ਗ੍ਰਹਿ ਮੰਤਰਾਲਾ ਵਲੋਂ 26 ਜਨਵਰੀ ਮੌਕੇ ਪੰਜਾਬ ਦੇ ਇਹ ਅਫਸਰ ਤੇ ਮੁਲਾਜ਼ਮ ਸਨਮਾਨਤ ਕਰਨ ਦਾ ਐਲਾਨ

Saturday, Jan 25, 2025 - 03:18 PM (IST)

ਗ੍ਰਹਿ ਮੰਤਰਾਲਾ ਵਲੋਂ 26 ਜਨਵਰੀ ਮੌਕੇ ਪੰਜਾਬ ਦੇ ਇਹ ਅਫਸਰ ਤੇ ਮੁਲਾਜ਼ਮ ਸਨਮਾਨਤ ਕਰਨ ਦਾ ਐਲਾਨ

ਚੰਡੀਗੜ੍ਹ : ਪੰਜਾਬ ਪੁਲਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 76ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐੱਮਡੀਐੱਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐੱਮਐੱਮਐੱਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏਡੀਜੀਪੀ) ਇੰਟੈਲੀਜੈਂਸ ਆਰ.ਕੇ. ਜੈਸਵਾਲ ਅਤੇ ਏਡੀਜੀਪੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ) ਨੀਲਾਭ ਕਿਸ਼ੋਰ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ

ਇਸੇ ਤਰ੍ਹਾਂ ਆਈਪੀਐੱਸ ਅਧਿਕਾਰੀ ਇੰਸਪੈਕਟਰ ਜਨਰਲ ਆਫ਼ ਪੁਲਸ (ਆਈਜੀਪੀ) ਲੁਧਿਆਣਾ ਰੇਂਜ ਧਨਪ੍ਰੀਤ ਕੌਰ ਅਤੇ ਪੀਪੀਐੱਸ ਅਧਿਕਾਰੀ ਏਆਈਜੀ ਫਾਈਨੈਂਸ਼ੀਅਲ ਇੰਟੈਲੀਜੈਂਸ ਯੂਨਿਟ ਤੇਜਿੰਦਰਜੀਤ ਸਿੰਘ ਉਨ੍ਹਾਂ 15 ਅਧਿਕਾਰੀਆਂ/ਕਰਮਚਾਰੀਆਂ ਵਿਚ ਸ਼ਾਮਲ ਹਨ ਜਿਨ੍ਹਾਂ ਨੂੰ ਸ਼ਾਨਦਾਰ ਸੇਵਾ ਲਈ ਮੈਡਲ ਲਈ ਚੁਣਿਆ ਗਿਆ ਹੈ। ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਬਾਕੀ ਅਧਿਕਾਰੀਆਂ/ਕਰਮਚਾਰੀਆਂ ਵਿਚ ਇੰਸਪੈਕਟਰ ਇੰਦਰਦੀਪ ਸਿੰਘ, ਇੰਸਪੈਕਟਰ ਅਮਰੀਕ ਸਿੰਘ, ਇੰਸਪੈਕਟਰ ਜਗਰੂਪ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ, ਐੱਸਆਈ ਬਲਬੀਰ ਚੰਦ, ਐੱਸਆਈ ਇਕਬਾਲ ਸਿੰਘ, ਐੱਸਆਈ ਸਤੀਸ਼ ਕੁਮਾਰ, ਐੱਸਆਈ ਬਲਵੀਰ ਚੰਦ, ਐੱਸਆਈ ਲਖਵੀਰ ਸਿੰਘ, ਐੱਸਆਈ ਡਿੰਪਲ ਕੁਮਾਰ, ਐੱਸਆਈ ਹਰਵਿੰਦਰ ਕੁਮਾਰ, ਏਐੱਸਆਈ ਸੁਖਬੀਰ ਸਿੰਘ ਅਤੇ ਏਐੱਸਆਈ ਹਰਪਾਲ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਲੈ ਕੇ ਅਹਿਮ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ

ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨ ਵਾਲੇ ਸਰਹੱਦੀ ਸੂਬੇ ਵਿਚ ਅਤਿ ਲੋੜੀਂਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸੇਵਾ ਕੇਂਦਰਾਂ ਨੂੰ ਲੈ ਕੇ ਵੱਡੀ ਖ਼ਬਰ, ਹੁਣ ਇਹ ਵੱਡੀਆਂ ਸਹੂਲਤਾਂ ਵੀ ਮਿਲਣਗੀਆਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News