ਗ੍ਰਹਿ ਮੰਤਰਾਲੇ ਵੱਲੋਂ ਪੁਰਸਕਾਰਾਂ ਲਈ ਪੰਜਾਬ ਪੁਲਸ ਦੇ ਅਧਿਕਾਰੀਆਂ/ਮੁਲਾਜ਼ਮਾਂ ਦੇ ਨਾਵਾਂ ਦਾ ਐਲਾਨ
Sunday, Aug 14, 2022 - 05:49 PM (IST)
ਚੰਡੀਗੜ੍ਹ : ਪੰਜਾਬ ਪੁਲਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦੀਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 76ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਪੰਜਾਬ ਪੁਲਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਸ ਮੈਡਲ (ਪੀ. ਪੀ. ਐੱਮ. ਡੀ. ਐੱਸ) ਅਤੇ ਸ਼ਾਨਦਾਰ ਸੇਵਾਵਾਂ ਬਦਲੇ ਪੁਲਸ ਮੈਡਲ (ਪੀ. ਐੱਮ. ਐੱਮ. ਐੱਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਬਿਊਰੋ ਆਫ ਇਨਵੈਸਟੀਗੇਸ਼ਨ (ਬੀ.ਓ.ਆਈ.) ਪੰਜਾਬ ਦੇ ਡਾਇਰੈਕਟਰ ਬੀ ਚੰਦਰ ਸੇਖਰ ਅਤੇ ਇੰਸਪੈਕਟਰ ਜਨਰਲ ਆਫ ਪੁਲਸ (ਆਈ.ਜੀ.ਪੀ.) ਇੰਟੈਲੀਜੈਂਸ ਜਤਿੰਦਰ ਸਿੰਘ ਔਲਖ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਸੇ ਤਰ੍ਹਾਂ ਛੇ ਪੀ. ਪੀ. ਐੱਸ ਅਧਿਕਾਰੀਆਂ ਏ. ਆਈ. ਜੀ. ਜ਼ੋਨਲ ਸੀ. ਆਈ. ਡੀ. ਅੰਮ੍ਰਿਤਸਰ ਵਰਿੰਦਰ ਸਿੰਘ, ਡੀ. ਸੀ. ਪੀ. ਲਾਅ ਐਂਡ ਆਰਡਰ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ, ਡੀ. ਐੱਸ. ਪੀ. ਆਈ. ਆਰ. ਬੀ. ਲੁਧਿਆਣਾ ਦਲਜੀਤ ਸਿੰਘ, ਡੀ. ਐੱਸ. ਪੀ. ਕਮਾਂਡੋ ਬਟਾਲੀਅਨ ਬਹਾਦਰਗੜ੍ਹ ਸੰਜੀਵ ਕੁਮਾਰ, ਡੀ. ਐੱਸ. ਪੀ. ਪੀ. ਆਰ. ਟੀ. ਸੀ. ਜਹਾਨਖੇਲਾਂ ਹਰਜੀਤ ਸਿੰਘ ਅਤੇ ਡੀ. ਐੱਸ. ਪੀ. ਸੀ. ਆਈ. ਡੀ. ਜਲੰਧਰ ਹਰਭਜਨ ਲਾਲ ਦਾ ਨਾਮ ਉਨ੍ਹਾਂ 14 ਅਧਿਕਾਰੀਆਂ/ਕਰਮਚਾਰੀਆਂ ਵਿਚ ਸ਼ਾਮਲ ਹੈ ਜਿਨ੍ਹਾਂ ਦੀ ਚੋਣ ਸ਼ਾਨਦਾਰ ਸੇਵਾਵਾ ਬਦਲੇ ਪੁਲਸ ਮੈਡਲ ਲਈ ਕੀਤੀ ਗਈ ਹੈ। ਬਾਕੀ ਅਧਿਕਾਰੀਆਂ ਵਿਚ ਇੰਸਪੈਕਟਰ ਰਾਜ ਕੁਮਾਰ, ਐੱਸ. ਆਈ. ਸੰਪੂਰਨ ਸਿੰਘ, ਐੱਸ. ਆਈ. ਰਾਜੇਸ਼ ਕੁਮਾਰ, ਐੱਸ. ਆਈ. ਰਾਮ ਦਰਸ਼ਨ, ਐੱਸ. ਆਈ. ਚੰਦਰ ਪ੍ਰਕਾਸ਼, ਐੱਸ. ਆਈ. ਸਕੰਦਰ ਸਿੰਘ, ਏ. ਐੱਸ. ਆਈ. ਮਨਜੀਤ ਸਿੰਘ ਅਤੇ ਏ. ਐੱਸ. ਆਈ. ਪ੍ਰਿਤਪਾਲ ਸਿੰਘ ਸ਼ਾਮਲ ਹਨ।
ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦੀਆਂ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਸ ਫੋਰਸ ਦਾ ਮਨੋਬਲ ਵਧਾਉਣ ਲਈ ਭਾਰਤੀ ਗ੍ਰਹਿ ਮੰਤਰਾਲੇ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਸ ਫੋਰਸ ਨੂੰ ਵਧੇਰੇ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜਿਸ ਦੀ ਵੱਖ-ਵੱਖ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਸੂਬੇ ਵਿਚ ਬਹੁਤ ਲੋੜ ਹੈ।