ਮਾਮੂਲੀ ਬਹਿਸ ਨੇ ਧਾਰਿਆ ਖ਼ੂਨੀ ਰੂਪ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

Monday, Aug 28, 2023 - 09:28 PM (IST)

ਮਾਮੂਲੀ ਬਹਿਸ ਨੇ ਧਾਰਿਆ ਖ਼ੂਨੀ ਰੂਪ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

ਪਟਿਆਲਾ (ਬਲਜਿੰਦਰ)-ਪਟਿਆਲਾ ਦੇ ਐੱਸ. ਐੱਸ. ਟੀ. ਨਗਰ ’ਚ ਉਸ ਸਮੇਂ ਗੁੰਡਾਗਰਦੀ ਦੀ ਹੱਦ ਹੋ ਗਈ, ਜਦੋਂ ਕੁਝ ਨੌਜਵਾਨਾਂ ਨੇ ਇਕ 20 ਸਾਲਾ ਨੌਜਵਾਨ ਨੂੰ ਮਾਰਕੀਟ ’ਚ ਘਰੋਂ ਬੁਲਾ ਕੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਪ੍ਰਿੰਸ ਵਾਸੀ ਪਿੰਡ ਚੌਰਾ ਦੇ ਰੂਪ ’ਚ ਹੋਈ।

ਇਹ ਖ਼ਬਰ ਵੀ ਪੜ੍ਹੋ : PSPCL ਨੇ 3 ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ

ਪ੍ਰਿੰਸ ਦੇ ਪਿਤਾ ਹਰਮੀਤ ਸਿੰਘ, ਜੋ ਥਾਣਾ ਸਦਰ ਪਟਿਆਲਾ ’ਚ ਪ੍ਰਾਈਵੇਟ ਚਪੜਾਸੀ ਦੇ ਤੌਰ ’ਤੇ ਕੰਮ ਕਰਦੇ ਹਨ, ਨੇ ਦੱਸਿਆ ਕਿ ਰਾਤ ਤਕਰੀਬਨ 9 ਵਜੇ ਕੁਝ ਲੜਕੇ ਉਸ ਦੇ ਪੁੱਤ ਪ੍ਰਿੰਸ ਨੂੰ ਬੁਲਾ ਕੇ ਲੈ ਗਏ ਅਤੇ ਐੱਸ. ਐੱਸ. ਟੀ. ਨਗਰ ਦੀ ਮਾਰਕੀਟ ’ਚ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਹਸਪਤਾਲ ’ਚੋਂ ਚੋਰੀ ਹੋਇਆ ਪੁੱਤ 42 ਸਾਲ ਬਾਅਦ ਮਾਂ ਨੂੰ ਮਿਲਿਆ, ਭੁੱਬਾਂ ਮਾਰ ਰੋਏ

ਮਿਲੀ ਜਾਣਕਾਰੀ ਮੁਤਾਬਕ ਇਥੇ ਉਨ੍ਹਾਂ ਦੀ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ। ਪ੍ਰਿੰਸ ’ਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦਾ ਕਤਲ ਕਰ ਦਿੱਤਾ ਤੇ ਪ੍ਰਿੰਸ ਦੇ ਸਾਥੀ ਮੌਕੇ ਤੋਂ ਫਰਾਰ ਹੋ ਗਏ। ਜਦੋਂ ਉਨ੍ਹਾਂ ਬਾਅਦ ’ਚ ਆ ਕੇ ਵੇਖਿਆ ਤਾਂ ਪ੍ਰਿੰਸ ਖੂਨ ਨਾਲ ਲੱਥਪਥ ਪਿਆ ਸੀ ਤਾਂ ਉਹ ਉਸ ਨੂੰ ਚੁੱਕ ਕੇ ਹਸਪਤਾਲ ਲੈ ਗਏ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਖ਼ਬਰ ਵੀ ਪੜ੍ਹੋ : GST ਚੋਰੀ ਕਰਨ ਵਾਲਿਆਂ ਵਿਰੁੱਧ ਮੁਹਿੰਮ ਜਾਰੀ, 12 ਫਰਨਿਸ਼ਾਂ ਦੀ ਜਾਂਚ, 60 ਵਾਹਨ ਕੀਤੇ ਜ਼ਬਤ : ਹਰਪਾਲ ਚੀਮਾ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਲਾਹੌਰੀ ਗੇਟ ਦੀ ਪੁਲਸ ਮੌਕੇ ’ਤੇ ਪਹੁੰਚੀ। ਉਨ੍ਹਾਂ ਨੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਉਪਰੰਤ ਵਾਰਿਸਾਂ ਦੇ ਹਵਾਲੇ ਕਰ ਦਿੱਤੀ। ਪੁਲਸ ਨੇ ਇਸ ਮਾਮਲੇ ’ਚ 8 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Manoj

Content Editor

Related News