ਸੜਕ ਹਾਦਸੇ ਨੇ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 5 ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ

Sunday, Feb 26, 2023 - 10:45 AM (IST)

ਸੜਕ ਹਾਦਸੇ ਨੇ ਉਜਾੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 5 ਭੈਣਾਂ ਦੇ ਇਕਲੌਤੇ ਭਰਾ ਦੀ ਹੋਈ ਮੌਤ

ਅਬੋਹਰ (ਸੁਨੀਲ) : ਬੀਤੇ ਦਿਨੀਂ ਵਰਿਆਮਖੇੜਾ ਵਿਚ ਮੋਟਰਸਾਈਕਲ ਤੋਂ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ 16 ਸਾਲਾ ਨਾਬਾਲਿਗ ਦੀ ਸ਼ਨੀਵਾਰ ਪੀ. ਜੀ. ਆਈ. ’ਚ ਇਲਾਜ ਦੌਰਾਨ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ। ਇੱਧਰ ਮ੍ਰਿਤਕ ਦੀ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ।

ਇਹ ਵੀ ਪੜ੍ਹੋ- ਜ਼ਮੀਨੀ ਵਿਵਾਦ ਨੇ ਘਰ 'ਚ ਪੁਆਏ ਵੈਣ, ਸੈਰ ਕਰਨ ਗਏ ਵਿਅਕਤੀ ਦਾ ਬੇਰਹਿਮੀ ਨਾਲ ਕਤਲ

ਜਾਣਕਾਰੀ ਅਨੁਸਾਰ ਵਰਿਆਮਖੇੜਾ ਵਾਸੀ ਦਿਨੇਸ਼ ਪੁੱਤਰ ਨੰਦਰਾਮ (16) ਬੀਤੇ ਦਿਨੀਂ ਆਪਣੇ ਭੂਆ ਦੇ ਮੁੰਡੇ ਰਾਮ ਸਿੰਘ (15) ਦੇ ਨਾਲ ਮੋਟਰਸਾਈਕਲ ’ਤੇ ਰਾਤ ਸਮੇਂ ਭੁਆ ਦੇ ਘਰ ਜਾ ਰਿਹਾ ਸੀ ਕਿ ਰਾਹ ਵਿਚ ਉਨ੍ਹਾਂ ਦਾ ਮੋਟਰਸਾਈਕਲ ਸਲਿਪ ਹੋਣ ਕਾਰਨ ਦਿਨੇਸ਼ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਿਸਨੂੰ ਪਰਿਵਾਰ ਵਾਲਿਆਂ ਨੇ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ, ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਕੁੜੀ ਨੇ ਵਿਆਹ ਕਰਵਾਉਣ ਤੋਂ ਕੀਤੀ ਨਾ ਤਾਂ ਸਿਰਫ਼ਿਰੇ ਆਸ਼ਿਕ ਨੇ ਕਰ ਦਿੱਤਾ ਵੱਡਾ ਕਾਂਡ, ਮਾਮਲਾ ਜਾਣ ਹੋਵੋਗੇ ਹੈਰਾਨ

ਫਰੀਦਕੋਟ ਤੋਂ ਬਾਅਦ ਪਰਿਵਾਰ ਉਸਨੂੰ ਚੰਡੀਗੜ੍ਹ ਦੇ ਪੀ. ਜੀ. ਆਈ. ਲੈ ਗਿਆ, ਜਿੱਥੇ ਸ਼ਨੀਵਾਰ ਸਵੇਰੇ ਉਸਦੀ ਮੌਤ ਹੋ ਗਈ। ਇੱਧਰ ਬਾਅਦ ਦੁਪਹਿਰ ਉਸਦੀ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਪੱਟੀ ਸਦੀਕ ਚੌਕੀ ਦੇ ਸਹਾਇਕ ਸਬ-ਇੰਸਪੈਕਟਰ ਮਨਜੀਤ ਸਿੰਘ ਨੇ ਰਖਵਾਉਂਦੇ ਹੋਏ ਪਰਿਵਾਰ ਵਾਲਿਆਂ ਦੇ ਬਿਆਨ ਕਲਮਬੱਧ ਕੀਤੇ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News