ਨਾਬਾਲਗਾ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼, 1 ਗ੍ਰਿਫ਼ਤਾਰ
Wednesday, Sep 13, 2017 - 02:44 AM (IST)
ਬਠਿੰਡਾ, (ਸੁਖਵਿੰਦਰ)- ਸਿਟੀ ਰਾਮਪੁਰਾ ਪੁਲਸ ਨੇ ਇਕ ਨਾਬਾਲਗਾ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ 'ਚ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਰਾਣੋ (ਕਾਲਪਨਿਕ ਨਾਂ) ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਵਿਨੋਦ ਕੁਮਾਰ ਵਾਸੀ ਰੋਪੜ ਨੇ ਉਸ ਨਾਲ ਜਬਰ-ਜ਼ਨਾਹ ਦੀ ਕੋਸ਼ਿਸ਼ ਕੀਤੀ।
ਇਸ ਤੋਂ ਇਲਾਵਾ ਉਸ ਨਾਲ ਅਸ਼ਲੀਲ ਹਰਕਤਾਂ ਵੀ ਕੀਤੀਆਂ। ਉਸ ਵੱਲੋਂ ਰੌਲਾ ਪਾਉਣ 'ਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ, ਜਿਸ ਨੂੰ ਪੁਲਸ ਨੇ ਬਾਅਦ 'ਚ ਗ੍ਰਿਫਤਾਰ ਕਰ ਲਿਆ। ਪੁਲਸ ਨੇ ਮੁਲਜ਼ਮ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
