ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ਵਿਚ ਇਕ ਨਾਮਜ਼ਦ

02/13/2024 4:31:08 PM

ਫਿਰੋਜ਼ਪੁਰ (ਪਰਮਜੀਤ ਸੋਢੀ) : ਨਾਬਾਲਿਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ਵਿਚ ਥਾਣਾ ਕੁੱਲਗੜ੍ਹੀ ਪੁਲਸ ਨੇ ਇਕ ਵਿਅਕਤੀ ਖ਼ਿਲਾਫ 363, 366-ਏ ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਨਾਬਾਲਿਗ ਲੜਕੀ ਦੀ ਨਾਨੀ ਨੇ ਦੱਸਿਆ ਕਿ ਉਸ ਦੀ ਨਾਬਾਲਿਗ ਦੋਹਤੀ (14-15 ਸਾਲ) ਉਨ੍ਹਾਂ ਕੋਲ ਛੋਟੇ ਹੁੰਦੇ ਤੋਂ ਰਹਿ ਰਹੀ ਹੈ ਅਤੇ ਜਿਸ ਦਾ ਪਾਲਣ ਪੋਸ਼ਣ ਉਸ ਨੇ ਹੀ ਕੀਤਾ ਹੈ। 

ਉਕਤ ਨੇ ਦੱਸਿਆ ਕਿ ਮਿਤੀ 10 ਫਰਵਰੀ 2024 ਨੂੰ ਉਹ ਆਪਣੇ ਪਰਿਵਾਰ ਨਾਲ ਮਿਹਨਤ ਮਜ਼ਦੂਰੀ ਕਰਨ ਲਈ ਘਰੋਂ ਬਾਹਰ ਗਏ ਹੋਏ ਸੀ ਤਾਂ ਦਿਨ ਸਮੇਂ ਕਰੀਬ 2 ਵਜੇ ਦੁਪਹਿਰ ਉਸ ਦੇ ਘਰ ਦੇ ਸਾਹਮਣੇ ਰਹਿੰਦਾ ਨਿਸ਼ਾਨ ਸਿੰਘ ਪੁੱਤਰ ਕਾਕਾ ਜੋ ਉਸ ਦੀ ਦੋਹਤੀ ਨੂੰ ਵਿਆਹ ਕਾ ਝਾਂਸਾ ਦੇ ਕੇ ਵਰਗਲਾ ਕੇ ਭਜਾ ਕੇ ਲੈ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ।


Gurminder Singh

Content Editor

Related News