ਜਲੰਧਰ 'ਚ ਵਾਪਰੀ ਸ਼ਰਮਨਾਕ ਘਟਨਾ, ਜਿੰਮ ਮਾਲਕ ਵੱਲੋਂ ਨਾਬਾਲਗ ਲੜਕੇ ਨਾਲ ਬਦਫੈਲੀ

Wednesday, Jun 21, 2023 - 09:35 PM (IST)

ਜਲੰਧਰ 'ਚ ਵਾਪਰੀ ਸ਼ਰਮਨਾਕ ਘਟਨਾ, ਜਿੰਮ ਮਾਲਕ ਵੱਲੋਂ ਨਾਬਾਲਗ ਲੜਕੇ ਨਾਲ ਬਦਫੈਲੀ

ਜਲੰਧਰ (ਸੋਨੂੰ) : ਜਲੰਧਰ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਵਾਪਰੀ ਹੈ, ਜਿਸ ਨੇ ਲੋਕਾਂ 'ਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਕ ਜਿੰਮ ਮਾਲਕ ਨੇ ਇਕ ਨਾਬਾਲਗ ਲੜਕੇ ਨਾਲ ਦੁਸ਼ਕਰਮ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਜਦੋਂ ਜਿੰਮ ਮਾਲਕ ਇੰਨਾ ਵੀ ਸੰਤੁਸ਼ਟ ਨਾ ਹੋਇਆ ਤਾਂ ਉਸ ਨੇ ਲੜਕੇ ਦੀ ਅਸ਼ਲੀਲ ਵੀਡੀਓ ਬਣਾ ਲਈ ਅਤੇ ਡਰਾਇਆ-ਧਮਕਾਇਆ। ਜਿੰਮ ਮਾਲਕ ਵੱਲੋਂ ਬਣਾਈ ਗਈ ਵੀਡੀਓ ਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਸ 'ਚ ਹੜਕੰਪ ਮਚ ਗਿਆ ਤੇ ਹੁਣ ਪੁਲਸ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਰਹੀ ਹੈ। ਮੁਲਜ਼ਮ ਨੇ ਪਹਿਲਾਂ ਨਾਬਾਲਗ ਲੜਕੇ ਨੂੰ ਸ਼ਰਾਬ ਪਿਲਾਈ ਅਤੇ ਉਸ ਨੂੰ ਇਕ ਨਿੱਜੀ ਹੋਟਲ ਵਿੱਚ ਲੈ ਗਿਆ, ਜਿੱਥੇ ਉਸ ਨਾਲ ਦੁਸ਼ਕਰਮ ਕੀਤਾ। ਦੁਸ਼ਕਰਮ ਦੀ ਇਹ ਘਟਨਾ ਨਵੇਂ ਸਾਲ ਦੇ ਜਸ਼ਨ ਵਾਲੀ ਰਾਤ ਵਾਪਰੀ ਸੀ, ਜਿਸ ਦੀ ਵੀਡੀਓ ਅੱਜ ਵਾਇਰਲ ਹੋਈ ਹੈ।

ਇਹ ਵੀ ਪੜ੍ਹੋ : ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫ਼ਾਸ਼, 2 ਕਾਰਕੁੰਨ ਪਿਸਤੌਲਾਂ ਸਮੇਤ ਕਾਬੂ

