ਨਾਬਾਲਿਗਾ ਨੂੰ ਪਹਿਲਾਂ ਕੀਤਾ ਬਲੈਕਮੇਲ, ਫਿਰ ਜ਼ਹਿਰ ਦੇ ਕੇ ਮਾਰਿਆ

Friday, Feb 04, 2022 - 10:39 AM (IST)

ਨਾਬਾਲਿਗਾ ਨੂੰ ਪਹਿਲਾਂ ਕੀਤਾ ਬਲੈਕਮੇਲ, ਫਿਰ ਜ਼ਹਿਰ ਦੇ ਕੇ ਮਾਰਿਆ

ਨੌਸ਼ਹਿਰਾ ਪੰਨੂਆਂ (ਬਲਦੇਵ ਪੰਨੂ) : ਕੁਝ ਦਿਨ ਪਹਿਲਾਂ ਜ਼ਿਲ੍ਹੇ ਦੇ ਇਕ ਪਿੰਡ ਦੀ ਲੜਕੀ ਨੂੰ ਰਣਜੀਤ ਕੌਰ ਵਾਸੀ ਉਸਮਾ ਵਲੋਂ ਡਰਾ-ਧਮਕਾ ਕੇ ਜ਼ਹਿਰੀਲੀ ਦਵਾਈ ਦੇ ਕੇ ਮਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁੜੀ ਦੇ ਪਿਤਾ ਨੇ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਦੱਸਿਆ ਕਿ ਉਨ੍ਹਾਂ ਦੀ ਬੇਟੀ ਜਿਸ ਦੀ ਉਮਰ ਸਾਢੇ ਸੋਲਾਂ ਸਾਲ ਹੈ ਨੂੰ ਰਣਜੀਤ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਉਸਮਾ ਨੇ ਆਪਣੇ ਘਰ ਧੋਖੇ ਨਾਲ ਬੁਲਾ ਕੇ ਆਪਣੇ ਪੁੱਤਰ ਮਹਿਕਦੀਪ ਸਿੰਘ ਅਤੇ ਆਪਣੇ ਭਾਣਜੇ ਦਿਲਪ੍ਰੀਤ ਸਿੰਘ ਪੁੱਤਰ ਸ਼ਰਨਜੀਤ ਸਿੰਘ ਵਾਸੀ ਕਾਹਲਵਾਂ ਨਾਲ ਨਾਜਾਇਜ਼ ਸਬੰਧ ਬਣਾਉਣ ਲਈ ਮਜ਼ਬੂਰ ਕੀਤਾ ਅਤੇ ਫਿਰ ਉਸ ਧੀ ਨੂੰ ਡਰਾ-ਧਮਕਾ ਕੇ ਜ਼ਹਿਰੀਲੀ ਦਵਾਈ ਪਿਲਾ ਦਿੱਤੀ, ਜਿਸ ਕਾਰਨ ਉਸ ਦੀ ਧੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਵਿਆਹ ਦੇ ਚਾਅ ਲੱਥਣ ਤੋਂ ਪਹਿਲਾਂ ਨਵ-ਵਿਆਹੁਤਾ ਨੇ ਕਰ ਲਈ ਖ਼ੁਦਕੁਸ਼ੀ, ਹੈਰਾਨ ਕਰਨ ਵਾਲਾ ਹੈ ਮਾਮਲਾ

ਕੁੜੀ ਦੇ ਪਿਤਾ ਨੇ ਕਿਹਾ ਕਿ ਰਣਜੀਤ ਕੌਰ ਪਤਨੀ ਸੁਖਦੇਵ ਸਿੰਘ ਜੋ ਕੁੜੀ ਨੂੰ ਆਪਣੇ ਝਾਂਸੇ ’ਚ ਫਸਾ ਕੇ ਉਨ੍ਹਾਂ ਦੀਆਂ ਅਸ਼ਲੀਲ ਫੋਟੋਆਂ ਖਿੱਚ ਕੇ ਉਨ੍ਹਾਂ ਨੂੰ ਬਲੈਕਮੇਲ ਕਰਨ ਦਾ ਕੰਮ ਕਰਦੀ ਹੈ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ, ਮਹਿਕਪ੍ਰੀਤ ਅਤੇ ਦਿਲਪ੍ਰੀਤ ਸਿੰਘ ’ਤੇ ਕਤਲ ਦਾ ਕੇਸ ਦਰਜ ਕੀਤਾ ਜਾਵੇ।

ਇਹ ਵੀ ਪੜ੍ਹੋ : ਮੋਗਾ ’ਚ ਸ਼ਰਮਨਾਕ ਘਟਨਾ, ਹਥਿਆਰਬੰਦ ਨੌਜਵਾਨਾਂ ਨੇ ਦੋਸਤ ਨਾਲ ਕੁਕਰਮ ਕਰਵਾ ਕੇ ਬਣਾਈ ਅਸ਼ਲੀਲ ਵੀਡੀਓ

ਇਸ ਸਬੰਧੀ ਚੌਕੀ ਇੰਚਾਰਜ ਦਵਿੰਦਰ ਸਿੰਘ ਗਰਚਾ ਨੇ ਦੱਸਿਆ ਕਿ ਰਣਜੀਤ ਕੌਰ ਪਤਨੀ ਸੁਖਦੇਵ ਸਿੰਘ, ਮਹਿਕਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ, ਲਵਪ੍ਰੀਤ ਸਿੰਘ ਪੁੱਤਰ ਸ਼ਰਨਜੀਤ ਸਿੰਘ ਵਾਸੀ ਕਾਹਲਵਾਂ ’ਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ, ਜਿਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਬਰਗਰ ਖਾਣ ਸਮੇਂ ਹੋਈ ਤਕਰਾਰ ’ਚ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਦਾ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News