ਲੁਧਿਆਣਾ 'ਚ ਖ਼ੌਫ਼ਨਾਕ ਵਾਰਦਾਤ, ਮੋਬਾਇਲ ਖੋਹ ਰਹੇ ਬਦਮਾਸ਼ਾਂ ਨੇ ਨਾਬਾਲਗ ਮੁੰਡੇ ਦੇ ਢਿੱਡ 'ਚ ਮਾਰਿਆ ਚਾਕੂ

Tuesday, Sep 07, 2021 - 11:13 AM (IST)

ਲੁਧਿਆਣਾ 'ਚ ਖ਼ੌਫ਼ਨਾਕ ਵਾਰਦਾਤ, ਮੋਬਾਇਲ ਖੋਹ ਰਹੇ ਬਦਮਾਸ਼ਾਂ ਨੇ ਨਾਬਾਲਗ ਮੁੰਡੇ ਦੇ ਢਿੱਡ 'ਚ ਮਾਰਿਆ ਚਾਕੂ

ਲੁਧਿਆਣਾ (ਜ.ਬ.) : ਬਹਾਦਰਕੇ ਰੋਡ ਦੇ ਡਾਇੰਗ ਕੰਪਲੈਕਸ ਕੋਲ ਸੋਮਵਾਰ ਨੂੰ ਲੁੱਟ-ਖੋਹ ਵਿਚ ਨਾਕਾਮ ਰਹਿਣ ’ਤੇ ਐਕਟਿਵਾ ਸਵਾਰ 2 ਬਦਮਾਸ਼ਾਂ ਨੇ 17 ਸਾਲਾ ਨਾਬਾਲਗ ਮੁੰਡੇ ਦੇ ਚਾਕੂ ਖੋਭ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ ਗਿਆ, ਜਦੋਂ ਪਿੰਡ ਭੱਟੀਆਂ ਦੀ ਗਗਨਦੀਪ ਕਾਲੋਨੀ ਦਾ ਸ਼ਿਵਮ ਯਾਦਵ ਸਵੇਰੇ ਸੈਰ ਕਰ ਰਿਹਾ ਸੀ। ਜ਼ਖਮੀ ਹਾਲਤ ਵਿਚ ਸ਼ਿਵਮ ਨੂੰ ਇਲਾਜ ਲਈ ਕ੍ਰਿਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : 'ਆਪ' ਦੇ ਸੀਨੀਅਰ ਆਗੂ 'ਸੰਜੇ ਸਿੰਘ' ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਸਲੇਮ ਟਾਬਰੀ ਪੁਲਸ ਨੇ ਅਣਪਛਾਤੇ ਖ਼ਿਲਾਫ਼ ਸਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਸੀ. ਸੀ. ਕੈਮਰਿਆਂ ਦੀ ਫੁਟੇਜ ਦੇ ਆਧਾਰ ’ਤੇ ਬਦਮਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਸ਼ਿਵਮ ਦੇ ਪਿਤਾ ਅਸ਼ੋਕ ਯਾਦਵ ਨੇ ਦੱਸਿਆ ਕਿ ਉਸ ਦਾ ਪੁੱਤਰ 11ਵੀਂ ਵਿਚ ਪੜ੍ਹਦਾ ਹੈ। ਸਵੇਰੇ ਕਰੀਬ 7 ਵਜੇ ਉਹ ਸੈਰ ਕਰਨ ਲਈ ਗਿਆ ਸੀ। ਰਾਹ ਵਿਚ ਐਕਟਿਵਾ ਸਵਾਰ 2 ਲੁਟੇਰਿਆਂ ਨੇ ਲੁੱਟ-ਖੋਹ ਦੀ ਨੀਅਤ ਨਾਲ ਉਸ ਨੂੰ ਘੇਰ ਲਿਆ। ਚਾਕੂ ਦੀ ਨੋਕ ’ਤੇ ਉਸ ਦਾ ਮੋਬਾਇਲ ਖੋਹਣ ਦੀ ਕੋਸ਼ਿਸ਼ ਕੀਤੀ ਪਰ ਸ਼ਿਵਮ ਉਨ੍ਹਾਂ ਨਾਲ ਭਿੜ ਪਿਆ ਅਤੇ ਉਨ੍ਹਾਂ ਦਾ ਡਟ ਕੇ ਮੁਕਾਬਲਾ ਕੀਤਾ।