ਨਾਬਾਲਗ ਲੜਕੇ ਦੇ ਪਿਤਾ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿੰਮ ਦਾ ਮਾਲਕ ਇਕ ਦਿਨ ਉਸ ਕੋਲ ਆਇਆ ਤੇ ਕਿਹਾ ਕਿ ਸਕੂਲ ਤੋਂ ਵਾਪਸ ਆਉਣ ਤੋਂ ਬਾਅਦ ਉਸ ਦਾ ਬੇਟਾ ਆਵਾਰਾ ਘੁੰਮਦਾ ਹੈ ਤੇ ਉਹ ਉਸ ਨੂੰ ਪਾਰਟ ਟਾਈਮ ਕੰਮ ਦੇਵੇਗਾ, ਜਿਸ ਦੇ ਬਦਲੇ ਉਸ ਨੂੰ ਤਨਖਾਹ ਵੀ ਦੇਵੇਗਾ। ਕਰੀਬ 4 ਤੋਂ 5 ਮਹੀਨੇ ਪਹਿਲਾਂ ਉਸ ਦਾ ਬੇਟਾ ਜਿੰਮ 'ਚ ਕੰਮ ਕਰਨ ਲੱਗਾ। ਮੁਲਜ਼ਮ ਉਸ ਦੇ ਬੇਟੇ ਨੂੰ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਆਪਣੇ ਨਾਲ ਲੈ ਗਿਆ ਤੇ ਉਸ ਨਾਲ ਦੁਸ਼ਕਰਮ ਕੀਤਾ, ਜਿਸ ਦੀ ਵੀਡੀਓ ਸਾਹਮਣੇ ਆਉਣ 'ਤੇ ਉਨ੍ਹਾਂ ਨੂੰ ਇਸ ਦਾ ਅੱਜ ਪਤਾ ਲੱਗਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਿੰਮ ਮਾਲਕ ਉਸ ਨੂੰ ਤੇ ਉਸ ਦੇ ਲੜਕੇ ਨੂੰ ਧਮਕੀਆਂ ਦਿੰਦਾ ਸੀ ਅਤੇ ਉਸ ਦੇ ਪੁੱਤਰ ਤੋਂ ਕੋਰੇ ਕਾਗਜ਼ 'ਤੇ ਦਸਤਖਤ ਵੀ ਕਰਵਾਏ ਸਨ। ਉਨ੍ਹਾਂ ਕਿਹਾ ਕਿ ਪੁਲਸ ਮੁਲਜ਼ਮ ਖ਼ਿਲਾਫ਼ ਕਾਰਵਾਈ ਕਰ ਰਹੀ ਹੈ ਪਰ ਪੁਲਸ ਨੂੰ ਮੁਲਜ਼ਮ ਖ਼ਿਲਾਫ਼ ਥਾਣਾ ਕਰਤਾਰਪੁਰ ਵਿੱਚ ਕੇਸ ਦਰਜ ਕਰਨਾ ਚਾਹੀਦਾ ਹੈ, ਨਾ ਕਿ ਕਿਸੇ ਹੋਰ ਥਾਣੇ ਵਿੱਚ।

ਇਹ ਵੀ ਪੜ੍ਹੋ : ਪੰਜਾਬੀ ਗਾਇਕ ਹਨੀ ਸਿੰਘ ਨੂੰ ਗੋਲਡੀ ਬਰਾੜ ਗੈਂਗ ਵੱਲੋਂ ਮਿਲੀ ਜਾਨੋਂ ਮਾਰਨ ਦੀ ਧਮਕੀ

ਵੀਡੀਓ ਵਾਇਰਲ ਹੋਣ ਬਾਰੇ ਜਾਣਕਾਰੀ ਦਿੰਦਿਆਂ ਜਲੰਧਰ ਦਿਹਾਤ ਪੁਲਸ ਦੇ ਡੀਐੱਸਪੀ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇਕ ਵਿਅਕਤੀ ਇਕ ਨਾਬਾਲਗ ਲੜਕੇ ਨਾਲ ਦੁਸ਼ਕਰਮ ਕਰਦਾ ਦਿਖਾਈ ਦੇ ਰਿਹਾ ਹੈ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਹ ਵੀਡੀਓ ਇਕ ਹੋਟਲ 'ਚ ਬਣੀ ਹੈ ਅਤੇ ਮੁਲਜ਼ਮ ਦੀ ਪਛਾਣ ਕਰ ਲਈ ਗਈ ਹੈ। ਪੀੜਤ ਨਾਬਾਲਗ ਲੜਕੇ ਅਤੇ ਪਰਿਵਾਰਕ ਮੈਂਬਰਾਂ ਤੋਂ ਪੂਰੀ ਜਾਣਕਾਰੀ ਲੈਣ ਤੋਂ ਬਾਅਦ ਪੁਲਸ ਕਾਨੂੰਨੀ ਕਾਰਵਾਈ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰੇਗੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News