ਨਾਬਾਲਗਾ ਨਾਲ ਕੁਕਰਮ ਕਰਨ ਵਾਲੇ ਨੂੰ 10 ਸਾਲ ਦੀ ਕੈਦ
Monday, Mar 04, 2019 - 06:35 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਜ਼ਿਲਾ ਸੈਸ਼ਨ ਜੱਜ ਬਰਨਾਲਾ ਦੀ ਮਾਣਯੋਗ ਅਦਾਲਤ ਵੱਲੋਂ ਨਾਬਾਲਗ ਨਾਲ ਕੁਕਰਮ ਕਰਨ ਦੇ ਦੋਸ਼ੀ ਨੂੰ 10 ਸਾਲ ਦੀ ਕੈਦ ਅਤੇ 75 ਹਜ਼ਾਰ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਮਾਨ ਪੱਤੀ ਬਦਰਾ ਦੇ ਇਕ ਨਾਬਾਲਗ ਬੱਚੇ ਨੂੰ ਇਕ ਵਿਅਕਤੀ ਨੇ ਕਿਸੇ ਬਹਾਨੇ ਆਪਣੇ ਖੇਤ 'ਚ ਵਰਗਲਾ ਕੇ ਲੈ ਗਿਆ, ਜਿਥੇ ਉਸ ਨੇ ਬੱਚੇ ਨਾਲ ਕੁਕਰਮ ਕੀਤਾ। ਇਸ ਘਟਨਾ ਉਪਰੰਤ ਬੱਚੇ ਦੀ ਹਾਲਤ ਵਿਗੜਨ 'ਤੇ ਉਸ ਨੂੰ ਸਿਵਲ ਹਸਪਤਾਲ ਬਰਨਾਲਾ 'ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਬੱਚੇ ਦਾ ਮੈਡੀਕਲ ਕੀਤਾ।
ਪੁਲਸ ਨੇ ਪੀੜਤ ਬੱਚੇ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਵਿਅਕਤੀ ਵਿਰੁੱਧ ਥਾਣਾ ਰੂੜੇਕੇ ਕਲਾਂ 'ਚ ਕੇਸ ਦਰਜ ਕਰ ਕੇ ਉਸ ਨੂੰ ਜੇਲ ਭੇਜ ਦਿੱਤਾ। ਜ਼ਿਲਾ ਸੈਸ਼ਨ ਜੱਜ ਮਾਣਯੋਗ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਸਰਕਾਰੀ ਵਕੀਲ ਦਿਲਪ੍ਰੀਤ ਸੰਧੂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਦੋਸ਼ੀ ਨੂੰ 10 ਸਾਲ ਦੀ ਕੈਦ 75 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਆਦੇਸ਼ ਸੁਣਾਏ ਹਨ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ 'ਚ ਦੋਸ਼ੀ ਨੂੰ 2 ਸਾਲ ਦੀ ਸਜ਼ਾ ਹੋਰ ਭੁਗਤਣੀ ਹੋਵੇਗੀ।