ਇਹ ਵੀ ਪੜ੍ਹੋ : ਮਾਹਿਲਪੁਰ 'ਚ ਮਕਾਨ ਦੀ ਮੁਰੰਮਤ ਦੌਰਾਨ ਕੰਧ 'ਚੋਂ ਮਿਲਿਆ 'ਜ਼ਿੰਦਾ ਬੰਬ', ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਅਸ਼ੋਕ ਨੇ ਦੱਸਿਆ ਕਿ ਇਸ ਦੌਰਾਨ ਸ਼ਿਵਮ ਕਿਸੇ ਤਰ੍ਹਾਂ ਲੁਟੇਰਿਆਂ ਦੇ ਚੁੰਗਲ ’ਚੋਂ ਛੁੱਟਿਆ ਅਤੇ ਉਸ ਨੇ ਭੱਜ ਕੇ ਇਕ ਫੈਕਟਰੀ ਵਿਚ ਸ਼ਰਨ ਲੈਣ ਦੀ ਕੋਸ਼ਿਸ਼ ਕੀਤੀ ਪਰ ਬਦਕਿਸਮਤੀ ਨਾਲ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਡਿੱਗ ਗਿਆ, ਜਿਸ ਦਾ ਫ਼ਾਇਦਾ ਚੁੱਕ ਕੇ ਬਦਮਾਸ਼ਾਂ ਨੇ ਉਸ ਨੂੰ ਫਿਰ ਘੇਰ ਲਿਆ ਪਰ ਫਿਰ ਵੀ ਸ਼ਿਵਮ ਨੇ ਮੋਬਾਇਲ ਨਹੀਂ ਛੱਡਿਆ ਤਾਂ ਬੌਖਲਾਏ ਬਦਮਾਸ਼ਾਂ ਨੇ ਉਸ ਦੇ ਢਿੱਡ ਵਿਚ ਚਾਕੂ ਖੋਭ ਦਿੱਤਾ ਅਤੇ ਮੌਕੇ ਤੋਂ ਭੱਜ ਗਏ।

ਇਹ ਵੀ ਪੜ੍ਹੋ : 7 ਸਾਲਾਂ ਦੇ ਪੁੱਤ ਨਾਲ ਪਿਓ ਦੀ ਹੈਵਾਨੀਅਤ, ਚੋਰੀ ਸੇਬ ਖਾਣ 'ਤੇ ਗਰਮ ਚਾਕੂ ਨਾਲ ਸਾੜਿਆ ਹੱਥ

ਉਨ੍ਹਾਂ ਦੱਸਿਆ ਕਿ ਲੋਕਾਂ ਦੀ ਮਦਦ ਨਾਲ ਸ਼ਿਵਮ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨੂੰ ਦੇਖਦੇ ਹੋਏ ਸੀ. ਐੱਮ. ਸੀ. ਰੈਫ਼ਰ ਕਰ ਦਿੱਤਾ ਗਿਆ। ਥਾਣਾ ਮੁਖੀ ਇੰਸ. ਗੋਪਾਲ ਕ੍ਰਿਸ਼ਨ ਨੇ ਦੱਸਿਆ ਕਿ ਸ਼ਿਵਮ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਉਹ ਬਿਆਨ ਦੇਣ ਦੇ ਕਾਬਲ ਨਹੀਂ ਹੈ। ਡਾਕਟਰਾਂ ਨੇ ਉਸ ਨੂੰ ਅਨਫਿੱਟ ਐਲਾਨ ਦਿੱਤਾ ਹੈ। ਇਸ ਲਈ ਉਸ ਦੇ ਪਿਤਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News