦਕਿ ਸਮੁੱਚੇ ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ 'ਤੇ ਕੰਟਰੋਲ ਹੈ। ਸਰਕਾਰ ਵੱਲੋਂ ਮਾਈਨਿੰਗ ਨੂੰ ਜਾਇਜ਼ ਬਣਾਉਣ ਵਾਸਤੇ ਜੋ ਤਰੀਕੇ ਅਪਣਾਏ ਹਨ ਉਹ ਕਾਰਗਰ ਸਾਬਤ ਹੋ ਰਹੇ ਹਨ।
ਇਹ ਵੀ ਪੜ੍ਹੋ : ਸ਼ਰਮਨਾਕ ! ਪੰਜਾਬ 'ਚ 3 ਨੌਜਵਾਨਾਂ ਨੇ ਵਿਦਿਆਰਥੀ ਨਾਲ ਕੀਤਾ ਕੁਕਰਮ, ਹੈਰਾਨ ਕਰੇਗਾ ਪੂਰਾ ਮਾਮਲਾ
ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਮਾਈਨਿੰਗ ਨੂੰ ਰੋਕਣ ਲਈ ਬਣਾਈਆਂ ਗਈਆਂ ਪਾਲਸੀਆਂ ਸਬੰਧੀ ਵੀ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੱਤੀ। ਇਸ ਸਮੇਂ ਉਨ੍ਹਾਂ ਅਹਿਮ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਹਿਰਾਂ ਦੇ ਪਾਣੀ ਨੂੰ ਪੰਜਾਬ ਦੇ ਲੋਕਾਂ ਦੀ ਖੇਤੀਬਾੜੀ ਵਾਸਤੇ ਪ੍ਰਦਾਨ ਕਰਨਾ ਵੀ ਇਕ ਸਰਕਾਰ ਦੀ ਵੱਡੀ ਉਪਲੱਬਧੀ ਹੈ।
ਇਸ ਸਮੇਂ ਉਨ੍ਹਾਂ ਕੇਂਦਰ ਸਰਕਾਰ 'ਤੇ ਦੋਸ਼ ਲਗਾਇਆ ਕਿ ਕੇਂਦਰ ਭਾਜਪਾ ਸਰਕਾਰ ਵੱਲੋਂ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਨੂੰ ਲੋੜੀਂਦੇ ਵੱਖ-ਵੱਖ ਫੰਡ ਜਾਰੀ ਨਹੀਂ ਕੀਤੇ ਜਾ ਰਹੇ ਪਰ ਇਸ ਦੇ ਬਾਵਜੂਦ ਵੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਵਾਸਤੇ ਦਿਨ ਰਾਤ ਇਕ ਕਰ ਰਹੀ ਹੈ ਅਤੇ ਪੰਜਾਬ ਦੇ ਵਿਕਾਸ ਨੂੰ ਬੁਲੰਦੀਆਂ 'ਤੇ ਲਿਜਾਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ।
ਇਹ ਵੀ ਪੜ੍ਹੋ : Punjab: 'ਜਾਗੋ' 'ਚ ਗੋਲ਼ੀ ਲੱਗਣ ਨਾਲ ਹੋਈ ਮਹਿਲਾ ਸਰਪੰਚ ਦੇ ਪਤੀ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ
ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਵਾਸਤੇ ਐਲਾਨ ਕੀਤੇ ਗਏ 1000 ਰੁਪਏ ਰੁਪਏ ਸਰਕਾਰ ਦੀ ਤਜਬੀਜ ਵਿੱਚ ਹੈ ਅਤੇ ਇਸ ਵਾਸਤੇ ਜਲਦ ਹੀ ਪੰਜਾਬ ਸਰਕਾਰ ਕੋਈ ਵੱਡਾ ਫ਼ੈਸਲਾ ਲਵੇਗੀ ਜੋਕਿ ਔਰਤਾਂ ਦੇ ਹੱਕ ਵਿੱਚ ਹੋਵੇਗਾ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਅਗਵਾਈ ਵਿੱਚ ਮਾਈਨਿੰਗ ਵਿਭਾਗ ਦੇ ਮੰਤਰੀ ਵਰਿੰਦਰ ਗੋਇਲ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਗੁਰਦੀਪ ਸਿੰਘ ਹੈਪੀ, ਕੌਂਸਲਰ ਹਰੀ ਕ੍ਰਿਸ਼ਨ ਸੈਣੀ, ਕੌਂਸਲਰ ਸੁਰਿੰਦਰਜੀਤ ਸਿੰਘ ਬਿੱਲੂ, ਸੋਨੂ ਖੰਨਾ, ਸਰਪੰਚ ਮਨਪ੍ਰੀਤ ਸਿੰਘ ਗੋਲਡੀ ਨਰਵਾਲ, ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ, ਦੀਪਕ ਭੀਲ, ਕਮਲ ਧੀਰ, ਬਲਵਿੰਦਰ ਸਿੰਘ ਬਿੱਟਾ, ਅਨਿਲ ਗੋਰਾ, ਪ੍ਰੇਮ ਪਡਵਾਲ, ਬਲਜੀਤ ਸੈਣੀ, ਸਚਿਨ ਪੁਰੀ ਤੋ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਵਲੰਟੀਅਰ ਅਤੇ ਵਰਕਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਮੁੜ ਦਹਿਲਿਆ ਪੰਜਾਬ, ਅੰਮ੍ਰਿਤਸਰ 'ਚ ਚੱਲੀਆਂ ਤਾੜ-ਤਾੜ ਗੋਲ਼ੀਆਂ, ਇੱਧਰ-ਉੱਧਰ ਭੱਜੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e