ਬਰਨਾਲਾ ''ਚ ਚਾਰ ਮੁੰਡਿਆਂ ਵਲੋਂ ਨਾਬਾਲਿਗ ਕੁੜੀ ਨਾਲ ਗੈਂਗਰੇਪ
Wednesday, Oct 02, 2019 - 06:22 PM (IST)
ਬਰਨਾਲਾ (ਕਮਲਜੀਤ) : ਬਰਨਾਲਾ ਦੇ ਇਕ ਪਿੰਡ ਵਿਚ ਇਕ ਨਾਬਾਲਿਗ ਕੁੜੀ ਨਾਲ ਚਾਰ ਮੁੰਡਿਆਂ ਵਲੋਂ ਗੈਂਗਰੇਪ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮੁੰਡੇ ਤਿੰਨ ਦਿਨਾਂ ਤੋਂ ਕੁੜੀ ਨੂੰ ਅਗਵਾ ਕਰਕੇ ਇਸ ਸ਼ਰਮਨਾਕ ਘਟਨਾ ਨੂੰ ਅੰਜਾਮ ਦੇ ਰਹੇ ਸਨ। ਇਸ ਦੌਰਾਨ ਕਿਸੇ ਤਰ੍ਹਾਂ ਕੁੜੀ ਦਰਿੰਦਿਆਂ ਦੀ ਗ੍ਰਿਫਤ 'ਚੋਂ ਨਿਕਲ ਕੇ ਘਰ ਪਹੁੰਚੀ ਅਤੇ ਪਰਿਵਾਰ ਨੂੰ ਸਾਰੀ ਹੱਡਬੀਤੀ ਦੱਸੀ।
ਇਸ ਦੌਰਾਨ ਪਰਿਵਾਰ ਵਲੋਂ ਪੁਲਸ ਨੂੰ ਸੂਚਿਤ ਕੀਤਾ ਗਿਆ। ਫਿਲਹਾਲ ਪੀੜਤ ਲੜਕੀ ਦਾ ਮੈਡੀਕਲ ਸਰਕਾਰੀ ਹਸਪਤਾਲ ਵਿਚ ਕਰਵਾਇਆ ਜਾ ਰਿਹਾ ਹੈ ਅਤੇ ਪੁਲਸ ਲੜਕੀ ਦੇ ਬਿਆਨ ਦਰਜ ਕਰਕੇ ਜਾਂਚ ਵਿਚ ਜੁਟ ਗਈ ਹੈ। ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਬਾਕੀਆਂ ਦੀ ਅਜੇ ਭਾਲ ਕੀਤੀ ਜਾ ਰਹੀ ਹੈ।