4 ਸਾਲਾ ਬੱਚੀ ਨਾਲ ਜਬਰ-ਜ਼ਨਾਹ ਕਰਨ ਵਾਲਾ ਨਾਬਾਲਗ ਗ੍ਰਿਫ਼ਤਾਰ

10/28/2020 9:07:07 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਧਨੌਲਾ ਦੇ ਇਕ ਪਿੰਡ 'ਚ 4 ਸਾਲਾ ਬੱਚੀ ਨਾਲ ਜਬਰ-ਜ਼ਨਾਹ ਕਰਨ ਵਾਲੇ ਨਾਬਾਲਗ ਮੁਲਜ਼ਮ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਲਖਵੀਰ ਸਿੰਘ ਟਿਵਾਣਾ ਨੇ ਦੱਸਿਆ ਕਿ ਪੀੜਤ ਬੱਚੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਨੀ ਵਾਸੀ ਦਾਨਗੜ੍ਹ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜ਼ਿਲ੍ਹਾ ਪੁਲਸ ਮੁਖੀ ਸੰਦੀਪ ਗੋਇਲ ਨੇ ਦੱਸਿਆ ਕਿ ਜਿਵੇਂ ਹੀ ਪੁਲਸ ਨੂੰ ਛੋਟੀ ਬੱਚੀ ਨਾਲ ਜਬਰ-ਜ਼ਨਾਹ ਦੀ ਸ਼ਿਕਾਇਤ ਪ੍ਰਾਪਤ ਹੋਈ, ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਕੇ ਉਸਨੂੰ ਗ੍ਰਿਫਤਾਰ ਕੀਤਾ। ਐੱਸ. ਪੀ. ਹੈੱਡਕੁਆਰਟਰ ਹਰਵੰਤ ਕੌਰ ਅਤੇ ਸਬ ਇੰਸਪੈਕਟਰ ਰਾਜਪਾਲ ਕੌਰ ਦੀ ਹਾਜ਼ਰੀ 'ਚ ਪੀੜਤਾ ਦਾ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ।

ਇਹ ਵੀ ਪੜ੍ਹੋ : 5 ਨੌਜਵਾਨਾਂ ਨੇ ਵਾਰਦਾਤ ਨੂੰ ਦਿੱਤਾ ਅੰਜ਼ਾਮ, ਸਾਢੇ 3 ਲੱਖ ਲੁੱਟ ਕੇ ਹੋਏ ਫਰਾਰ

ਦੱਸਣਯੋਗ ਹੈ ਕਿ ਇਥੋਂ ਦੇ ਇਕ ਨਜ਼ਦੀਕੀ ਪਿੰਡ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਕੇ ਰੱਖ ਦੇਣ ਵਾਲਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਸੀ, ਜਿੱਥੇ ਹਵਸ ਅੰਨ੍ਹੇ ਦਰਿੰਦੇ ਵਲੋਂ ਇਕ 4 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਵਰਗੀ ਸ਼ਰਮਨਾਕ ਘਟਨਾ ਨੂੰ ਅੰਜਾਮ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਅਤੇ ਇਲਾਕੇ ਦੋ ਲੋਕਾਂ ਵਿਚ ਗੁੱਸੇ ਦੀ ਲਹਿਰ ਪੈਦਾ ਹੋ ਗਈ ਅਤੇ ਥਾਣਾ ਧਨੌਲਾ 'ਚ ਆਪਣੇ ਬਿਆਨ ਦਰਜ ਕਰਵਾਏ।

ਇਹ ਵੀ ਪੜ੍ਹੋ : ਵਿਦੇਸ਼ੀ ਔਰਤ ਪਿਆਰ 'ਚ ਫਸਾ ਕੇ ਠੱਗਦੀ ਸੀ ਲੱਖਾਂ ਰੁਪਏ, ਇੰਝ ਹੋਇਆ ਖੁਲਾਸਾ

Anuradha

This news is Content Editor Anuradha