ਨਾਬਾਲਗ ਮੁੰਡੇ ਦੀ ਵਾਇਰਲ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਮਚਾਈ ਤੜਥੱਲੀ, ਵੇਖ ਹਰ ਕੋਈ ਹੈਰਾਨ

05/06/2023 2:48:59 PM

ਲੁਧਿਆਣਾ (ਬੇਰੀ) : ਥਾਣਾ ਡਵੀਜ਼ਨ ਨੰ. 7 ਦੇ ਇਲਾਕਿਆਂ ’ਚ ਨਸ਼ਾ ਵਿਕਣ ਦੀਆਂ ਖ਼ਬਰਾਂ ਕਈ ਵਾਰ ਸਾਹਮਣੇ ਆ ਚੁੱਕੀਆਂ ਹਨ। ਹੁਣ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ’ਚ ਇਕ ਨਾਬਾਲਗ ਮੁੰਡਾ ਹੱਥ ’ਚ ਨਸ਼ੇ ਦਾ ਟੀਕਾ ਲਗਾ ਰਿਹਾ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਸ ਵੀਡੀਓ ਵਿਚ ਸਾਫ਼ ਦਿਸ ਰਿਹਾ ਹੈ ਕਿ ਲਾਲ ਰੰਗ ਦਾ ਪਰਨਾ ਬੰਨ੍ਹੀ ਹੋਏ ਮੁੰਡਾ ਹੱਥ ’ਚ ਟੀਕਾ ਲਗਾ ਰਿਹਾ ਹੈ, ਜਦੋਂਕਿ ਉਸ ਦੇ ਕੋਲ ਇਕ ਮੁੰਡਾ ਹੋਰ ਖੜ੍ਹਾ ਹੋਇਆ ਸੀ।

ਇਹ ਵੀ ਪੜ੍ਹੋ : ਟੀਚਰ ਐਲਿਜੀਬਿਲਿਟੀ ਟੈਸਟ ਦੇਣ ਵਾਲਿਆਂ ਲਈ ਵੱਡੀ ਖ਼ਬਰ, ਹੁਣ ਇਸ ਆਧਾਰ 'ਤੇ ਹੋਵੇਗਾ ਭਰਤੀ ਦਾ ਫ਼ੈਸਲਾ

ਜਦੋਂ ਕਿਸੇ ਨੇ ਵੀਡੀਓ ਬਣਾਉਂਦੇ ਹੋਏ ਉਨ੍ਹਾਂ ਮੁੰਡਿਆਂ ਨੂੰ ਅਜਿਹਾ ਕਰਨ ਤੋਂ ਮਨ੍ਹਾ ਕੀਤਾ ਤਾਂ ਦੂਜਾ ਮੁੰਡਾ ਤਾਂ ਪਾਸੇ ਹੋ ਗਿਆ, ਜਦੋਂਕਿ ਪਟਕਾ ਬੰਨ੍ਹੀ ਖੜ੍ਹਾ ਮੁੰਡਾ ਨਸ਼ੇ ਦਾ ਟੀਕਾ ਲਗਾਉਂਦਾ ਰਿਹਾ। ਦੱਸਿਆ ਜਾ ਰਿਹਾ ਹੈ ਕਿ ਇਹ ਮੁੰਡਾ ਗੂੰਗਾ ਤੇ ਬੋਲਾ ਹੈ। ਉਸ ਦੀ ਪਹਿਲਾਂ ਵੀ ਨਸ਼ਾ ਕਰਨ ਦੀ ਵੀਡੀਓ ਵਾਇਰਲ ਹੋ ਚੁੱਕੀ ਹੈ। ਇਕ ਵਾਰ ਮੁੜ ਵਾਇਰਲ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਤੜਥੱਲੀ ਮਚਾ ਦਿੱਤੀ ਹੈ ਤੇ ਪ੍ਰਸ਼ਾਸਨ 'ਤੇ ਸਵਾਲ ਉੱਠ ਰਹੇ ਹਨ ਕਿ ਆਖਰ ਛੋਟੀ ਉਮਰ ਦੇ ਮੁੰਡਿਆਂ ਨੂੰ ਐਨੀ ਆਸਾਨੀ ਨਾਲ ਨਸ਼ਾ ਕਿਵੇਂ ਮਿਲ ਜਾਂਦਾ ਹੈ ਤੇ ਮੁੰਡਿਆਂ ਨੂੰ ਟੀਕੇ ਲਗਾਉਣੇ ਕੌਣ ਸਿਖਾ ਦਿੰਦਾ ਹੈ।  

ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਵੱਡਾ ਝਟਕਾ, ਸਕੂਲ ਮੁਖੀਆਂ ਨੂੰ ਸਖ਼ਤ ਹੁਕਮ ਜਾਰੀ

ਉਧਰ ਥਾਣਾ ਨੰ. 7 ਦੇ ਇਲਾਕੇ ਆਦਰਸ਼ ਨਗਰ ਦੇ ਲੋਕਾਂ ਨੇ 2 ਨੌਜਵਾਨਾਂ ਨੂੰ ਨਸ਼ਾ ਕਰਦਿਆਂ ਫੜਿਆ ਹੈ। ਉਨ੍ਹਾਂ ਨਸ਼ੇੜੀਆਂ ਨੂੰ ਲੋਕਾਂ ਨੇ ਪੁਲਸ ਹਵਾਲੇ ਕਰ ਦਿੱਤਾ ਹੈ। ਇੱਥੇ ਦੱਸ ਦੇਈਏ ਕਿ ਥਾਣਾ ਡਵੀਜ਼ਨ ਨੰ. 7 ਦੇ ਤਹਿਤ ਚੌਂਕੀ ਤਾਜਪੁਰ ਦੇ ਸਾਹਮਣੇ ਸਥਿਤ ਜੀਵਨ ਨਗਰ ਦੇ ਇਲਾਕੇ ਦੇ ਲੋਕਾਂ ਨੇ ਧਰਨਾ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਇਲਾਕੇ ’ਚ ਸ਼ਰੇਆਮ ਲੋਕ ਨਸ਼ਾ ਵੇਚ ਰਹੇ ਹਨ। ਲੋਕਾਂ ਦਾ ਦੋਸ਼ ਸੀ ਕਿ ਪੁਲਸ ਸ਼ਿਕਾਇਤ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੁੰਦੀ, ਉਲਟਾ ਪੁਲਸ ਨਸ਼ਾ ਵੇਚਣ ਵਾਲਿਆਂ ਦਾ ਸਾਥ ਦਿੰਦੀ ਹੈ। ਹਾਲਾਂਕਿ ਪ੍ਰਦਰਸ਼ਨਕਾਰੀਆਂ ਨੂੰ ਉੱਚਿਤ ਕਾਰਵਾਈ ਦਾ ਭਰੋਸਾ ਦੇ ਕੇ ਸ਼ਾਂਤ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਪੁਲਸ ਅਧਿਕਾਰੀਆਂ 'ਤੇ ਨਜ਼ਰਸਾਨੀ ਰੱਖਣ ਲਈ ਮਹਿਕਮੇ ਦਾ ਵੱਡਾ ਫ਼ੈਸਲਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Harnek Seechewal

This news is Content Editor Harnek Seechewal