16 ਸਾਲਾ ਨਾਬਾਲਗ ਕੁੜੀ ਅਚਾਨਕ ਬਣੀ ਮਾਂ, ਜਦੋਂ ਸੱਚ ਸੁਣਿਆ ਤਾਂ ਹੈਰਾਨ ਰਹਿ ਗਿਆ ਪਰਿਵਾਰ

Saturday, Mar 07, 2026 - 03:36 PM (IST)

16 ਸਾਲਾ ਨਾਬਾਲਗ ਕੁੜੀ ਅਚਾਨਕ ਬਣੀ ਮਾਂ, ਜਦੋਂ ਸੱਚ ਸੁਣਿਆ ਤਾਂ ਹੈਰਾਨ ਰਹਿ ਗਿਆ ਪਰਿਵਾਰ

ਲੁਧਿਆਣਾ (ਅਨਿਲ) : ਥਾਣਾ ਮੇਹਰਬਾਨ ਦੀ ਪੁਲਸ ਨੇ ਇਕ 16 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਵਿਚ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਘਟਨਾ ਉਸ ਸਮੇਂ ਸਾਹਮਣੇ ਆਈ ਜਦੋਂ ਪੀੜਤ ਲੜਕੀ ਨੇ ਕੁਝ ਦਿਨ ਪਹਿਲਾਂ ਇਕ ਬੱਚੇ ਨੂੰ ਜਨਮ ਦਿੱਤਾ। ਜਾਂਚ ਅਧਿਕਾਰੀ ਸੁਖਬੇਗ ਸਿੰਘ ਅਨੁਸਾਰ ਪੀੜਤ ਲੜਕੀ ਦੀ ਮਾਂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਮੁਤਾਬਕ 5 ਮਾਰਚ ਨੂੰ ਨਾਬਾਲਗ ਲੜਕੀ ਦੇ ਪੇਟ ਵਿਚ ਤੇਜ਼ ਦਰਦ ਹੋਣ ਕਾਰਨ ਉਸ ਨੂੰ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਦਵਾਈ ਦੇ ਕੇ ਉਸ ਨੂੰ ਘਰ ਭੇਜ ਦਿੱਤਾ। ਦੇਰ ਰਾਤ ਲੜਕੀ ਦੇ ਪੇਟ ਵਿਚ ਫਿਰ ਦਰਦ ਹੋਇਆ ਅਤੇ ਉਸ ਨੇ ਇਕ ਲੜਕੇ ਨੂੰ ਜਨਮ ਦਿੱਤਾ।

ਬੱਚੇ ਦੇ ਜਨਮ ਤੋਂ ਬਾਅਦ ਜਦੋਂ ਪਰਿਵਾਰ ਨੇ ਲੜਕੀ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ 5 ਮਹੀਨੇ ਪਹਿਲਾਂ ਉਹ ਦੀਪਕ ਬਿਲਡਿੰਗ ਮਟੀਰੀਅਲ ਦੀ ਦੁਕਾਨ 'ਤੇ ਕੰਮ ਕਰਦੀ ਸੀ। ਉੱਥੇ ਦੁਕਾਨ ਦੇ ਮਾਲਕ ਦੀਪਕ ਸੋਨੀ ਅਤੇ ਉਸ ਦੇ ਦੋਸਤ ਬੱਬਨ ਠਾਕੁਰ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਸਨ। ਮੁਲਜ਼ਮਾਂ ਨੇ ਲੜਕੀ ਨੂੰ ਧਮਕਾਇਆ ਸੀ ਕਿ ਉਹ ਇਸ ਬਾਰੇ ਕਿਸੇ ਨੂੰ ਕੁਝ ਨਾ ਦੱਸੇ। ਪੁਲਸ ਨੇ ਮੁਲਜ਼ਮ ਦੀਪਕ ਸੋਨੀ ਅਤੇ ਬੱਬਨ ਠਾਕੁਰ (ਵਾਸੀ ਮੇਹਰਬਾਨ) ਖ਼ਿਲਾਫ਼ ਪੋਕਸੋ (POSCO) ਐਕਟ ਅਤੇ ਜਬਰ-ਜ਼ਿਨਾਹ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
 


author

Gurminder Singh

Content Editor

Related News