ਮੋਹਾਲੀ ''ਚ 15 ਸਾਲਾਂ ਦੀ ਕੁੜੀ ਬਣੀ ''ਮਾਂ'', ਅੱਗ ਵਾਂਗ ਫੈਲ ਗਈ ਖ਼ਬਰ

Monday, Sep 07, 2020 - 02:03 PM (IST)

ਮੋਹਾਲੀ ''ਚ 15 ਸਾਲਾਂ ਦੀ ਕੁੜੀ ਬਣੀ ''ਮਾਂ'', ਅੱਗ ਵਾਂਗ ਫੈਲ ਗਈ ਖ਼ਬਰ

ਮੋਹਾਲੀ (ਪਰਦੀਪ) : ਮੋਹਾਲੀ ਦੇ ਸਿਵਲ ਹਸਪਤਾਲ 'ਚ ਇਕ 15 ਸਾਲਾਂ ਦੀ ਕੁੜੀ ਵੱਲੋਂ ਬੱਚੇ ਨੂੰ ਜਨਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪੂਰੇ ਇਲਾਕੇ 'ਚ ਇਹ ਖ਼ਬਰ ਅੱਗ ਵਾਂਗ ਫੈਲ ਗਈ ਹੈ। ਫਿਲਹਾਲ ਪੁਲਸ ਵੱਲੋਂ ਪੀੜਤ ਕੁੜੀ ਦੇ ਬਿਆਨਾਂ 'ਤੇ ਦੋਸ਼ੀ ਨੌਜਵਾਨ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਦੋਸ਼ੀ ਕੌਣ ਹੈ ਅਤੇ ਕਿੱਥੇ ਗਿਆ, ਇਸ ਗੱਲ ਦਾ ਕਿਸੇ ਨੂੰ ਵੀ ਨਹੀਂ ਪਤਾ।

ਇਹ ਵੀ ਪੜ੍ਹੋ : ਖੂਨ ਦੇ ਰਿਸ਼ਤੇ ਕਲੰਕਿਤ, ਮਾਂ ਨਾਲ ਅਜਿਹਾ ਕਰਦਿਆਂ ਇਕ ਵਾਰ ਨਾ ਕੰਬਿਆ ਕਲਯੁਗੀ ਪੁੱਤ ਦਾ ਦਿਲ

ਜਾਣਕਾਰੀ ਮੁਤਾਬਕ ਪੁਲਸ ਨੂੰ ਦਿੱਤੇ ਬਿਆਨਾਂ 'ਚ ਪੀੜਤ ਕੁੜੀ ਨੇ ਦੱਸਿਆ ਕਿ ਉਹ ਨੌਵੀਂ ਜਮਾਤ ਦੀ ਵਿਦਿਆਰਥਣ ਹੈ। ਉਸ ਨੇ ਦੱਸਿਆ ਕਿ ਤਾਲਾਬੰਦੀ ਦੌਰਾਨ ਸਕੂਲ ਬੰਦ ਸਨ। ਇਸ ਸਮੇਂ ਸ਼ਮਸ਼ੇਰ ਸਿੰਘ ਨਾਂ ਦਾ ਨੌਜਵਾਨ ਉਸ ਦਾ ਦੋਸਤ ਬਣ ਗਿਆ ਸੀ ਅਤੇ ਉਸ ਦੇ ਮਾਤਾ-ਪਿਤਾ ਦੀ ਗੈਰ ਹਾਜ਼ਰੀ 'ਚ ਘਰ ਆ ਕੇ ਉਸ ਨਾਲ ਨਾਜਾਇਜ਼ ਸਬੰਧ ਬਣਾਏ ਪਰ ਤਾਲਾਬੰਦੀ ਦੌਰਾਨ ਉਹ ਕਿੱਥੇ ਚਲਾ ਗਿਆ, ਇਸ ਦਾ ਕਿਸੇ ਨੂੰ ਨਹੀਂ ਪਤਾ।

ਇਹ ਵੀ ਪੜ੍ਹੋ : ਜਦੋਂ ਪਰਿਵਾਰ ਨੇ 'ਕੋਰੋਨਾ ਮ੍ਰਿਤਕ' ਦੇ ਸਸਕਾਰ ਤੋਂ ਪਹਿਲਾਂ ਖੋਲ੍ਹ ਦਿੱਤੀ ਪੈਕ ਕੀਤੀ 'ਲਾਸ਼'...

ਫਿਲਹਾਲ ਇਹ ਘਟਨਾ ਪੂਰੇ ਇਲਾਕੇ 'ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਘਟਨਾ ਦੀ ਜਾਂਚ ਕਰ ਰਹੀ ਅਫ਼ਸਰ ਬਲਜੀਤ ਕੌਰ ਨੇ ਦੱਸਿਆ ਕਿ ਇਸ ਗੱਲ ਦਾ ਪਤਾ ਲਾਇਆ ਜਾ ਰਿਹਾ ਹੈ ਕਿ ਕੀ ਇਸ ਤੋਂ ਪਹਿਲਾਂ ਬੱਚੀ ਦਾ ਕੋਈ ਟੈਸਟ ਹੀ ਨਹੀਂ ਹੋਇਆ? ਪੁਲਸ ਨੇ ਇਹ ਮਾਮਲਾ ਮਟੌਰ ਪੁਲਸ ਥਾਣੇ 'ਚ ਦਰਜ ਕੀਤਾ ਹੈ ਪਰ ਇਸ ਦੀ ਜਾਂਚ ਫੇਜ਼-1 ਥਾਣਾ ਪੁਲਸ 'ਚ ਤਾਇਨਾਤ ਸਬ ਇੰਸਪੈਕਟਰ ਬਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸ਼ਰਮਨਾਕ : ਜਿਸਮ ਦੇ ਭੁੱਖੇ ਨੇ ਵਿਧਵਾ ਨਾਲ ਦਰਿੰਦਗੀ ਦੀਆਂ ਹੱਦਾਂ ਟੱਪੀਆਂ, ਮੋਟਰ 'ਤੇ ਲਿਜਾ ਰੋਲ੍ਹੀ ਇੱਜ਼ਤ

ਪੁਲਸ ਨੇ ਇਸ ਮਾਮਲੇ ਨੂੰ ਲੈ ਕੇ ਮੋਹਾਲੀ ਦੀ ਚਾਈਲਡ ਵੈੱਲਫੇਅਰ ਯੂਨਿਟ ਨੂੰ ਵੀ ਸੂਚਿਤ ਕਰ ਦਿੱਤਾ ਹੈ।



 


author

Babita

Content Editor

Related News